ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ   
ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ
November 6, 2026
-

Pankaj / Rajpura

ਸਰਾਏ ਬਨਜਾਰਾ /ਰਾਜਪੁਰਾ, /ਪਟਿਆਲ਼ਾ 6 ਨਵੰਬਰ (ਪੰਕਜ):

         ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਜਾ ਰਹੀ ਭਾਰਤੀ ਰੇਲਵੇ ਦੀ ਟਰੇਨ ਦੇ ਕੁਝ ਡੱਬਿਆਂ ਨੂੰ ਅੱਜ ਦੁਪਹਿਰ ਰਾਜਪੁਰਾ-ਅੰਬਾਲਾ-ਦਿੱਲੀ ਰੇਲ ਮਾਰਗ ’ਤੇ ਸਰਾਏ ਬਨਜਾਰਾ ਰੇਲਵੇ ਸਟੇਸ਼ਨ ਨੇੜੇ ਅੱਗ ਲੱਗਣ ਦੀ ਘਟਨਾ ਦਾ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਯਾਤਰੀਆਂ ਦੀ ਹਰ ਸੰਭਵ ਸਹਾਇਤਾ ਲਈ ਪੂਰੀ ਤਰ੍ਹਾਂ ਮੁਸਤੈਦੀ ਦਿਖਾਈ। ਯਾਤਰੀਆਂ ਦੀ ਸਿਹਤ ਜਾਂਚ ਲਈ ਸਰਾਏ ਬਨਜਾਰਾ ਸਟੇਸ਼ਨ ‘ਤੇ ਡਾਕਟਰਾਂ ਦੀ ਟੀਮ ਤਾਇਨਾਤ ਕੀਤੀ ਗਈ। 

ਡਾ. ਹਿਮਾਂਸ਼ੂ ਅਗਰਵਾਲ ਨੇ ਘਟਨਾ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪਿੰਡ ਸਰਾਏ ਬਨਜਾਰਾ ਦੇ ਵਸਨੀਕਾਂ ਨੇ ਤੁਰੰਤ ਫੁਰਤੀ ਦਿਖਾਈ ਅਤੇ ਸਿਵਲ ਪ੍ਰਸ਼ਾਸਨ, ਪੁਲਿਸ, ਫਾਇਰ ਬ੍ਰਿਗੇਡ ਅਤੇ ਰੇਲਵੇ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਸਦਕਾ ਅੱਗ ’ਤੇ ਕਾਬੂ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸਾਰੀਆਂ ਟੀਮਾਂ ਅਤੇ ਸਥਾਨਕ ਲੋਕਾਂ ਦੀ ਹਿੰਮਤ, ਦਲੇਰੀ ਤੇ ਟੀਮ ਭਾਵਨਾ ਸਦਕਾ ਇੱਕ ਵੱਡਾ ਹਾਦਸਾ ਟਲ ਗਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਹਨ। ਉਨ੍ਹਾਂ ਨੇ ਰੇਲਵੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਰੇਲਵੇ ਨੇ ਟਰੇਨ ਵਿੱਚ ਸਫ਼ਰ ਕਰ ਰਹੇ ਤੇ ਸੁਰੱਖਿਅਤ ਬਚਾਏ ਯਾਤਰੀਆਂ ਨੂੰ ਉਨ੍ਹਾਂ ਦੇ ਸਟੇਸ਼ਨਾਂ ਲਈ ਰਵਾਨਾ ਕਰ ਦਿੱਤਾ ਹੈ, ਜਿਸ ਲਈ ਉਨ੍ਹਾਂ ਦੇ ਪਰਿਵਾਰਕ ਮੈਂਬਰ ਕੋਈ ਚਿੰਤਾ ਨਾ ਕਰਨ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਦੁਪਹਿਰ ਕਰੀਬ 1.30 ਵਜੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਐਸ.ਡੀ.ਐਮ. ਰਾਜਪੁਰਾ ਰਵਿੰਦਰ ਸਿੰਘ, ਐਸ.ਪੀ. ਬਿਕਰਮ ਬਰਾੜ, ਡੀ.ਐਸ.ਪੀ. ਮਨਜੀਤ ਸਿੰਘ ਸਮੇਤ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਤੁਰੰਤ ਹਰਕਤ ਵਿੱਚ ਆਉਂਦਿਆਂ ਐਮਰਜੈਂਸੀ ਸੇਵਾਵਾਂ ਤੇ ਹਸਪਤਾਲਾਂ ਨੂੰ ਚੌਕਸ ਕੀਤਾ। ਉਨ੍ਹਾਂ ਇਸ ਮੁਸ਼ਕਲ ਘੜੀ ਵਿੱਚ ਸਥਾਨਕ ਵਸਨੀਕਾਂ ਅਤੇ ਵੱਖ-ਵੱਖ ਵਿਭਾਗਾਂ ਦੀਆਂ ਟੀਮਾਂ ਵੱਲੋਂ ਦਿਖਾਈ ਗਈ ਹਿੰਮਤ ਅਤੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਸਭ ਦਾ ਧੰਨਵਾਦ ਕੀਤਾ।

ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਦੱਸਿਆ ਕਿ ਰਾਜਪੁਰਾ ਦੇ ਐਸ.ਪੀ. ਅਤੇ ਡੀ.ਐਸ.ਪੀ. ਸਮੇਤ ਜੀ.ਆਰ.ਪੀ. ਅਤੇ ਰੇਲਵੇ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਕੇ ਤੁਰੰਤ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਜੁਟ ਗਈਆਂ ਸਨ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।

ਉੱਤਰੀ ਰੇਲਵੇ ਦੇ ਅੰਬਾਲਾ ਡਵੀਜ਼ਨ ਦੇ ਮੰਡਲ ਰੇਲਵੇ ਮੈਨੇਜਰ ਵਿਨੋਦ ਭਾਟੀਆ ਨੇ ਰੇਲਵੇ ਦੇ ਹੋਰ ਉੱਚ ਅਧਿਕਾਰੀਆਂ ਸਮੇਤ ਘਟਨਾ ਸਥਾਨ ਦਾ ਦੌਰਾ ਕਰਦਿਆਂ ਦੱਸਿਆ ਕਿ ਟਰੇਨ ਵਿੱਚ ਕਰੀਬ 1500 ਯਾਤਰੀ ਸਫ਼ਰ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦਾ ਪਤਾ ਲੱਗਦਿਆਂ ਹੀ ਰੇਲਵੇ ਦੇ ਸੁਰੱਖਿਆ ਪ੍ਰਬੰਧਾਂ ਨੂੰ ਸਰਗਰਮ ਕੀਤਾ ਗਿਆ ਅਤੇ ਲੋਕੋ ਪਾਇਲਟ, ਗਾਰਡ ਤੇ ਹੋਰ ਸਟਾਫ਼ ਨੇ ਤੁਰੰਤ ਕਾਰਵਾਈ ਕਰਦਿਆਂ ਅੱਗ ਪ੍ਰਭਾਵਿਤ ਡੱਬੇ ਨੂੰ ਬਾਕੀ ਡੱਬਿਆਂ ਤੋਂ ਵੱਖ ਕਰ ਦਿੱਤਾ।

ਵਿਨੋਦ ਭਾਟੀਆ ਨੇ ਦੱਸਿਆ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਵਿਸਥਾਰਤ ਫੋਰੈਂਸਿਕ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਰੇਲਵੇ ਟਰੈਕ ਦੇ ਦੋਵੇਂ ਪਾਸੇ ਆਵਾਜਾਈ ਰੋਕ ਦਿੱਤੀ ਗਈ ਸੀ, ਤਾਂ ਜੋ ਕੋਈ ਵੀ ਯਾਤਰੀ ਘਬਰਾਹਟ ਵਿੱਚ ਡੱਬਿਆਂ ਤੋਂ ਬਾਹਰ ਛਾਲ ਨਾ ਮਾਰੇ। ਹੁਣ ਅੱਗ ਪ੍ਰਭਾਵਿਤ ਡੱਬਿਆਂ ਨੂੰ ਟਰੈਕ ਤੋਂ ਹਟਾਉਣ ਅਤੇ ਰੇਲ ਆਵਾਜਾਈ ਬਹਾਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ।


⸻


ਫੋਟੋ ਕੈਪਸ਼ਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਸਰਾਏ ਬਨਜਾਰਾ ਰੇਲਵੇ ਟਰੈਕ ’ਤੇ ਟਰੇਨ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ ਲੈਂਦੇ ਹੋਏ। ਉਨ੍ਹਾਂ ਦੇ ਨਾਲ ਐਸ.ਐਸ.ਪੀ. ਹਰਮਨਦੀਪ ਹਾਂਸ ਅਤੇ ਹੋਰ ਅਧਿਕਾਰੀ ਵੀ ਨਜ਼ਰ ਆ ਰਹੇ ਹਨ।

Powered by Froala Editor


Recommended News
Most Read
Just Now