ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਛੇ ਵਿਅਕਤੀ 2.9 ਕਿਲੋ ਹੈਰੋਇਨ, 8 ਪਿਸਤੌਲਾਂ ਸਮੇਤ ਕਾਬੂ ਮੁਲਜ਼ਮ ਡਰੋਨ ਰਾਹੀਂ ਭੇਜੀਆਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*    ਪੰਜਾਬ ਸਰਕਾਰ ਵੱਲੋਂ ਹੜਤਾਲੀ ਮੁਲਾਜ਼ਮਾਂ ਖ਼ਿਲਾਫ਼ Action    *ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ*    ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ    ​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*   
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਚਾਇਤੀ ਚੋਣਾਂ ਦੌਰਾਨ ਪਾਈ ਵੋਟ
October 15, 2024
-

ਚੰਡੀਗੜ੍ਹ, 15 ਅਕਤੂਬਰ:

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਚਾਇਤੀ ਚੋਣਾਂ ਵਿੱਚ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੰਧਵਾਂ ਦੇ ਬੂਥ ਨੰਬਰ 95 'ਤੇ ਵੋਟ ਪਾਈ।

ਜ਼ਮਹੂਰੀਅਤ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਨਾਗਰਿਕਾਂ ਨੂੰ ਚੋਣ ਪ੍ਰਕਿਰਿਆ ਵਿਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਚਾਇਤੀ ਚੋਣਾਂ ਸਥਾਨਕ ਵਿਕਾਸ ਅਤੇ ਭਾਈਚਾਰਕ ਸਾਂਝ ਲਈ ਮਹੱਤਵਪੂਰਨ ਹਨ।

ਜ਼ਿਕਰਯੋਗ ਹੈ ਕਿ ਸਪੀਕਰ ਸ. ਸੰਧਵਾਂ ਦਾ ਸਿਆਸੀ ਸਫ਼ਰ ਪੰਚਾਇਤੀ ਚੋਣਾਂ ਨਾਲ ਹੀ ਸ਼ੁਰੂ ਹੋਇਆ ਸੀ, ਜੋ ਉਨ੍ਹਾਂ ਦੀ ਸਥਾਨਕ ਪ੍ਰਸ਼ਾਸਨ ਅਤੇ ਭਾਈਚਾਰਕ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਜ਼ਮੀਨੀ ਪਹੁੰਚ ਉਨ੍ਹਾਂ ਦੀ ਸਿਆਸੀ ਧਾਰਨਾ ਨੂੰ ਪਰਪੱਕ ਕਰਦੀ ਹੈ। 

ਸਪੀਕਰ ਨੇ ਅੱਗੇ ਕਿਹਾ ਕਿ ਪੰਚਾਇਤੀ ਚੋਣਾਂ ਭਾਰਤ ਦੀ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ ਅਤੇ ਇੱਥੋਂ ਹੀ ਸਿਆਸੀ ਸਫ਼ਰ ਸ਼ੁਰੂ ਕਰਨਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

----------

Powered by Froala Editor


Recommended News
Most Read
Just Now