ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰ ਦੇ ਇਸ਼ਾਰੇ 'ਤੇ ਲੋਪੋਕੇ ਸਰਹੱਦ ਤੋਂ ਨਸ਼ੇ ਦੀਆਂ ਖੇਪਾਂ ਹਾਸਲ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ    ਕਿਸੇ ਵੀ ਜਾਨੀ ਨੁਕਸਾਨ ਤੋਂ ਬਚਾਅ; ਸਥਾਨਕ ਵਸਨੀਕਾਂ, ਸਿਵਲ ਤੇ ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਦੇ ਸਾਂਝੇ ਯਤਨਾਂ ਨਾਲ ਅੱਗ ’ਤੇ ਕਾਬੂ ਪਾਇਆ : ਡਾ. ਹਿਮਾਂਸ਼ੂ ਅਗਰਵਾਲ    ਦੁਆਬੇ ਲਈ ਦੀਵਾਲੀ ਦਾ ਵੱਡਾ ਤੋਹਫ਼ਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਐਸਬੀਐਸ ਨਗਰ ਵਿਖੇ ਮੈਡੀਕਲ ਕਾਲਜ ਲਈ ਐਲ.ਓ.ਆਈ. ਜਾਰੀ    ਸੁਪਰੀਮ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਪੰਜਾਬ ਦੇ ਮੁਲਾਜ਼ਮਾਂ ਨੂੰ DA ਦੇਣ ਦੀ ਰੂਪ ਰੇਖਾ ਕੋਰਟ ਵਿੱਚ ਪੇਸ਼ ਕਰਨ ਦੇ ਹੁਕਮ-ਮੁੱਖ ਸਕੱਤਰ ਵਿਰੁੱਧ ਮਾਣਹਾਨੀ ਕੇਸ ਤੇ ਰੋਕ    ਵਿਦਿਆਰਥੀਆਂ ਨੂੰ ਯੂ.ਪੀ.ਐਸ.ਸੀ. ਅਤੇ ਪੀ.ਸੀ.ਐਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ ਵਿੱਤੀ ਤੰਗੀਆਂ ਕਾਰਨ ਕਿਸੇ ਵੀ ਵਿਦਿਆਰਥੀ ਦਾ ਸਿਵਲ ਸੇਵਾਵਾਂ ਦਾ ਸੁਪਨਾ ਅਧੂਰਾ ਨਹੀਂ ਰਹਿਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਨੇ ਨੌਕਰੀ ਤੋਂ ਅਸਤੀਫ਼ਾ ਦਿੱਤਾ    ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ   
ਪੰਜਾਬ ਵਿਧਾਨ ਸਭਾ ਵੱਲੋਂ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਕੇਂਦਰ ਨੂੰ ਅਪੀਲ- ਮੱਤਾ ਪਾਸਾ
October 27, 2026
-

Narula / Chandigarh

ਚੰਡੀਗੜ੍ਹ 27 ਅਕਤੂਬਰ ( ਜੱਸੀ):-

ਪੰਜਾਬ ਵਿਧਾਨ ਸਭਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਦਰਸ਼ਨਾਂ ਦੀ ਸਹੂਲਤ ਬਣਾਉਣ ਦੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ।

    ਕੈਬਨਿਟ ਮੰਤਰੀ ਹਰਜੀਤ ਸਿੰਘ ਬੈਂਸ ਨੇ ਵਿਧਾਨ ਸਭਾ ਵਿੱਚ ਬੋਲਦਿਆਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਇਕ ਰਾਸਤਾ ਨਹੀਂ ਸਗੋਂ ਇਹ ਸਿੱਖ ਸੰਗਤ ਨੂੰ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਨਾਲ ਜੋੜਦਾ ਹੈ ।ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ‘ਤੇ ਪਾਬੰਦੀਆਂ ਨਾਲ ਵਿਸ਼ਵ ਭਰ ਵਿੱਚ ਵਸਦੀ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਕੇਂਦਰ 

ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪੇਸ਼ ਕੀਤਾ, ਜਿਸ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਇਸ ਨੂੰ ਲਗਾਤਾਰ ਖੁੱਲ੍ਹਾ ਰੱਖਣ ਸਬੰਧੀ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਲਾਂਘਾ ਸਿਰਫ਼ ਭਾਰਤ ਅਤੇ ਪਾਕਿਸਤਾਨ ਵਿਚਕਾਰ ਕੂਟਨੀਤਕ ਰਸਤਾ ਨਹੀਂ ਹੈ ਸਗੋਂ ਲੱਖਾਂ ਸਿੱਖ ਸੰਗਤਾਂ ਲਈ ਧਾਰਮਿਕ ਆਜ਼ਾਦੀ  ਦਾ ਮੁੱਦਾ ਹੈ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਸਲਾ ਹੱਲ ਕਰਨਾ ਚਾਹੀਦਾ ਹੈ ਤਾਂ ਜੋ ਸੰਗਤ ਦੀ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਤੱਕ ਸੁਰੱਖਿਅਤ, ਸੁਚਾਰੂ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ।

        ਸ. ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਸੰਬੋਧਨ ਕਰਦਿਆਂ ਕਿਹਾ, “ਸ੍ਰੀ ਕਰਤਾਰਪੁਰ ਸਾਹਿਬ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸਿਧਾਂਤਾਂ ਦਾ ਮੁੱਢ ਹੈ। ਇਹ ਲਾਂਘਾ ਸਿਰਫ਼ ਇੱਕ ਰਸਤਾ ਨਹੀਂ, ਸਗੋਂ ਇੱਕ ਅਜਿਹਾ ਪੁਲ ਹੈ ਜੋ ਸਿੱਖ ਸੰਗਤ ਨੂੰ ਉਸ ਧਰਤੀ ਨਾਲ ਮੁੜ ਜੋੜਦਾ ਹੈ ਜਿੱਥੇ ਸਾਡੇ ਗੁਰੂ ਸਾਹਿਬ ਨੇ ਚਰਨ ਪਾਏ ਸਨ।” ਕੈਬਨਿਟ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਇੱਕ ਮਹੱਤਵਪੂਰਨ ਪੜਾਅ ਕਰਤਾਰਪੁਰ ਸਾਹਿਬ ਵਿਖੇ ਬਿਤਾਇਆ ਅਤੇ ਮਨੁੱਖਤਾ ਨੂੰ ਸਮਾਨਤਾ, ਸੇਵਾ, ਭਾਈਚਾਰੇ ਅਤੇ ‘ਸਰਬੱਤ ਦੇ ਭਲੇ’ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਇਹ ਲਾਂਘਾ ਲੱਖਾਂ ਸੰਗਤਾਂ ਦੀਆਂ ਭਾਵਨਾਵਾਂ ਅਤੇ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਦੇ ਦਰਦ ਦੀ ਤਰਜਮਾਨੀ ਕਰਦਾ ਹੈ।ਮੰਤਰੀ ਹਰਜੋਤ ਬੈਂਸ ਨੇ ਕਿਹਾ, “ਗੁਰੂ ਸਾਹਿਬ ਦਾ ਸੰਦੇਸ਼ ਸਾਰੇ ਧਰਮਾਂ ਅਤੇ ਸਮੁੱਚੀ ਲੋਕਾਈ ਲਈ ਹੈ, ਜੋ ਹੱਦਾਂ-ਸਰਹੱਦਾਂ ਤੋਂ ਪਰੇ ਹੈ। ਉਨ੍ਹਾਂ ਦੀ ਬਾਣੀ ਮਨੁੱਖਤਾ ਨੂੰ ਪਿਆਰ, ਸਦਭਾਵਨਾ, ਸਹਿਣਸ਼ੀਲਤਾ ਅਤੇ ਸ਼ਾਂਤੀ ਦਾ ਮਾਰਗ ਦਿਖਾਉਂਦੀ ਹੈ। ਇਸ ਲਈ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਾ ਰੱਖਣਾ ਧਾਰਮਿਕ ਆਜ਼ਾਦੀ, ਮਨੁੱਖੀ ਸਾਂਝ ਅਤੇ ਪੰਜਾਬ ਦੀ ਸਾਂਝੀ ਵਿਰਾਸਤ ਦੇ ਸਤਿਕਾਰ ਨਾਲ ਸਬੰਧਤ ਹੈ।”

Powered by Froala Editor


Recommended News
Most Read
Just Now