ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ    ਅੰਮ੍ਰਿਤਸਰ ਵਿੱਚ ਫ਼ੌਜੀ ਜਵਾਨ ਸਮੇਤ ਸੱਤ ਗ੍ਰਿਫ਼ਤਾਰ, 14 ਪਿਸਤੌਲਾਂ ਅਤੇ 20 ਕਿਲੋ ਹੈਰੋਇਨ ਬਰਾਮਦ. ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਵਿੱਚ ਬੈਠੇ ਹੈਂਡਲਰ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ    ਮਾਈਨਿੰਗ ਵਿਭਾਗ ਵੱਲੋਂ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ    ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ   
ਪੰਜਾਬ ਵਿਧਾਨ ਸਭਾ ਵੱਲੋਂ ਪਰਵਿੰਦਰ ਝੋਟੇ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ
October 22, 2026
-

Jassi / Chandigarh

ਚੰਡੀਗੜ੍ਹ, 22 ਅਕਤੂਬਰ:

ਪੰਜਾਬ ਵਿਧਾਨ ਸਭਾ ਵੱਲੋਂ ਅੱਜ ਪਿਛਲੇ ਸੈਸ਼ਨ ਤੋਂ ਬਾਅਦ ਸਦੀਵੀ ਵਿਛੋੜਾ ਦੇਣ ਵਾਲੀਆਂ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੀ ਸ਼ੁਰੂਆਤ ਮੌਕੇ, ਸਦਨ ਨੇ ਸਾਬਕਾ ਡਿਪਟੀ ਸਪੀਕਰ, ਸਾਬਕਾ ਮੰਤਰੀ ਅਤੇ ਮੌਜੂਦਾ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਪਿਤਾ ਸ੍ਰੀ ਚੁੰਨੀ ਲਾਲ ਭਗਤ, ਸਾਬਕਾ ਸੰਸਦ ਮੈਂਬਰ ਸ. ਵਰਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਸ. ਰਣਜੀਤ ਸਿੰਘ, ਉੱਘੇ ਡਾਕਟਰ ਡਾ. ਰਤਨ ਲਾਲ ਮਿੱਤਲ, ਨਸ਼ਾ ਵਿਰੋਧੀ ਸਮਾਜਿਕ ਕਾਰਕੁਨ ਤੇ ਸਾਬਕਾ ਖਿਡਾਰੀ ਸ. ਪਰਮਿੰਦਰ ਸਿੰਘ ਝੋਟਾ,  ਵਿਧਾਇਕ ਸ. ਮਨਜੀਤ ਸਿੰਘ ਬਿਲਾਸਪੁਰ ਦੇ ਮਾਤਾ ਸ੍ਰੀਮਤੀ ਵਿਦਿਆ ਕੌਰ ਅਤੇ ਇੱਕ ਗਰਭਵਤੀ ਔਰਤ ਸਮੇਤ ਅੱਠ ਮਜ਼ਦੂਰਾਂ, ਜਿਨ੍ਹਾਂ ਦੀ ਸੰਗਰੂਰ ਜ਼ਿਲ੍ਹੇ ਵਿੱਚ ਇੱਕ ਦੁਖਦਾਈ ਹਾਦਸੇ ਦੌਰਾਨ ਮੌਤ ਹੋ ਗਈ ਸੀ, ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਦੌਰਾਨ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਵਿਛੜੀਆਂ ਰੂਹਾਂ ਦੇ ਜੀਵਨ ਅਤੇ ਸ਼ਖਸੀਅਤ ਬਾਰੇ ਸੰਖੇਪ ਵਿੱਚ ਦੱਸਿਆ।

ਸ਼ਰਧਾਂਜਲੀਆਂ ਦੌਰਾਨ ਵਿਛੜੀਆਂ ਰੂਹਾਂ ਦੇ ਸਤਿਕਾਰ ਅਤੇ ਯਾਦ ਵਿੱਚ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ।

Powered by Froala Editor


Recommended News
Most Read
Just Now