*ਮਾਨ ਸਰਕਾਰ ਵਿਆਪਕ ਪੱਧਰ 'ਤੇ ਮਨਾ ਰਹੀ ਹੈ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ, 80 ਕਰੋੜ ਰੁਪਏ ਰਾਖਵੇਂ ਰੱਖੇ: ਸੌਂਦ*    ਵਿਜੀਲੈਂਸ ਬਿਊਰੋ ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਰੰਗੇ ਹੱਥੀਂ ਕਾਬੂ    ’ਸਾਂਝ ਰਾਹਤ ਕੇਂਦਰ’ ਸੰਕਟ ਵਿੱਚ ਘਿਰੀਆਂ ਮਹਿਲਾਵਾਂ ਨੂੰ ਸਹਾਰਾ ਦੇ ਕੇ ਸਨਮਾਨ ਨਾਲ ਨਵੀਂ ਜ਼ਿੰਦਗੀ ਸ਼ੁਰੂ ਕਰਨ ਵਿੱਚ ਮਦਦ ਕਰ ਰਹੇ ਹਨ: ਡੀਜੀਪੀ ਗੌਰਵ ਯਾਦਵ    ਮੇਰੀ ਰਸੋਈ ਸਕੀਮ ਤਹਿਤ ਰਾਸ਼ਨ ਕਿੱਟਾਂ ਦੀ ਵੰਡ ਨੇ 27 ਲੱਖ ਦਾ ਅੰਕੜਾ ਕੀਤਾ ਪਾਰ    ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ*    ਫੋਟੋਗ੍ਰਾਫਰ ਤੋਂ ਖੇਤੀ-ਉਦਮੀ ਤੱਕ ਦਾ ਸਫ਼ਰ: ਮੰਤਰੀ ਮੋਹਿੰਦਰ ਭਗਤ ਦੇ ਨਿਰਦੇਸ਼ਾਂ ਹੇਠ ਬਾਗ਼ਬਾਨੀ ਵਿਭਾਗ ਨੇ ਏਆਈਐੱਫ ਸਕੀਮ ਤਹਿਤ ਨੌਜਵਾਨ ਨੂੰ ਦਿੱਤੀ ਨਵੀਂ ਪਛਾਣ*    ’ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੇ ਪੰਜਾਬ ਦੀਆਂ ਮਹਿਲਾਵਾਂ ਵਿੱਚ ਜਗਾਈ ਉਮੀਦ, ਸਨਮਾਨ ਅਤੇ ਆਰਥਿਕ ਆਤਮਨਿਰਭਰਤਾ ਦੀ ਨਵੀਂ ਕਿਰਨ’*    *ਵਟਸਐਪ (WhatsApp) ਆਧਾਰਿਤ ਘਰ ਵਿੱਚ ਸਿੱਖਣ-ਸਿਖਾਉਣ ਦੀ ਇਸ ਪ੍ਰਕਿਰਿਆ ਨਾਲ ਪਰਿਵਾਰ ਆਪਣੇ ਬੱਚਿਆਂ ਦੀ ਮੁਢਲੀ ਸਿੱਖਿਆ ਵਿੱਚ ਸਰਗਰਮ ਭਾਈਵਾਲ ਬਣਨ ਲਈ ਹੋ ਰਹੇ ਹਨ ਸਮਰੱਥ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*    *ਗੈਂਗਸਟਰਾਂ 'ਤੇ ਵਾਰ ਦਾ 173ਵਾਂ ਦਿਨ: ਪੰਜਾਬ ਪੁਲਿਸ ਵੱਲੋਂ 1074 ਥਾਈਂ ਛਾਪੇਮਾਰੀ; 911 ਕਾਬੂ*   
ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ*
July 12, 2026
-2-30-

Narula / Patiala


*ਚੰਡੀਗੜ੍ਹ, 12 ਜੁਲਾਈ

ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ ਵਜੋਂ, ਪੰਜਾਬ ਭਰ ਦੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ (ਈ.ਐਫ.) ਭਰੇ ਅਤੇ ਜਮ੍ਹਾਂ ਕਰਵਾਏ।

ਪੰਜਾਬ ਦੀ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਇਹ ਕੈਂਪ 11 ਅਤੇ 12 ਜੁਲਾਈ, 2026 ਨੂੰ ਸਵੇਰੇ 8 ਵਜੇ ਤੋਂ ਦੁਪਹਿਰ 3 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਲਗਾਏ ਗਏ ਸਨ। ਵੋਟਰਾਂ ਨੇ ਕੈਂਪਾਂ ਦੌਰਾਨ ਆਪਣੇ ਭਰੇ ਹੋਏ ਫਾਰਮ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼.) ਕੋਲ ਜਮ੍ਹਾਂ ਕਰਵਾਏ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਘਰ-ਘਰ ਜਾ ਕੇ ਗਣਨਾ ਫਾਰਮ ਇਕੱਠੇ ਕਰਨ ਦੀ ਪ੍ਰਕਿਰਿਆ ਅਜੇ ਵੀ ਜਾਰੀ ਹੈ ਅਤੇ ਇਹ 24 ਜੁਲਾਈ, 2026 ਤੱਕ ਜਾਰੀ ਰਹੇਗੀ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 18 ਦਿਨਾਂ ਵਿੱਚ 1.30 ਕਰੋੜ ਤੋਂ ਵੱਧ ਵੋਟਰਾਂ ਨੇ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾ ਦਿੱਤੇ ਹਨ।

ਮੁੱਖ ਚੋਣ ਅਫ਼ਸਰ ਨੇ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਵੋਟਰਾਂ ਨੇ  ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ ਉਹ ਤੁਰੰਤ ਆਪਣੇ ਸਬੰਧਤ ਬੀ.ਐਲ.ਓਜ਼ ਨਾਲ ਸੰਪਰਕ ਕਰਨ।

ਸ੍ਰੀਮਤੀ ਮਿਤਰਾ ਨੇ ਕਿਹਾ, "ਹਰੇਕ ਯੋਗ ਵੋਟਰ ਦਾ ਨਾਮ 3 ਅਗਸਤ, 2026 ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਉਣ ਲਈ ਗਣਨਾ ਫਾਰਮ ਨਿਰਧਾਰਤ ਸਮੇਂ ਦੇ ਅੰਦਰ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾਇਆ ਜਾਣਾ ਯਕੀਨੀ ਬਣਾਉਣਾ ਲੋਂੜੀਦਾ ਹੈ।"

Powered by Froala Editor

2 30


Recommended News
Most Read
Just Now