ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ   
ਕੇਜਰੀਵਾਲ ਦੀ ਜ਼ਮਾਨਤ ਕੇਂਦਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ: ਲਾਲਜੀਤ ਸਿੰਘ ਭੁੱਲਰ
September 13, 2024
-
Chandigarh

ਚੰਡੀਗੜ੍ਹ, 13 ਸਤੰਬਰ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਫੈਸਲੇ ਨੇ ਮੋਦੀ ਸਰਕਾਰ ਦੀ ਬਦਲੇ ਦੀ ਰਾਜਨੀਤੀ ਨੂੰ ਕਰਾਰੀ ਸੱਟ ਮਾਰੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਅਦਾਲਤ ਦੇ ਫੈਸਲੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਿਆਸੀ ਬਦਲਾਖੋਰੀ ਦੇ ਮੰਤਵ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਕੀਤੀ ਜਾਂਦੀ ਦੁਰਵਰਤੋਂ ਦਾ ਪਰਦਾਫਾਸ਼ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਜ਼ਮਾਨਤ ਸੱਚਾਈ, ਨਿਆਂ ਅਤੇ ਜਮਹੂਰੀ ਸਿਧਾਂਤਾਂ ਦੀ ਜਿੱਤ ਸਾਬਤ ਹੋਈ ਹੈ।

ਫਰਜ਼ੀ ਕੇਸਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਚੁੱਪ ਕਰਾਉਣ ਲਈ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਹ ਫੈਸਲਾ ਉਨ੍ਹਾਂ ਲੋਕਾਂ ਲਈ ਜ਼ੋਰਦਾਰ ਫਿਟਕਾਰ ਹੈ, ਜੋ ਬੇਬੁਨਿਆਦ ਦੋਸ਼ ਲਾ ਕੇ ਆਮ ਆਦਮੀ ਪਾਰਟੀ ਦੇ ਸੰਕਲਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਸ. ਭੁੱਲਰ ਨੇ ਕੇਜਰੀਵਾਲ ਅਤੇ 'ਆਪ' ਨੂੰ ਇਸ ਸ਼ਾਨਦਾਰ ਜਿੱਤ 'ਤੇ ਵਧਾਈ ਦਿੰਦਿਆਂ ਕਿਹਾ ਕਿ ਉਹ ਕਿਸੇ ਤਰ੍ਹਾਂ ਦੇ ਭੈਅ ਜਾਂ ਧਮਕੀਆਂ ਤੋਂ ਨਿਡਰ ਹੋ ਕੇ ਲੋਕਾਂ ਲਈ ਅਤੇ ਭ੍ਰਿਸ਼ਟਾਚਾਰ ਵਿਰੁੱਧ ਆਪਣੇ ਸੰਘਰਸ਼ ਨੂੰ ਜਾਰੀ ਰੱਖਣਗੇ।

Powered by Froala Editor


Recommended News
Most Read
Just Now