ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ    ਬੀਬੀ ਰੂਪ ਕੌਰ ਸੰਧੂ ਬਲਾਤਕਾਰ ਦੇ ਸਬੂਤ ਲੈ ਕੇ ਅਕਾਲ ਤਖਤ ਸਾਹਿਬ ਪੁੱਜੀ- ਸਿੰਘ ਸਾਹਿਬ ਬਾਹਰ ਹੋਣ ਕਾਰਨ ਨਾ ਮਿਲੇ    ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ   
*ਆਜ਼ਾਦੀ ਦਿਹਾੜਾ 2026: ਡੀਜੀਪੀ ਪੰਜਾਬ ਵੱਲੋਂ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਦੇ ਨਿਰਦੇਸ਼ ਕਾਨੂੰਨ-ਵਿਵਸਥਾ ਦੀ ਕਿਸੇ ਵੀ ਉਲੰਘਣਾ ਨੂੰ ਰੋਕਣ ਲਈ ਖ਼ਤਰੇ ਦੀ ਸੰਭਾਵਨਾ ਅਤੇ ਅੱਤਵਾਦ ਵਿਰੋਧੀ ਤਿਆਰੀਆਂ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਵੀ ਕੀਤੇ ਜਾਰੀ*
August 11, 2026
-2026-

Narula / Chandigarh

ਚੰਡੀਗੜ੍ਹ/ਐਸਏਐਸ ਨਗਰ/ਪਟਿਆਲਾ, 11 ਅਗਸਤ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਦੂਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਐਸਏਐਸ ਨਗਰ ਅਤੇ ਪਟਿਆਲਾ ਦਾ ਦੌਰਾ ਕੀਤਾ ਅਤੇ ਸੀਨੀਅਰ ਅਧਿਕਾਰੀਆਂ ਅਤੇ ਫੀਲਡ ਅਫਸਰਾਂ ਨਾਲ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕੀਤੀ।

ਡੀਜੀਪੀ ਨੇ ਸੂਬੇ ਭਰ ਵਿੱਚ ਖ਼ਤਰੇ ਦੀ ਸੰਭਾਵਨਾ, ਅੱਤਵਾਦ ਵਿਰੋਧੀ ਤਿਆਰੀਆਂ, ਆਜ਼ਾਦੀ ਦਿਵਸ ਨਾਲ ਸਬੰਧਤ ਜਸ਼ਨ ਵਾਲੇ ਸਥਾਨਾਂ 'ਤੇ ਸੁਰੱਖਿਆ ਅਤੇ ਸ਼ਾਂਤੀ ਤੇ ਸਦਭਾਵਨਾ ਨੂੰ ਬਰਕਰਾਰ ਰੱਖਣ 'ਤੇ ਜ਼ੋਰ ਦਿੰਦਿਆਂ ਅਮਲੀ ਨਿਰਦੇਸ਼ ਜਾਰੀ ਕੀਤੇ।

ਐਸਏਐਸ ਨਗਰ ਵਿੱਚ ਆਪਣੇ ਦੂਜੇ ਦਿਨ ਦੇ ਦੌਰੇ ਦੀ ਸ਼ੁਰੂਆਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਰੂਪਨਗਰ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਰੇਂਜ ਵਿੱਚ ਐਸਏਐਸ ਨਗਰ, ਰੂਪਨਗਰ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਸ਼ਾਮਲ ਹਨ। ਮੀਟਿੰਗ ਦੌਰਾਨ, ਉਨ੍ਹਾਂ ਨੇ ਅਧਿਕਾਰੀਆਂ ਨੂੰ ਨਜ਼ਦੀਕੀ ਤਾਲਮੇਲ ਬਣਾਈ ਰੱਖਣ, ਪੁਲਿਸ ਦੀ ਬਿਹਤਰ ਮੌਜੂਦਗੀ ਨੂੰ ਯਕੀਨੀ ਬਣਾਉਣ ਅਤੇ ਕਿਸੇ ਵੀ ਉੱਭਰ ਰਹੀ ਚੁਣੌਤੀ ਦਾ ਤੁਰੰਤ ਅਤੇ ਫੈਸਲਾਕੁੰਨ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।

ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕਰਦਿਆਂ, ਉਨ੍ਹਾਂ ਨੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੇ ਸੁਝਾਅ ਸੁਣੇ ਅਤੇ ਉਨ੍ਹਾਂ ਨੂੰ ਸੁਚੇਤ ਅਤੇ ਆਪਣੀਆਂ ਜ਼ਿੰਮੇਵਾਰੀਆਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਰਹਿਣ ਲਈ ਉਤਸ਼ਾਹਿਤ ਕੀਤਾ।

ਐਸਏਐਸ ਨਗਰ ਦੌਰੇ ਤੋਂ ਬਾਅਦ, ਡੀਜੀਪੀ ਨੇ ਪਟਿਆਲਾ ਵਿਖੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਵਿਆਪਕ ਸੁਰੱਖਿਆ ਸਮੀਖਿਆ ਮੀਟਿੰਗ ਕੀਤੀ। ਇਸ ਰੇਂਜ ਵਿੱਚ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹੇ ਸ਼ਾਮਲ ਹਨ।

ਇਹਨਾਂ ਮੀਟਿੰਗਾਂ ਦੌਰਾਨ ਸਮਾਰੋਹ ਵਾਲੇ ਪ੍ਰਮੁੱਖ ਸਥਾਨਾਂ 'ਤੇ ਮਜ਼ਬੂਤ ਸੁਰੱਖਿਆ ਵਿਵਸਥਾ ਲਾਗੂ ਕਰਨ ਅਤੇ ਸਰਗਰਮ ਭਾਈਚਾਰਕ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਚਰਚਾ ਕੀਤੀ ਗਈ।

ਐਸਐਚਓਜ਼ ਅਤੇ ਫੀਲਡ ਅਫਸਰਾਂ ਨਾਲ ਗੱਲਬਾਤ ਕਰਦਿਆਂ, ਡੀਜੀਪੀ ਗੌਰਵ ਯਾਦਵ ਨੇ ਉਨ੍ਹਾਂ ਨੂੰ ਚੌਕਸੀ ਬਣਾਈ ਰੱਖਣ, ਭਾਈਚਾਰਕ ਪਹੁੰਚ ਨੂੰ ਮਜ਼ਬੂਤ ਕਰਨ ਅਤੇ ਅਗਵਾਈ ਕਰਨ ਲਈ ਉਤਸ਼ਾਹਿਤ ਕੀਤਾ।

Powered by Froala Editor

2026


Recommended News
Most Read
Just Now