• ਪੰਜਾਬ ਭਰ ਦੀਆਂ ਖੰਡ ਮਿੱਲਾਂ 25 ਨਵੰਬਰ ਤੋਂ ਆਪਣਾ ਕੰਮਕਾਜ ਸ਼ੁਰੂ ਕਰਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਹਰ ਜਾਇਜ਼ ਮੰਗ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇਗੀ: ਡਾ. ਬਲਜੀਤ ਕੌਰ    ਅੰਮ੍ਰਿਤਸਰ ਵਿੱਚ 9 ਪਿਸਤੌਲਾਂ, 1.3 ਕਿਲੋ ਹੈਰੋਇਨ ਅਤੇ 60 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਸੱਤ ਗ੍ਰਿਫ਼ਤਾਰ    ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ   
ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ
November 24, 2026
-8-

Sonu / New Delhi


ਨਵੀਂ ਦਿਲੀ 24 ਨਵੰਬਰ ( ਸੋਨੂੰ ):--  ਗੁਰੂ ਨਾਨਕ ਦੇਵ ਜੀ।  557ਵੇਂ ਪ੍ਰਕਾਸ਼ ਦਿਹਾੜੇ ਦੇ ਮੌਕੇ ਤੇ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਕਰ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦੋਵਾਂ ਪਾਰਟੀਆਂ ਵੱਲੋਂ ਮਿਲ ਕੇ ਚੋਣ ਲੜਨ ਦਾ ਐਲਾਨ ਕੀਤਾ ਹੈ ।

    ਗਠਜੋੜ ਦੇ ਐਲਾਨ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 8 ਦਸੰਬਰ ਨੂੰ ਮੋਗਾ ਵਿੱਚ ਹੋਣ ਵਾਲੀ ਰੈਲੀ ਨੂੰ ਲੈ ਕੇ ਵੱਡਾ ਸਿਆਸੀ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਹਾੜੇ ਮੌਕੇ ਮੋਗਾ ਵਿੱਚ ਇੱਕ ਵੱਡੀ ਰੈਲੀ ਕੀਤੀ ਜਾਵੇਗੀ ਅਤੇ ਇਸ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਸ਼ਾਮਲ ਹੋਣਗੇ। ਗਠਜੋੜ ਤੋਂ ਬਾਅਦ ਦੋਵਾਂ ਪਾਰਟੀਆਂ ਦੀ ਇਹ ਪਹਿਲੀ ਵੱਡੀ ਸਾਂਝੀ ਸਿਆਸੀ ਸਰਗਰਮੀ ਹੋਵੇਗੀ।

           ਸੁਖਬੀਰ ਬਾਦਲ ਨੇ ਗਠਜੋੜ ਦੀ ਵਾਪਸੀ ਨੂੰ ਆਪਣੇ ਪਿਤਾ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵੱਲੋਂ 1996 ਵਿੱਚ ਸ਼ੁਰੂ ਕੀਤੇ ਗਏ ਰਿਸ਼ਤੇ ਦੀ ਮੁੜ ਬਹਾਲੀ ਦੱਸਿਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਪਾਰਟੀ ਹੈ ਅਤੇ ਦੇਸ਼ ਦੀ ਆਜ਼ਾਦੀ ਵਿੱਚ ਇਸ ਦਾ ਵੱਡਾ ਯੋਗਦਾਨ ਰਿਹਾ ਹੈ। ਪਾਰਟੀ ਹਮੇਸ਼ਾ ਗਰੀਬਾਂ, ਮਜ਼ਲੂਮਾਂ ਅਤੇ ਮਜ਼ਦੂਰਾਂ ਦੇ ਮੁੱਦਿਆਂ ’ਤੇ ਆਵਾਜ਼ ਉਠਾਉਂਦੀ ਰਹੀ ਹੈ। ਐਮਰਜੈਂਸੀ ਦੇ ਵਿਰੋਧ ਦਾ ਪਹਿਲਾ ਮੋਰਚਾ ਵੀ ਅਕਾਲੀ ਦਲ ਨੇ ਹੀ ਲਾਇਆ ਸੀ।

ਉਨ੍ਹਾਂ ਕਿਹਾ ਕਿ ਇਹ ਰਿਸ਼ਤਾ ਸਿਆਸੀ ਗਠਜੋੜ ਤੋਂ ਵਧ ਕੇ ਪਰਿਵਾਰ ਵਰਗਾ ਸੀ। ਉਨ੍ਹਾਂ ਨੂੰ ਖੁਸ਼ੀ ਹੈ ਕਿ ਦੋਵੇਂ ਪਾਰਟੀਆਂ ਮੁੜ ਇਕੱਠੀਆਂ ਹੋਈਆਂ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਿਸ ਤਰ੍ਹਾਂ ਉਨ੍ਹਾਂ ਦੇ ਪਿਤਾ ਨੇ ਪੰਜਾਬ ਵਿੱਚ ਅਮਨ-ਸ਼ਾਂਤੀ ਬਣਾਈ ਰੱਖੀ, ਭਾਈਚਾਰਾ ਕਾਇਮ ਰੱਖਿਆ ਅਤੇ ਸਾਰੇ ਧਰਮਾਂ ਦੇ ਲੋਕਾਂ ਨੂੰ ਨਾਲ ਲੈ ਕੇ ਚੱਲੇ, ਉਸੇ ਤਰ੍ਹਾਂ ਉਹ ਵੀ ਪੰਜਾਬ ਦੀ ਸੇਵਾ ਕਰਨਗੇ।

   ਦੋਵਾਂ ਪਾਰਟੀਆਂ ਵਿੱਚ ਆਪਸੀ ਸਮਝੌਤਾ ਕਰਨ ਦਾ ਐਲਾਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤਸਾਹ ਅਤੇ ਭਾਜਪਾ ਪ੍ਰਧਾਨ   ਨੇ ਕਿਹਾ ਕਿ ਪੰਜਾਬ ਵਿੱਚ ਅਕਾਲੀ ਦਲ ਵੱਡੇ ਭਰਾ ਦੀ ਭੂਮਿਕਾ ਨਿਭਾਏਗਾ ਤੇ ਮੁੱਖ ਮੰਤਰੀ ਵੀ ਅਕਾਲੀ ਦਲ ਦਾ ਹੋਵੇਗਾ ਦੋਵਾਂ ਪਾਰਟੀਆਂ ਵਿੱਚ ਸੀਟਾਂ ਦੀ ਵੰਡ ਦਾ ਫ਼ੈਸਲਾ ਬਾਅਦ ਵਿੱਚ ਕੀਤਾ ਜਾਵੇਗਾ ।

Powered by Froala Editor

8


Recommended News
Most Read
Just Now