*ਔਰਤਾਂ ਦੇ ਸਨਮਾਨ 'ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*    ਨੇਪਾਲ - ਤਿੱਬਤ ਸਰਹੱਦ ਤੇ ਹੜ੍ਹ ਦਾ ਖ਼ਤਰਾ ਮੁੜ ਵਧਿਆ ਕਈ ਇਲਾਕੇ ਖਾਲੀ ਕਰਵਾਏ ਗਏ     ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ ਮੁਲਜ਼ਮ ਡਰੋਨ ਰਾਹੀਂ ਭੇਜੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*    ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action    *ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*    ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ    ​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ   
• *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*
August 26, 2026
-

Narula / Chandigarh

ਚੰਡੀਗੜ੍ਹ, 26 ਅਗਸਤ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਖੇਤੀਬਾੜੀ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਭਵਨ ਵਿਖੇ ਪੰਜਾਬ ਮੰਡੀ ਬੋਰਡ ਦੇ ਠੇਕਾ ਅਧਾਰਤ ਮੁਲਾਜ਼ਮਾਂ, ਮੰਡੀ ਬੋਰਡ ਵਰਕਰਜ਼ ਯੂਨੀਅਨ ਅਤੇ ਵੈਟਰਨਰੀ ਇੰਸਪੈਕਟਰਾਂ ਦੇ ਵਫ਼ਦ ਨਾਲ ਵੱਖ-ਵੱਖ ਮੀਟਿੰਗਾਂ ਕਰਕੇ ਉਨ੍ਹਾਂ ਦੀਆਂ ਮੰਗਾਂ ਅਤੇ ਸਮੱਸਿਆਵਾਂ ਗੌਰ ਨਾਲ ਸੁਣੀਆਂ।

ਗੱਲਬਾਤ ਦੌਰਾਨ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੰਮਕਾਜ, ਰੈਗੂਲਰਾਈਜ਼ੇਸ਼ਨ ਅਤੇ ਸੇਵਾ ਮਾਮਲਿਆਂ ਨਾਲ ਸਬੰਧਤ ਮੰਗਾਂ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਅਤੇ ਪਸ਼ੂ ਪਾਲਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਅਧਿਕਾਰ ਖੇਤਰ ਵਿੱਚ ਆਉਂਦੇ ਸਾਰੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨਾ ਯਕੀਨੀ ਬਣਾਉਣ।

ਨੁਮਾਇੰਦਿਆਂ ਨੂੰ ਇਹ ਭਰੋਸਾ ਦਿਵਾਉਂਦਿਆਂ ਕਿ ਉਨ੍ਹਾਂ ਦੇ ਮੰਗ ਪੱਤਰਾਂ ਵਿੱਚ ਉਠਾਏ ਗਏ ਮੁੱਦਿਆਂ ਦੀ ਪਹਿਲ ਦੇ ਆਧਾਰ 'ਤੇ ਘੋਖ ਕੀਤੀ ਜਾਵੇਗੀ, ਸ. ਖੁੱਡੀਆਂ ਨੇ ਕਿਹਾ ਕਿ ਸਾਰੀਆਂ ਜਾਇਜ਼ ਮੰਗਾਂ ਅਤੇ ਮੁਸ਼ਕਲਾਂ ਦਾ ਹੱਲ ਸਮਾਂਬੱਧ ਢੰਗ ਨਾਲ ਕੀਤਾ ਜਾਵੇਗਾ।

ਇਨ੍ਹਾਂ ਮੀਟਿੰਗਾਂ ਵਿੱਚ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ, ਡਾਇਰੈਕਟਰ ਸ੍ਰੀ ਪਰਮਦੀਪ ਸਿੰਘ ਵਾਲੀਆ ਅਤੇ ਪਸ਼ੂ ਪਾਲਣ ਵਿਭਾਗ ਤੇ ਪੰਜਾਬ ਮੰਡੀ ਬੋਰਡ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

Powered by Froala Editor


Recommended News
Most Read
Just Now