ਸਮੱਗਰ ਸਿੱਖਿਆ ਅਧੀਨ ਆਉਂਦੇ 1,007 ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਕੀਤੀਆਂ ਰੈਗੂਲਰ -ਮੁਲਾਜ਼ਮਾਂ ਨੂੰ ਤਨਖ਼ਾਹ ਨਾਲ ਸਬੰਧਤ ਲਾਭ ਵੀ ਦਿੱਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੰਜਾਬ ਨੇ ਕੇਂਦਰ ਕੋਲ ਮਾਈਨਰ ਮਿਨਰਲ ਵਾਲੇ ਸੂਬਿਆਂ ਲਈ ਐਸ.ਏ.ਐਸ.ਸੀ.ਆਈ 2026-27 ਦੇ ਸੋਧੇ ਯੋਗਤਾ ਮਾਪਦੰਡਾਂ ਦਾ ਮੁੱਦਾ ਚੁੱਕਿਆ, ਸੂਬੇ ਨੂੰ 2025 ਵਿੱਚ ਮਿਲੇ ਪਹਿਲੇ ਸਥਾਨ ਦਾ ਦਿੱਤਾ ਹਵਾਲਾ: ਬਰਿੰਦਰ ਕੁਮਾਰ ਗੋਇਲ    ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ
February 12, 2024
Worldwide-News-Express-multiface

Worldwide News Express / Punjab

ਪਟਿਆਲਾ, 11 ਫਰਵਰੀ (ਸੁਖਬੀਰ ਬੇਦੀ)

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਦਿਹਾਤੀ ਤੋਂ ਐਮ.ਐਲ.ਏ. ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਸ਼੍ਰੀ ਰਾਹੁਲ ਸੈਣੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਰਾਹੁਲ ਨੇ ਜੁਝਾਰ ਨਗਰ ਦੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅਤੇ ਵੈਲਫ਼ੇਅਰ ਸੁਸਾਇਟੀ ਵੱਲੋਂ ਪਾਰਕਾਂ ਦੀ ਲੜੀ ਨੂੰ ਅੱਗੇ ਜੋੜਦੇ ਹੋਏ ਨਵੇਂ ਬਣੇ ਪਾਰਕ ਵਿੱਚ ਲਾਈਆਂ ਕਸਰਤ ਕਰਨ ਦੀਆਂ ਮਸ਼ੀਨਾਂ ਅਤੇ ਬੱਚਿਆਂ ਲਈ ਲਾਏ ਝੂਟਿਆਂ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿੱਚ ਵੱਖੋ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ਼੍ਰੀ ਰਾਹੁਲ ਨੇ ਵੀ ਆਪਣੇ ਵਿਚਾਰ ਰੱਖਦਿਆਂ ਵੈਲਫ਼ੇਅਰ ਸੁਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਵੈਲਫ਼ੇਅਰ ਸੁਸਾਇਟੀ, ਜੁਝਾਰ ਨਗਰ ਦੇ ਪ੍ਰਧਾਨ ਸ. ਪ੍ਰਿਤਪਾਲ ਸਿੰਘ ਭੰਡਾਰੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਸਮਾਰੋਹ ਵਿੱਚ ਸ਼੍ਰੀ ਬਲਵਿੰਦਰ ਸੈਣੀ, ਸ਼੍ਰੀ ਜਸਬੀਰ ਗਾਂਧੀ, ਸ਼੍ਰੀ ਕਮਲ ਸ਼ਰਮਾ, ਸ. ਰਜਿੰਦਰ ਸਿੰਘ ਮੋਹਲ, ਸ. ਅਮਰਜੀਤ ਸਿੰਘ ਭਾਟੀਆ ਨੇ ਵੀ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਹੋਰ ਮੈਂਬਰ ਸ਼੍ਰੀ ਧਰਮਵੀਰ ਸ਼ਰਮਾ, ਸ਼੍ਰੀ ਐਨ.ਕੇ. ਜੌਲੀ, ਸ. ਜਤਿੰਦਰਪਾਲ ਸਿੰਘ ਫ਼ੌਜੀ, ਸ. ਗੁਰਮੁਖ ਸਿੰਘ, ਸ਼੍ਰੀ ਦੱਤ ਸਾਹਿਬ, ਸ਼੍ਰੀ ਤਰਸੇਮ ਭਾਰਦਵਾਜ, ਸ਼੍ਰੀ ਕੁਲਭੂਸ਼ਣ ਕਪਿਲਾ, ਸ. ਨਿਰਮਲ ਸਿੰਘ, ਸ. ਹਰਨੂਰ ਸਿੰਘ ਭੰਡਾਰੀ, ਅਤੇ ਡਾ. ਅਮਨਦੀਪ ਸਿੰਘ ਭੰਡਾਰੀ ਵੀ ਹਾਜ਼ਰ ਹੋਏ।

Worldwide News Express multifaceted digital media company


Recommended News
Most Read
Just Now