ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ    ਚੈਂਪੀਅਨਜ਼ ਟਰਾਫੀ ਲਈ ਪੁਖਤਾ ਪ੍ਰਬੰਧ ਕਰੇਗਾ ਪੰਜਾਬ, ਕੌਮਾਂਤਰੀ ਖੇਡ ਮੁਕਾਬਲੇ ਦੀ ਮੇਜ਼ਬਾਨੀ ਨਾਲ ਨਵੇਂ ਕੀਰਤੀਮਾਨ ਕਾਇਮ ਕਰੇ ਪੰਜਾਬ. ਚੈਂਪੀਅਨਜ਼ ਟਰਾਫੀ ਦਾ ਉਦਘਾਟਨੀ ਸਮਾਗਮ 27 ਅਕਤੂਬਰ ਨੂੰ ਜਲੰਧਰ ਵਿਖੇ ਹੋਵੇਗਾ, 5 ਨਵੰਬਰ ਤੱਕ ਮੈਚ ਖੇਡੇ ਜਾਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਵਾਤਾਵਰਣ ਸੁਰੱਖਿਆ ਸਬੰਧੀ ਉਪਾਵਾਂ ਦੇ ਪ੍ਰਭਾਵੀ ਲਾਗੂਕਰਨ ਲਈ ਖੇਤਰੀ ਅਮਲੇ ਦੀ ਸਮਰੱਥਾ ਨੂੰ ਮਜ਼ਬੂਤ ਕਰਨਾ ਸਿਖਲਾਈ ਪ੍ਰੋਗਰਾਮ ਦਾ ਰਿਹਾ ਉਦੇਸ਼    ਗੌਰਵ ਯਾਦਵ ਨੇ ਪੰਜਾਬ ਦੇ ਡੀ ਜੀ ਪੀ ਵੱਜੋਂ ਅਹੁਦਾ ਸੰਭਾਲਿਆ   
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਨਵੇਕਲੀ ਪਹਿਲ: ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਪਿੰਡਾਂ ਦੀ ਕੀਤੀ ਜਾਵੇਗੀ ਡਿਜੀਟਲ ਸੈਟੇਲਾਈਟ ਮੈਪਿੰਗ
September 12, 2024
-

ਚੰਡੀਗੜ੍ਹ, 12 ਸਤੰਬਰ:

ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਵਿਧਾਨ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਦੇ ਅਧੀਨ ਆਉਂਦੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਉਣ ਦੀ ਨਿਵੇਕਲੀ ਪਹਿਲ ਕੀਤੀ ਹੈ।

ਸ. ਬੈਂਸ ਦੇ ਇਸ ਉਪਰਾਲੇ ਨਾਲ ਵਿਧਾਨ ਸਭਾ ਦੇ ਸਾਰੇ ਪਿੰਡਾਂ ਦੀ ਡਿਜੀਟਲ ਸੈਟੇਲਾਈਟ ਮੈਪਿੰਗ ਕਰਵਾਈ ਜਾਵੇਗੀ। ਇਸ ਮੈਪਿੰਗ ਲਈ ਪਿੰਡਾਂ ਦੀਆਂ ਗਲੀਆਂ, ਟੋਭੇ, ਪਿੰਡ ਦੀ ਫਿਰਨੀ, ਮੰਦਰ, ਗੁਰਦੁਆਰਾ, ਸਕੂਲ, ਕਮਿਊਨਿਟੀ ਸੈਂਟਰ, ਹਸਪਤਾਲ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਰਾਹੀਂ ਕਰਵਾਇਆ ਜਾ ਰਿਹਾ ਹੈ। ਇਸ ਕਾਰਜ ਦੇ ਨੇਪਰੇ ਚੜ੍ਹਨ ਨਾਲ ਪਿੰਡ ਵਿੱਚ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਲਈ ਸਬੰਧਤ ਵਿਭਾਗਾਂ ਨੂੰ ਵਾਰ-ਵਾਰ ਪਿੰਡ ਦੇ ਗੇੜੇ ਨਹੀਂ ਮਾਰਨੇ ਪੈਣਗੇ ਅਤੇ ਨਾਲ ਹੀ ਸਬੰਧਤ ਵਿਭਾਗਾਂ ਨੂੰ ਵੀ ਸਰਕਾਰੀ ਥਾਵਾਂ ਦੀ ਅਸਲ ਸਥਿਤੀ ਪਤਾ ਲੱਗ ਸਕੇਗੀ। ਇਸ ਨਾਲ ਵਾਰ-ਵਾਰ ਕੀਤੀ ਜਾਣ ਵਾਲੀ ਨਿਸ਼ਾਨਦੇਹੀ ਦੇ ਕੰਮ ਤੋਂ ਜਿੱਥੇ ਛੁਟਕਾਰਾ ਮਿਲੇਗਾ ਉੱਥੇ ਹੀ ਸਰਕਾਰੀ ਅਧਿਕਾਰੀਆਂ ਅਤੇ ਪੰਚਾਇਤਾਂ ਦਾ ਸਮਾਂ ਬਚੇਗਾ। ਇਸ ਦੇ ਨਾਲ ਹੀ ਗੰਦੇ ਪਾਣੀ ਅਤੇ ਸੀਵਰੇਜ ਦੀ ਨਿਕਾਸੀ ਲਈ ਨਕਸ਼ਾ ਤਿਆਰ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਵਿਛਾਉਣ ਵਿੱਚ ਵੀ ਮਦਦਗਾਰ ਸਾਬਿਤ ਹੋਵੇਗਾ ਕਿਉਂਕਿ ਇਸ ਨਾਲ ਪਿੰਡ ਦਾ ਡਿਜੀਟਲ ਲੈਵਲ ਵੀ ਪਤਾ ਲੱਗ ਜਾਵੇਗਾ ਅਤੇ ਪਿੰਡਾਂ ਦੀਆਂ ਗਲੀਆਂ ਦੀ ਲੰਬਾਈ ਵੀ ਸਹੀ ਤੌਰ ‘ਤੇ ਪਤਾ ਲੱਗ ਜਾਵੇਗੀ। 

ਡਿਜੀਟਲ ਸੈਟੇਲਾਈਟ ਮੈਪਿੰਗ ਰਾਹੀਂ ਪਿੰਡ ਵਿੱਚ ਕੀਤੇ ਜਾਣ ਵਾਲੇ ਵਿਕਾਸ ਕਾਰਜਾਂ ਲਈ ਤਿਆਰ ਕੀਤੀ ਜਾਣ ਵਾਲੇ ਕਾਰਜ ਦੇ ਅੰਦਾਜਨ ਖਰਚ ਦਾ ਸੁਖਾਲਿਆਂ ਪਤਾ ਲਗਾਇਆ ਜਾ ਸਕੇਗਾ ਅਤੇ ਪਿੰਡ ਦੇ ਹਰੇਕ ਘਰ ਅਤੇ ਗਲੀ ਦਾ ਵੀ ਨੰਬਰ ਲੱਗ ਜਾਵੇਗਾ ਅਤੇ ਘਰ ਦੇ ਮਾਲਕ ਬਾਰੇ ਵੀ ਪਤਾ ਲੱਗ ਜਾਵੇਗਾ। ਇਹ ਡਾਟਾ ਉਮਰ ਭਰ ਲਈ ਤਿਆਰ ਹੋ ਜਾਵੇਗਾ ਜਿਸ ਨੂੰ ਲੋੜ ਪੈਣ ‘ਤੇ ਅਪਡੇਟ ਵੀ ਕੀਤਾ ਜਾ ਸਕੇਗਾ।

Powered by Froala Editor


Recommended News
Most Read
Just Now