ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
ਜੱਜ ਅਤੇ ਵਕੀਲਾਂ ਵਿਚਾਲੇ ਝੜਪ, ਕੁਰਸੀਆਂ ਚੱਲੀਆਂ, ਪੁਲੀਸ ਚੌਕੀ ‘ਚ ਭੰਨਤੋੜ
October 29, 2024
-

ਗਾਜੀਆਬਾਦ, 29 ਅਕਤੂਬਰ, 

ਗਾਜ਼ੀਆਬਾਦ ਦੇ ਜ਼ਿਲ੍ਹਾ ਜੱਜ ਦੀ ਅਦਾਲਤ ‘ਚ ਅੱਜ ਮੰਗਲਵਾਰ ਨੂੰ ਸੁਣਵਾਈ ਦੌਰਾਨ ਹੰਗਾਮਾ ਹੋ ਗਿਆ। ਜੱਜ ਅਤੇ ਵਕੀਲਾਂ ਵਿਚਾਲੇ ਝੜਪ ਹੋ ਗਈ। ਇਸ ਤੋਂ ਬਾਅਦ ਵਕੀਲਾਂ ਨੇ ਹੰਗਾਮਾ ਕਰ ਦਿੱਤਾ।ਵਕੀਲਾਂ ਨੇ ਜੱਜ ‘ਤੇ ਕੁਰਸੀਆਂ ਸੁੱਟੀਆਂ।ਜੱਜ ਨੇ ਪੁਲਿਸ ਨੂੰ ਬੁਲਾਇਆ।

ਪੁਲੀਸ ਨੇ ਵਕੀਲਾਂ ’ਤੇ ਲਾਠੀਚਾਰਜ ਕਰਕੇ ਹੰਗਾਮਾ ਕਰਨ ਵਾਲਿਆਂ ਨੂੰ ਭਜਾ ਦਿੱਤਾ। ਇਸ ਤੋਂ ਨਾਰਾਜ਼ ਵਕੀਲਾਂ ਨੇ ਅਦਾਲਤ ਦੀ ਪੁਲੀਸ ਚੌਕੀ ਦੀ ਭੰਨਤੋੜ ਕੀਤੀ। ਵਕੀਲ ਅਦਾਲਤ ਦੇ ਬਾਹਰ ਹੜਤਾਲ ‘ਤੇ ਬੈਠੇ ਹਨ। ਜੱਜ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਇੱਥੇ ਦੱਸ ਦੇਈਏ ਕਿ ਇਸ ਦੁਰਵਿਵਹਾਰ ਦੇ ਖਿਲਾਫ ਜੱਜਾਂ ਨੇ ਵੀ ਆਪਣਾ ਕੰਮ ਬੰਦ ਕਰ ਦਿੱਤਾ ਹੈ। ਸਾਰਾ ਮਾਮਲਾ ਜ਼ਿਲ੍ਹਾ ਜੱਜ ਅਦਾਲਤ ਦਾ ਹੈ। ਇੱਥੇ ਇੱਕ ਵਿਅਕਤੀ ਦੀ ਜ਼ਮਾਨਤ ਸਬੰਧੀ ਸੁਣਵਾਈ ਚੱਲ ਰਹੀ ਸੀ। ਪਹਿਲਾਂ ਤਾਂ ਥੋੜ੍ਹਾ ਹੰਗਾਮਾ ਹੋਇਆ। ਫਿਰ ਮਾਮਲਾ ਜ਼ਿਆਦਾ ਵਧ ਗਿਆ। ਇਸ ਨੂੰ ਲੈ ਕੇ ਜੱਜ ਅਤੇ ਵਕੀਲਾਂ ਵਿਚਕਾਰ ਤਿੱਖੀ ਬਹਿਸ ਹੋਈ।

Powered by Froala Editor


Recommended News
Most Read
Just Now