ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ

ਕਿਹਾ, ਪੰਜਾਬ ਦੇ ਸਾਰੇ ਸ਼ਹਿਰਾਂ ਵ " />

​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਸਥਾਨਕ ਸਰਕਾਰਾਂ ਮੰਤਰੀ ਵੱਲੋਂ ‘ਸਵੱਛਤਾ ਦੀ ਲਹਿਰ’ ਮੁਹਿੰਮ ਦੀ ਸ਼ੁਰੂਆਤ
October 24, 2024
-

ਖੁਦ ਸਫਾਈ ਕਰਕੇ 15 ਰੋਜ਼ਾ ਮੁਹਿੰਮ ਦਾ ਕੀਤਾ ਆਗਾਜ਼

ਲੋਕਾਂ ਨੂੰ ਆਪੋ-ਆਪਣੇ ਇਲਾਕਿਆਂ ਵਿੱਚ ਸਾਫ਼-ਸਫਾਈ ਦੀ ਜ਼ਿੰਮੇਵਾਰੀ ਲੈਣ ਦੀ ਕੀਤੀ ਅਪੀਲ

ਕਿਹਾ, ਪੰਜਾਬ ਦੇ ਸਾਰੇ ਸ਼ਹਿਰਾਂ ਵਿੱਚ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ

ਚੰਡੀਗੜ੍ਹ/ਜਲੰਧਰ, 24 ਅਕਤੂਬਰ:

 ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਖੁਦ ਸਫਾਈ ਕਰਕੇ ਜਲੰਧਰ ਤੋਂ 'ਸਵੱਛਤਾ ਦੀ ਲਹਿਰ' ਮੁਹਿੰਮ ਦੀ ਸ਼ੁਰੂਆਤ ਕੀਤੀ। 24 ਅਕਤੂਬਰ ਤੋਂ 7 ਨਵੰਬਰ ਤੱਕ ਚੱਲਣ ਵਾਲੀ ਇਸ 15 ਰੋਜ਼ਾ ਸਫ਼ਾਈ ਮੁਹਿੰਮ ਦਾ ਉਦੇਸ਼ ਸਮੂਹਿਕ ਜ਼ਿੰਮੇਵਾਰੀ ਵਜੋਂ ਸਵੱਛਤਾ ਦੀ ਮਹੱਤਤਾ ਬਾਰੇ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ।

ਇਸ ਪਹਿਲਕਦਮੀ ਦੀ ਸ਼ੁਰੂਆਤ ਕਰਦਿਆਂ ਡਾ. ਰਵਜੋਤ ਨੇ ਕਿਹਾ ਕਿ ਸ਼ਹਿਰ ਅਤੇ ਇਲਾਕਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਾਰੇ ਨਾਗਰਿਕਾਂ ਦੇ ਸਾਂਝੇ ਯਤਨਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਅਸੀਂ ਆਪਣੇ ਘਰਾਂ ਵਿੱਚ ਸਾਫ਼-ਸਫ਼ਾਈ ਰੱਖਦੇ ਹਾਂ, ਉਸੇ ਤਰ੍ਹਾਂ ਸਾਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਅਤੇ ਹਰਿਆ-ਭਰਿਆ ਰੱਖਣ ਲਈ ਵੀ ਠੋਸ ਉਪਰਾਲੇ ਕਰਨੇ ਚਾਹੀਦੇ ਹਨ। ਉਨ੍ਹਾਂ ਲੋਕਾਂ ਨੂੰ ਆਪਣੇ ਆਸ-ਪੜੋਸ ਦੀ ਸਾਫ਼-ਸਫਾਈ ਅਤੇ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ ਦੀ ਅਪੀਲ ਕੀਤੀ।

ਡਾ. ਰਵਜੋਤ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਰਾਜ ਭਰ ਵਿੱਚ ਨਗਰ ਨਿਗਮਾਂ/ਕੌਂਸਲਾਂ ਦੇ ਸਟਾਫ਼ ਵੱਲੋਂ ਆਪਣੇ ਰੁਟੀਨ ਕੰਮ ਦੇ ਬਾਵਜੂਦ ਰੋਜ਼ਾਨਾ ਇੱਕ ਵਾਧੂ ਘੰਟਾ ਸਫਾਈ ਦੇ ਕੰਮਾਂ ਲਈ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਇਸ ਮੌਕੇ ਪੀਣ ਵਾਲੇ ਸਾਫ਼ ਪਾਣੀ, ਬਿਹਤਰ ਸੜਕੀ ਬੁਨਿਆਦੀ ਢਾਂਚਾ ਅਤੇ ਵਧੀਆ ਸੀਵਰੇਜ ਸਿਸਟਮ ਵਰਗੀਆਂ ਜ਼ਰੂਰੀ ਸਹੂਲਤਾਂ ਪ੍ਰਦਾਨ ਕਰਨ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ। 

ਮੰਤਰੀ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਲ ਹੋ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਵਿੱਚ ਬਦਲਣ ਦੀ ਅਪੀਲ ਵੀ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਇਸ ਮੁਹਿੰਮ ਦੀ ਸਫ਼ਲਤਾ ਨੂੰ ਯਕੀਨੀ ਬਣਾਉਣ ਲਈ ਵਿਅਕਤੀਗਤ ਤੌਰ 'ਤੇ ਇਸ ਦੀ ਨਿਗਰਾਨੀ ਕਰਨਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਰਵਜੋਤ ਨੇ ਭਰੋਸਾ ਪ੍ਰਗਟਾਇਆ ਕਿ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਆਪ' ਪੰਜਾਬ ਵਿੱਚ ਹੋਣ ਵਾਲੀਆਂ ਚਾਰੇ ਵਿਧਾਨ ਸਭਾ ਜ਼ਿਮਨੀ ਚੋਣਾਂ ਵਿੱਚ ਜਿੱਤ ਹਾਸਲ ਕਰੇਗੀ। 

ਇਸ ਮੌਕੇ ਡਾ. ਰਵਜੋਤ ਨੇ ਸਫਾਈ ਕਰਮਚਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਹੌਂਸਲਾ ਅਫਜ਼ਾਈ ਕੀਤੀ ਅਤੇ ਉਨ੍ਹਾਂ ਨੂੰ ਸ਼ਹਿਰ ਦੀ ਸਾਫ-ਸਫਾਈ ਲਈ ਹੋਰ ਤਗੜੇ ਹੋ ਕੇ ਕੰਮ ਕਰਨ ਲਈ ਹੱਲਾਸ਼ੇਰੀ ਦਿੱਤੀ। 

ਇਸ ਦੌਰਾਨ ਇੱਕ ਐਨ.ਜੀ.ਓ. ਜਗਦੰਬੇ ਹੈਂਡੀਕ੍ਰਾਫ਼ਟਸ ਵੂਮੈਨ ਵੈੱਲਫੇਅਰ ਸੁਸਾਇਟੀ ਵੱਲੋਂ ਵੇਸਟ ਮਟੀਰੀਅਲ ਤੋਂ ਬਣੀਆਂ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ। ਮੰਤਰੀ ਨੇ ਪ੍ਰਦਰਸ਼ਨੀ ਦਾ ਦੌਰਾ ਕੀਤਾ ਅਤੇ ਐਨ.ਜੀ.ਓ. ਦੀਆਂ ਔਰਤਾਂ ਵੱਲੋਂ ਰਹਿੰਦ-ਖੂੰਹਦ ਨੂੰ ਵਰਤੋਂ ਯੋਗ ਵਸਤੂਆਂ ਵਿੱਚ ਤਬਦੀਲ ਕਰਨ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਸ ਮੌਕੇ ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ, ਵਿਧਾਇਕ ਰਮਨ ਅਰੋੜਾ, ਵਿਸ਼ੇਸ਼ ਸਕੱਤਰ ਤੇ ਡਾਇਰੈਕਟਰ ਸਥਾਨਕ ਸਰਕਾਰਾਂ ਗੁਰਪ੍ਰੀਤ ਸਿੰਘ ਖਹਿਰਾ, ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਅਤੇ ਜੁਆਇੰਟ ਕਮਿਸ਼ਨਰ ਡਾ. ਸੁਮਨਦੀਪ ਕੌਰ ਵੀ ਮੌਜੂਦ ਸਨ।

__

Powered by Froala Editor


Recommended News
Most Read
Just Now