ਚੋਣ ਪ੍ਰੋਗਰਾਮ ਮੁਤਾਬਕ 9 ਦਸੰਬਰ ਨੂੰ ਨਾਮਜ਼ਦਗੀ ਦਾਖਲ ਕਰਨ ਦਾ ਪਹਿਲਾ ਦਿਨ ਹੋਵੇ " />
ਗੁਰਮੀਤ ਖੁੱਡੀਆਂ ਨੇ ਵੈਟਰਨਰੀ ਅਫ਼ਸਰਾਂ, ਇੰਸਪੈਕਟਰਾਂ ਅਤੇ ਡੇਅਰੀ ਵਿਕਾਸ ਇੰਸਪੈਕਟਰਾਂ ਨੂੰ ਨਿਯੁਕਤੀ ਪੱਤਰ ਸੌਂਪੇ    70 ਸਾਲਾਂ ਬਾਅਦ ਹੁਸ਼ਿਆਰਪੁਰ ਦੇ ਕੰਢੀ ਖੇਤਰ ਵਿੱਚ ਸ਼ਾਨਦਾਰ ਸੜਕਾਂ ਬਣਾਈਆਂ ਜਾਣਗੀਆਂ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ    ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਰੰਗਲਾ ਪੰਜਾਬ ਵਿਕਾਸ ਸਕੀਮ ਦੇ ਪਹਿਲੇ ਪੜਾਅ ਦੇ ਵਿਕਾਸ ਕਾਰਜ ਮੁਕੰਮਲ ਕਰਨ ਲਈ 15 ਮਈ ਦੀ ਸਮਾਂ-ਸੀਮਾ ਤੈਅ    ਅਪਰਾਧ ਲਈ ਕੋਈ ਨਰਮੀ ਨਹੀਂ ਵਰਤੀ ਜਾਵੇਗੀ; ਭਗਵੰਤ ਮਾਨ ਸਰਕਾਰ ਦੇ ‘ਅਪਰਾਧ-ਮੁਕਤ ਪੰਜਾਬ' ਦੇ ਟੀਚੇ ਨੂੰ ਸਾਕਾਰ ਕਰ ਰਹੀਆਂ ਹਨ ਮਹਿਲਾ ਪੁਲਿਸ ਮੁਲਾਜ਼ਮ    ਕੁਲਤਾਰ ਸਿੰਘ ਸੰਧਵਾਂ ਵੱਲੋਂ ਕਣਕ ਦੀ ਫ਼ਸਲ ਨੂੰ ਅੱਗ ਤੋਂ ਬਚਾਉਣ ਲਈ ਸਾਵਧਾਨੀਆਂ ਵਰਤਣ ਦੀ ਅਪੀਲ    ਭਗਵੰਤ ਮਾਨ ਸਰਕਾਰ ਵੱਲੋਂ ਬਾਬਾ ਸਾਹਿਬ ਅੰਬੇਡਕਰ ਦੇ ਜਨਮ ਦਿਵਸ ਮੌਕੇ ਸੂਬੇ ਦੀਆਂ ਲਗਭਗ ਸਾਰੀਆਂ ਔਰਤਾਂ ਦੀ ਭਲਾਈ ਲਈ ਯੋਜਨਾ ਦੀ ਸ਼ੁਰੂਆਤ; ਪੰਜਾਬ ਵਿੱਚ 1000–1500 ਰੁਪਏ ਮਹੀਨਾਵਾਰ ਸਹਾਇਤਾ ਦਾ ਆਗਾਜ਼    ਕਾਂਗਰਸ ਅਤੇ ਅਕਾਲੀਆਂ ਨੇ ਗਰੀਬਾਂ ਤੋਂ ਸਿੱਖਿਆ ਖੋਹ ਕੇ ਅਤੇ ਸਕਾਲਰਸ਼ਿਪ ਦਾ ਪੈਸੇ ਹੜੱਪ ਕੇ ਬਾਬਾ ਸਾਹਿਬ ਅੰਬੇਡਕਰ ਦੀ ਪਿੱਠ ਵਿੱਚ ਛੁਰਾ ਮਾਰਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ    ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ    ਭਗਵੰਤ ਮਾਨ ਸਰਕਾਰ ਦਾ ਇਤਿਹਾਸਕ ਫੈਸਲਾ; ਬੇਅਦਬੀ ਲਈ ਉਮਰ ਕੈਦ ਦੀ ਸਜ਼ਾ   
ਪੈਣਗੀਆਂ ਵੋਟਾਂ 21 ਦਸੰਬਰ ਨੂੰ
December 8, 2024
-

ਪੰਜਾਬ, 08 ਦਸੰਬਰ:-

ਪੰਜਾਬ ਵਿਚ 5 ਨਗਰ ਨਿਗਮਾਂ ਅਤੇ 44 ਨਗਰ ਕੌਂਸਲਾਂ ਲਈ ਚੋਣਾਂ ਦਾ ਐਲਾਨ ਹੋ ਗਿਆ ਹੈ।

ਚੋਣ ਪ੍ਰੋਗਰਾਮ ਮੁਤਾਬਕ 9 ਦਸੰਬਰ ਨੂੰ ਨਾਮਜ਼ਦਗੀ ਦਾਖਲ ਕਰਨ ਦਾ ਪਹਿਲਾ ਦਿਨ ਹੋਵੇਗਾ ਤੇ ਸਮਾਂ ਸਵੇਰੇ 11.00 ਵਜੇ ਤੋਂ 3.00 ਵਜੇ ਤੱਕ ਹੋਵੇਗਾ।

 ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਆਖਰੀ ਮਿਤੀ 12 ਦਸੰਬਰ ਹੋਵੇਗੀ। 13 ਦਸੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ।

 14 ਦਸੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲੈਣ ਦਾ ਦਿਨ ਹੋਵੇਗਾ ਤੇ ਇਸੇ ਦਿਨ ਚੋਣ ਨਿਸ਼ਾਨ ਜਾਰੀ ਕੀਤੇ ਜਾਣਗੇ। ਵੋਟਾਂ 21 ਦਸੰਬਰ ਨੂੰ ਪੈਣਗੀਆਂ।ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਇਕ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਫਗਵਾੜਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਪਟਿਆਲਾ ਨਗਰ ਨਿਗਮਾਂ ਦੇ 381 ਵਾਰਡਾਂ ਦੀਆਂ ਚੋਣਾਂ ਹੋਣਗੀਆਂ। ਚੋਣਾਂ ਵਾਸਤੇ ਈ ਵੀ ਐਮ ਮਸ਼ੀਨਾਂ ਦੀ ਵਰਤੋਂ ਕੀਤੀ ਜਾਵੇਗੀ ਤੇ ਵੋਟਾਂ ਸਵੇਰੇ 7.00 ਵਜੇ ਤੋਂ ਸ਼ਾਮ 4.00 ਵਜੇ ਤੱਕ ਪੈਣਗੀਆਂ। ਕੁੱਲ 37 ਲੱਖ 32 ਹਜ਼ਾਰ ਵੋਟਰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰ ਸਕਣਗੇ। ਨਗਰ ਨਿਗਮ ਚੋਣਾਂ ਲਈ ਖਰਚਾ ਹੱਦ 4 ਲੱਖ ਹੋਵੇਗੀ ਜਦੋਂ ਕਿ ਨਗਰ ਕੌਂਸਲਾਂ ਵਿਚ ਕਲਾਸ 1 ਲਈ 3 ਲੱਖ 60 ਹਜ਼ਾਰ, ਕਲਾਸ 2 ਲਈ 2 ਲੱਖ 30 ਹਜ਼ਾਰ ਤੇ ਕਲਾਸ 3 ਲਈ 2 ਲੱਖ ਅਤੇ ਨਗਰ ਪੰਚਾਇਤ ਲਈ 1 ਲੱਖ 10 ਹਜ਼ਾਰ ਦੀ ਖਰਚਾ ਹੱਦ ਹੋਵੇਗੀ।

Powered by Froala Editor


Recommended News
Most Read
Just Now