ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨ " />
ਫਿਰੋਜ਼ਪੁਰ ਵਿੱਚ 5 ਗਲੌਕ ਪਿਸਤੌਲ ਸਮੇਤ ਹਥਿਆਰ ਸਪਲਾਇਰ ਕਾਬੂ    'ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਪੰਜਾਬ ਵਿੱਚ ਹਾਈ-ਰਿਸਕ ਡਿਲਿਵਰੀ ਅਤੇ ਨਵਜਾਤ ਸ਼ਿਸ਼ੂ ਸੰਭਾਲ ਨੂੰ ਮਿਲਿਆ ਵੱਡਾ ਸਹਾਰਾ    ਪੰਜਾਬ ਸਰਕਾਰ ਨੇ 26 ਮਈ ਨੂੰ ਨਗਰ ਨਿਗਮ ਦੀਆਂ ਆਮ ਚੋਣਾਂ ਲਈ ਫੈਕਟਰੀਆਂ ਵਿੱਚ ਕੰਮ ਕਰਨ ਵਾਲੇ ਸਾਰੇ ਯੋਗ ਕਾਮਿਆਂ ਨੂੰ ਵੋਟ ਪਾਉਣ ਦੀ ਛੋਟ ਦਿੱਤੀ    ਪੰਜਾਬ ਸਰਕਾਰ ਵੱਲੋਂ ਈਦ-ਉੱਲ-ਜੂਹਾ (ਬਕਰੀਦ) ਦੀ ਗਜ਼ਟਿਡ ਛੁੱਟੀ 27 ਮਈ ਦੀ ਬਜਾਏ ਹੁਣ 28 ਮਈ ਨੂੰ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ 2026-27 ਲਈ ਸਦਨ ਦੀਆਂ ਵੱਖ-ਵੱਖ ਕਮੇਟੀਆਂ ਦੇ ਚੇਅਰਮੈਨ ਕੀਤੇ ਨਾਮਜ਼ਦ    ਪੰਜਾਬ ਰਾਜ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸ਼ੁਰੂ ਹੋਣ ਤੋਂ ਪਹਿਲਾਂ 90 ਫ਼ੀਸਦ ਤੱਕ ਪ੍ਰੀ ਮੈਪਿੰਗ ਕਰਨ ਦਾ ਟੀਚਾ ਮਿੱਥਿਆ: ਅਨਿੰਦਿਤਾ ਮਿਤਰਾ    ਜਨਗਣਨਾ-2027 ਦੇ ਪਹਿਲੇ ਪੜਾਅ ‘ਚ 11 ਜ਼ਿਲ੍ਹਿਆਂ ਅਤੇ 7 ਨਗਰ ਨਿਗਮਾਂ ਨੇ ਸ਼ਲਾਘਾਯੋਗ ਕਾਰਗੁਜ਼ਾਰੀ ਦਿਖਾਈ: ਮਨਜੀਤ ਸਿੰਘ ਬਰਾੜ    ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਫਿਰ ਵਾਧਾ    ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨਗਰ ਨਿਗਮ ਚੋਣਾਂ ਦੇ ਮੱਦੇਨਜ਼ਰ 26 ਮਈ ਨੂੰ ਛੁੱਟੀ ਦਾ ਐਲਾਨ    ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ   
ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਕੇਂਦਰ ਦੀ ਭਾਜਪਾ ਸਰਕਾਰ ਦੀ ਸਾਜਿਸ਼: ਸੰਧਵਾਂ
October 24, 2024
-

ਚੰਡੀਗੜ੍ਹ, 24 ਅਕਤੂਬਰ:

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਪੰਜਾਬ ਦੇ ਸ਼ੈਲਰਾਂ ‘ਚੋਂ ਚਾਵਲ ਨਾ ਚੁੱਕਣਾ, ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋੰ ਸੂਬੇ ਦੀ ਕਿਸਾਨੀ ਨੂੰ ਢਾਹ ਲਾਉਣ ਦੀ ਸਾਜਿਸ਼ ਹੈ।

ਸਪੀਕਰ ਸ. ਸੰਧਵਾਂ ਅਨਾਜ ਮੰਡੀ ਟਾਂਡਾ ਦੇ ਦੌਰੇ ਮੌਕੇ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨਿਰਧਾਰਤ ਸਮੇਂ ਦੇ ਅੰਦਰ ਸ਼ੈਲਰਾਂ ‘ਚੋਂ ਚਾਵਲ ਦੀ ਚੁਕਾਈ ਯਕੀਨੀ ਬਣਾਉਣ ‘ਚ ਨਾਕਾਮ ਰਹੀ ਹੈ, ਨਾਲ ਹੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੇਣ ਵਿੱਚ ਵੀ ਨਾਕਾਮ ਰਹੀ ਹੈ, ਜਿਸ ਕਾਰਨ ਕਿਸਾਨ ਸੰਕਟ ਵਿੱਚ ਘਿਰੇ ਹੋਏ ਹਨ।

ਸ. ਸੰਧਵਾਂ ਨੇ ਅਨਾਜ ਮੰਡੀ ਟਾਂਡਾ ਵਿਖੇ ਆਪਣੀ ਮੌਜੂਦਗੀ ਵਿੱਚ ਝੋਨੇ ਦੀ ਲਿਫਟਿੰਗ ਕਰਵਾਈ। ਉਨ੍ਹਾਂ ਕਿਹਾ ਕਿ ਕਿਸਾਨਾਂ, ਮਿੱਲ ਮਾਲਕਾਂ, ਆੜਤੀਆਂ ਤੇ ਮਜਦੂਰਾਂ ਦੇ ਸਹਿਯੋਗ ਨਾਲ ਮੰਡੀਆਂ ਵਿਚ ਫਸਲ ਦੀ ਖਰੀਦ, ਚੁਕਾਈ ਤੇ ਅਦਾਇਗੀ ਵਿੱਚ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।

ਸਪੀਕਰ ਨੇ ਅੱਗੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਕੋਲੋਂ ਤਿੰਨ ਕਾਲੇ ਕਾਨੂੰਨ ਵਾਪਸ ਲੈਣ ਦਾ ਬਦਲਾ ਲੈਣ ਲਈ ਕਿਸਾਨਾਂ ਨੂੰ ਮੰਡੀਆਂ ਵਿੱਚ ਰੋਲਣਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਗਿਣਤੀਆਂ-ਮਿਣਤੀਆਂ ਛੱਡ ਕੇ ਪੰਜਾਬ ਵੱਲੋ ਦੇਸ਼ ਦੇ ਅੰਨ ਭੰਡਾਰ ਵਿੱਚ ਪਾਏ ਯੋਗਦਾਨ ਦੇ ਮੱਦੇਨਜ਼ਰ ਸ਼ੈਲਰਾਂ ‘ਚੋਂ ਚਾਵਲ ਚੁੱਕਵਾ ਕੇ ਤੁਰੰਤ ਰਾਹਤ ਪ੍ਰਦਾਨ ਕਰਨੀ ਯਕੀਨੀ ਬਣਾਉਣੀ ਚਾਹੀਦੀ ਹੈ।

----------

Powered by Froala Editor


Recommended News
Most Read
Just Now