ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ    ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ    ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸੁਪਰੀਮ ਕੋਰਟ ਵੱਲੋਂ ਪਟਿਆਲ਼ਾ ਨਗਰ ਨਿਗਮ ਦੇ ਲਗਭਗ ਢਾਈ ਦਰਜਨ ਵਾਰਡਾਂ ਦੀਆਂ ਚੋਣਾਂ ਦੁਬਾਰਾ ਕਰਵਾਉਣ ਦੇ ਹੁਕਮ    CBI ਵੱਲੋਂ ਮੁੱਖ ਮੰਤਰੀ ਕੈਂਪਸ ਆਫ਼ਿਸ ਚੰਡੀਗੜ ਦੇ ਸੈਕਟਰ 2 ਕੋਠੀ ਨੰਬਰ 50 ,ਮੁਹਾਲੀ ਅਤੇ OSD ਘੁੰਮਣ ਦੇ ਪਿੰਡ ਘਰਾਚੋ ਵਿਖੇ ਛਾਪੇਮਾਰੀ   
ਮੋਦੀ ਕੈਬਨਿਟ ਨੇ ਇੱਕ ਦੇਸ਼, ਇੱਕ ਚੋਣ ਨੂੰ ਦਿੱਤੀ ਮਨਜ਼ੂਰੀ
September 18, 2024
-

ਨਵੀਂ ਦਿੱਲੀ, 18 ਸਤੰਬਰ 2024 

- ਵਨ ਨੇਸ਼ਨ ਵਨ ਇਲੈਕਸ਼ਨ ਪ੍ਰਸਤਾਵ ਨੂੰ ਅੱਜ ਮੋਦੀ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਮੁਤਾਬਕ ਰਾਮਨਾਥ ਕੋਵਿੰਦ ਦੀ ਰਿਪੋਰਟ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਇੱਕ ਦੇਸ਼ ਇੱਕ ਚੋਣ ਕਰਵਾਉਣ ਦਾ ਰਾਹ ਆਸਾਨ ਹੋ ਗਿਆ ਹੈ।

ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ਦੇ ਮੌਕੇ 'ਤੇ ਪ੍ਰੈੱਸ ਕਾਨਫਰੰਸ 'ਚ ਸਰਕਾਰ ਦੀਆਂ ਪ੍ਰਾਪਤੀਆਂ ਦੀ ਸੂਚੀ ਜਾਰੀ ਕੀਤੀ ਸੀ।

ਦੱਸ ਦਈਏ ਕਿ, ਆਪਣੇ ਪਿਛਲੇ ਕਾਰਜਕਾਲ ਦੌਰਾਨ ਮੋਦੀ ਸਰਕਾਰ ਨੇ 'ਵਨ ਨੇਸ਼ਨ, ਵਨ ਇਲੈਕਸ਼ਨ' 'ਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਪ੍ਰਧਾਨਗੀ 'ਚ ਕਮੇਟੀ ਬਣਾਈ ਸੀ। ਰਾਮਨਾਥ ਕੋਵਿੰਦ ਕਮੇਟੀ ਨੂੰ ਦੇਸ਼ ਵਿੱਚ ਇੱਕੋ ਸਮੇਂ ਚੋਣਾਂ ਕਰਵਾਉਣ ਦੀਆਂ ਸੰਭਾਵਨਾਵਾਂ ਬਾਰੇ ਰਿਪੋਰਟ ਦੇਣ ਦੀ ਜ਼ਿੰਮੇਵਾਰੀ ਦਿੱਤੀ ਗਈ ਸੀ। 

ਕਮੇਟੀ ਨੇ ਇਸ ਸਾਲ ਮਾਰਚ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣੀ ਰਿਪੋਰਟ ਸੌਂਪੀ ਸੀ। ਮੋਦੀ ਕੈਬਨਿਟ ਮੀਟਿੰਗ ਵਿੱਚ ਰਿਪੋਰਟ 'ਤੇ ਚਰਚਾ ਕੀਤੀ ਗਈ ਅਤੇ ਸਿਧਾਂਤਕ ਤੌਰ 'ਤੇ ਮਨਜ਼ੂਰੀ ਦਿੱਤੀ ਗਈ।

ਹਾਲ ਹੀ ਵਿੱਚ ਗ੍ਰਹਿ ਮੰਤਰੀ ਸ਼ਾਹ ਨੇ ਸਰਕਾਰ ਦੇ ਇਸ ਕਾਰਜਕਾਲ ਦੌਰਾਨ ਇੱਕ ਰਾਸ਼ਟਰ, ਇੱਕ ਚੋਣ ਲਾਗੂ ਕਰਨ ਦੀ ਗੱਲ ਵੀ ਕੀਤੀ ਸੀ।

Powered by Froala Editor


Recommended News
Most Read
Just Now