ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action    *ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*    ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ    ​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*   
ਜੁਝਾਰ ਨਗਰ ਦੇ ਪਾਰਕ -ਚ ਲਗਾਈਆਂ ਕਸਰਤ ਦੀਆਂ ਮਸ਼ੀਨਾਂ ਤੇ ਬੱਚਿਆਂ ਲਈ ਝੂਲੇ
February 12, 2024
Worldwide-News-Express-multiface

Worldwide News Express / Punjab

ਪਟਿਆਲਾ, 11 ਫਰਵਰੀ (ਸੁਖਬੀਰ ਬੇਦੀ)

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਸੋਚ ਅਤੇ ਸੁਫ਼ਨਿਆਂ ਨੂੰ ਪੂਰਾ ਕਰਦਿਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਉਪਰਾਲੇ ਸਦਕਾ ਤੰਦਰੁਸਤ ਪੰਜਾਬ, ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਅੱਜ ਜੁਝਾਰ ਨਗਰ, ਪਟਿਆਲਾ ਵਿਖੇ ਇੱਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਪਟਿਆਲਾ ਦਿਹਾਤੀ ਤੋਂ ਐਮ.ਐਲ.ਏ. ਅਤੇ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਸਪੁੱਤਰ ਐਡਵੋਕੇਟ ਸ਼੍ਰੀ ਰਾਹੁਲ ਸੈਣੀ ਨੇ ਮੁੱਖ-ਮਹਿਮਾਨ ਵਜੋਂ ਸ਼ਿਰਕਤ ਕੀਤੀ। ਸ਼੍ਰੀ ਰਾਹੁਲ ਨੇ ਜੁਝਾਰ ਨਗਰ ਦੇ ਬਜ਼ੁਰਗਾਂ ਦੀ ਸਿਹਤ ਅਤੇ ਬੱਚਿਆਂ ਦੇ ਮਨੋਰੰਜਨ ਨੂੰ ਮੁੱਖ ਰੱਖਦਿਆਂ ਨਗਰ ਨਿਗਮ ਅਤੇ ਵੈਲਫ਼ੇਅਰ ਸੁਸਾਇਟੀ ਵੱਲੋਂ ਪਾਰਕਾਂ ਦੀ ਲੜੀ ਨੂੰ ਅੱਗੇ ਜੋੜਦੇ ਹੋਏ ਨਵੇਂ ਬਣੇ ਪਾਰਕ ਵਿੱਚ ਲਾਈਆਂ ਕਸਰਤ ਕਰਨ ਦੀਆਂ ਮਸ਼ੀਨਾਂ ਅਤੇ ਬੱਚਿਆਂ ਲਈ ਲਾਏ ਝੂਟਿਆਂ ਦਾ ਉਦਘਾਟਨ ਵੀ ਕੀਤਾ। ਇਸ ਸਮਾਗਮ ਵਿੱਚ ਵੱਖੋ-ਵੱਖ ਬੁਲਾਰਿਆਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ। ਸ਼੍ਰੀ ਰਾਹੁਲ ਨੇ ਵੀ ਆਪਣੇ ਵਿਚਾਰ ਰੱਖਦਿਆਂ ਵੈਲਫ਼ੇਅਰ ਸੁਸਾਇਟੀ ਵੱਲੋਂ ਕੀਤੇ ਇਸ ਉਪਰਾਲੇ ਦੀ ਖ਼ੂਬ ਸ਼ਲਾਘਾ ਕੀਤੀ ਅਤੇ ਵੈਲਫ਼ੇਅਰ ਸੁਸਾਇਟੀ, ਜੁਝਾਰ ਨਗਰ ਦੇ ਪ੍ਰਧਾਨ ਸ. ਪ੍ਰਿਤਪਾਲ ਸਿੰਘ ਭੰਡਾਰੀ ਅਤੇ ਸਮੁੱਚੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹੌਂਸਲਾ ਅਫ਼ਜ਼ਾਈ ਵੀ ਕੀਤੀ। ਇਸ ਸਮਾਰੋਹ ਵਿੱਚ ਸ਼੍ਰੀ ਬਲਵਿੰਦਰ ਸੈਣੀ, ਸ਼੍ਰੀ ਜਸਬੀਰ ਗਾਂਧੀ, ਸ਼੍ਰੀ ਕਮਲ ਸ਼ਰਮਾ, ਸ. ਰਜਿੰਦਰ ਸਿੰਘ ਮੋਹਲ, ਸ. ਅਮਰਜੀਤ ਸਿੰਘ ਭਾਟੀਆ ਨੇ ਵੀ ਖ਼ਾਸ ਤੌਰ ਤੇ ਸ਼ਿਰਕਤ ਕੀਤੀ। ਸੁਸਾਇਟੀ ਦੇ ਹੋਰ ਮੈਂਬਰ ਸ਼੍ਰੀ ਧਰਮਵੀਰ ਸ਼ਰਮਾ, ਸ਼੍ਰੀ ਐਨ.ਕੇ. ਜੌਲੀ, ਸ. ਜਤਿੰਦਰਪਾਲ ਸਿੰਘ ਫ਼ੌਜੀ, ਸ. ਗੁਰਮੁਖ ਸਿੰਘ, ਸ਼੍ਰੀ ਦੱਤ ਸਾਹਿਬ, ਸ਼੍ਰੀ ਤਰਸੇਮ ਭਾਰਦਵਾਜ, ਸ਼੍ਰੀ ਕੁਲਭੂਸ਼ਣ ਕਪਿਲਾ, ਸ. ਨਿਰਮਲ ਸਿੰਘ, ਸ. ਹਰਨੂਰ ਸਿੰਘ ਭੰਡਾਰੀ, ਅਤੇ ਡਾ. ਅਮਨਦੀਪ ਸਿੰਘ ਭੰਡਾਰੀ ਵੀ ਹਾਜ਼ਰ ਹੋਏ।

Worldwide News Express multifaceted digital media company


Recommended News
Most Read
Just Now