ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਸ੍ਰ. ਪ੍ਰਗਟ ਸਿੰਘ ਨੇ ਆਹੁਦਾ ਸੰਭਾਲਿਆ    ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ। ਪੁਲਿਸ ਟੀਮਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 15 ਕਿਲੋ ਅਫੀਮ ਵੀ ਬਰਾਮਦ    ਚੰਡੀਗੜ ਪੁਲਿਸ ਵੱਲੋਂ ਮਨੀਸ਼ ਸਿਸੋਦੀਆ ਸਮੇਤ ਸੈਂਕੜੇ ਆਮ ਆਦਮੀ ਵਰਕਰਾਂ ਨੂੰ ਹਿਰਾਸਤ ਵਿੱਚ ਲਿਆ ਗਿਆ    ਦਿਲੀ ਪੁਲਿਸ ਵੱਲੋਂ ਕੇਜਰੀਵਾਲ, ਮਮਤਾ ਬੈਨਰਜੀ ਅਤੇ ਹੋਰ ਕਈ ਆਗੂਆਂ ਨੂੰ ਹਿਰਾਸਤ ਵਿੱਚ ਲਿਆ    ਪੰਜਾਬ ਸਰਕਾਰ ਦਿਵਾਲੀ ਤੋਂ ਪਹਿਲਾਂ ਗਰੁੱਪ-ਡੀ ਮੁਲਾਜ਼ਮਾਂ ਨੂੰ 10,000 ਰੁਪਏ ਦਾ ਵਿਆਜ ਮੁਕਤ ਤਿਉਹਾਰੀ ਐਡਵਾਂਸ ਦੇਵੇਗੀ: ਹਰਪਾਲ ਸਿੰਘ ਚੀਮਾ    ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦਾ 13ਵਾਂ ਸੈਸ਼ਨ ਸੱਦਿਆ   
ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ
October 13, 2026
-

Maan / Mansa

ਮਾਨਸਾ 13  ਅਕਤੂਬਰ (ਮਾਨ):-

 ਮਾਨਸਾ ਤੋਂ ਅੱਜ ਸਵੇਰੇ ਇੱਕ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ ਇਕ ਨਸ਼ਾ ਵਿਰੋਧੀ ਵਰਕਰ  ਪਰਵਿੰਦਰ ਸਿੰਘ ਉਰਫ ਝੋਟਾ ਨੂੰ ਸਰੇਬਜ਼ਾਰ ਗੋਲੀ ਮਾਰ ਕੇ ਮਾਰ ਦਿੱਤਾ ਗਿਆ । ਸਾਹਮਣੇ ਆਈ ਇੱਕ ਵੀਡੀਉ ਵਿੱਚ ਝੋਟਾ ਆਪਣੇ ਸਾਥੀਆਂ ਸਮੇਤ ਇੱਕ ਕੈਮਿਸਟ ਦੀ ਦੁਕਾਨ ਵਿੱਚ ਪਹੁੰਚ ਗਿਆ ਜਿਸ ਵਿੱਚ ਉਹ ਕੈਮਿਸਟ ਦੁਕਾਨ ਦੇ ਮਾਲਿਕ ਨੂੰ ਕਹਿ ਰਿਹਾ ਹੈ ਕਿ ਉਹ ਨਸ਼ੀਲੀਆਂ ਗੋਲੀਆਂ ਕਿਉਂ ਵੇਚ ਰਿਹਾ ਹੈ, ਇਸ ਸਬੰਧੀ ਉਹ ਆਪਣੇ ਨਾਲ ਇੱਕ ਵਿਅਕਤੀ ਦਿਖਾਉਂਦਾ ਹੈ ਜਿਸ ਨੂੰ ਕੈਮਿਸਟ ਨੇ ਨਸ਼ੇ ਦੀ ਗੋਲੀ ਵੇਚੀ ਸੀ ।

      ਦੋਹਾਂ ਵਿੱਚ ਬਹਿਸ ਦੌਰਾਨ ਦੁਕਾਨਦਾਰ ਜਿਸ ਦਾ ਨਾਮ ਅਸ਼ਵਨੀ ਦੱਸਿਆ ਜਾ ਰਿਹਾ ਹੈ ਨੇ ਝੋਟੇ ਅਤੇ ਨਾਲ ਆਏ ਵਿਅਕਤੀਆਂ ਉੱਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਝੋਟੇ ਦੀ ਮੌਤ ਹੋ ਗਈ ਅਤੇ ਕੁਝ ਵਿਅਕਤੀ ਜ਼ਖ਼ਮੀ ਹੋ ਗਏ ।

      ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਸਥਿਤੀ ਕਾਬੂ ਵਿੱਚ ਕਰ ਲਈ ਸਾਰਾ ਬਾਜ਼ਾਰ ਬੰਦ ਹੋ ਗਿਆ ਅਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ।

ਮੁੱਖ ਮੰਤਰੀ ਭਗਵੰਤ ਮਾਨ ਨੇ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਿਸੇ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ । ਮੁੱਖ ਮੰਤਰੀ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਅਤੇ ਐਸ ਐਸ ਪੀਜ਼ ਦੀ ਤੁਰੰਤ ਮੀਟਿੰਗ ਬੁਲਾਈ ਹੈ ਅਤੇ ਸਾਰੇ ਪੰਜਾਬ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ ਹਨ ।

Powered by Froala Editor


Recommended News
Most Read
Just Now