​*ਵਿੱਤ ਮੰਤਰੀ ਨੇ ਟਰਾਂਸਪੋਰਟ, ਸਿੱਖਿਆ, ਪਸ਼ੂ ਪਾਲਣ ਅਤੇ ਵਿੱਤ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ 'ਤੇ ਤੇਜ਼ੀ ਨਾਲ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼    • *ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ*    ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਬਿਜਲੀ ਦੇ ਵੱਧ ਬਿੱਲਾਂ ਤੋਂ ਪ੍ਰੇਸ਼ਾਨ ਖਪਤਕਾਰਾਂ ਨੂੰ ਮਿਲੇਗੀ ਰਾਹਤ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤੇ ਆਮ ਆਦਮੀ ਕਲੀਨਿਕਾਂ ਦਾ ਵੱਧ ਤੋਂ ਵੱਧ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼*    ਪੰਜਾਬ ਵਿੱਚ ਖੰਡ ਦੀ ਕੋਈ ਘਾਟ ਨਹੀਂ, ਸਰਕਾਰ ਨੇ ਸਟਾਕ ਅਤੇ ਸਪਲਾਈ ’ਤੇ ਨਿਰੰਤਰ ਨਜ਼ਰ ਰੱਖੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*    *ਐਸ.ਸੀ. ਵਿਦਿਆਰਥੀਆਂ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਵੱਧ ਤੋਂ ਵੱਧ ਪਹੁੰਚ ਯਕੀਨੀ ਬਣਾਉਣ ਲਈ ਡਾ. ਬਲਜੀਤ ਕੌਰ ਵੱਲੋਂ ਸੂਬਾ ਪੱਧਰੀ ਜਾਗਰੂਕਤਾ ਮੁਹਿੰਮ ਦੇ ਹੁਕਮ*    • ਸਾਡੀ ਸਰਕਾਰ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਮੋਦੀ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੇ ਹਨ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ
December 24, 2024
-

  • ਦੇਸ਼ ਵਾਸੀਆਂ ਦੀਆਂ ਸਮੱਸਿਆਵਾਂ ਸੁਲਝਾਉਣ ਦੀ ਬਜਾਏ ‘ਗਲੋਬਲ ਲੀਡਰ’ ਬਣਨ ਲਈ ਤਤਪਰ ਹਨ ਪ੍ਰਧਾਨ ਮੰਤਰੀ
    ਮੋਦੀ ਨੂੰ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਸਵੈ-ਨਿਰਭਰ ਬਣਾਉਣ ਵਿੱਚ ਪੰਜਾਬ ਦੇ ਕਿਸਾਨਾਂ ਦਾ ਯੋਗਦਾਨ ਚੇਤੇ ਕਰਾਇਆ
    ਹੈਂਕੜਬਾਜ਼ੀ ਛੱਡ ਕੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਿਆ ਜਾਵੇ-ਮੁੱਖ ਮੰਤਰੀ ਵੱਲੋਂ ਕੇਂਦਰ ਨੂੰ ਨਸੀਹਤ

ਚੰਡੀਗੜ੍ਹ, 24 ਦਸੰਬਰ 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਹੱਕੀ ਮੰਗਾਂ ਰੱਖਣ ਲਈ ਮੌਕਾ ਨਾ ਦੇਣ ਦੀ ਸਖਤ ਆਲੋਚਨਾ ਕੀਤੀ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕੀਤਾ ਕਿ ਆਪੂੰ ਬਣੇ ‘ਗਲੋਬਲ ਲੀਡਰ’ ਨਰਿੰਦਰ ਮੋਦੀ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਵਿੱਚ ਦਖਲਅੰਦਾਜ਼ੀ ਦੇਣ ਲਈ ਜ਼ਿਆਦਾ ਤਤਪਰ ਹਨ ਪਰ ਦੇਸ਼ ਦੇ ਅੰਨਦਾਤਿਆਂ ਪ੍ਰਤੀ ਪ੍ਰਧਾਨ ਮੰਤਰੀ ਦਾ ਰਵੱਈਆ ਬੇਗਾਨਗੀ ਵਾਲਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਬੁਰੀ ਤਰ੍ਹਾਂ ਨਜ਼ਰਅੰਦਾਜ਼ ਕਰ ਰਹੀ ਹੈ ਜੋ ਕਿ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੜੀ ਮੰਦਭਾਗੀ ਗੱਲ ਹੈ ਕਿ ਪ੍ਰਧਾਨ ਮੰਤਰੀ ਦੇਸ਼ ਵਾਸੀਆਂ ਨੂੰ ਦਰਪੇਸ਼ ਮਸਲੇ ਹੱਲ ਕਰਨ ਦੀ ਬਜਾਏ ਕੌਮਾਂਤਰੀ ਮਾਮਲਿਆਂ ਵਿੱਚ ਦਖਲ ਦੇ ਕੇ ‘ਗਲੋਬਲ ਲੀਡਰ’ ਵਜੋਂ ਉਭਰਨ ਲਈ ਜ਼ਿਆਦਾ ਚਿੰਤਤ ਹਨ।

ਮੁੱਖ ਮੰਤਰੀ ਨੇ ਨਰਿੰਦਰ ਮੋਦੀ ਨੂੰ ਚੇਤੇ ਕਰਵਾਇਆ ਕਿ ਜਦੋਂ ਦੇਸ਼ ਅਨਾਜ ਉਤਪਾਦਨ ਦੇ ਗੰਭੀਰ ਸੰਕਟ ਦਾ ਸਾਹਮਣਾ ਕਰ ਰਿਹਾ ਸੀ ਤਾਂ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਪੱਖੋਂ ਆਤਮ ਨਿਰਭਰ ਬਣਾਇਆ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸਾਨਾਂ ਨੇ ਕੌਮੀ ਅੰਨ ਭੰਡਾਰ ਭਰਨ ਲਈ ਬੇਸ਼ਕੀਮਤੀ ਕੁਦਰਤੀ ਵਸੀਲੇ ਜਰਖੇਜ਼ ਮਿੱਟੀ ਅਤੇ ਪਾਣੀ ਨੂੰ ਦਾਅ ਉਤੇ ਲਾ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਵੱਡੇ ਯੋਗਦਾਨ ਦੇ ਬਾਵਜੂਦ ਕੇਂਦਰ ਸਰਕਾਰ ਨੇ ਉਨ੍ਹਾਂ ਪ੍ਰਤੀ ਵਿਰੋਧੀ ਰਵੱਈਆ ਅਪਣਾਇਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਹੈਰਾਨੀ ਦੀ ਗੱਲ ਹੈ ਕਿ ਕੇਂਦਰ ਸਰਕਾਰ ਕੌਮੀ ਰਾਜਧਾਨੀ ਤੋਂ 200 ਕਿਲੋਮੀਟਰ ਦੂਰ ਬੈਠੇ ਕਿਸਾਨਾਂ ਨਾਲ ਗੱਲ ਸੁਣਨ ਲਈ ਵੀ ਤਿਆਰ ਨਹੀਂ। 

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣਾ ਹੰਕਾਰੀ ਰਵੱਈਆ ਛੱਡਣ ਅਤੇ ਅੰਦੋਲਨਕਾਰੀ ਕਿਸਾਨਾਂ ਨਾਲ ਗੱਲਬਾਤ ਦਾ ਰਾਹ ਖੋਲ੍ਹਣ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਕੇਂਦਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਕਿਸੇ ਵਿਸ਼ੇਸ਼ ਮੌਕੇ ਦੀ ਉਡੀਕ ਨਹੀਂ ਕਰਨੀ ਚਾਹੀਦੀ, ਸਗੋਂ ਪਹਿਲ ਦੇ ਆਧਾਰ ਉਤੇ ਕਿਸਾਨਾਂ ਦੀਆਂ ਸ਼ਿਕਾਇਤਾਂ ਦਾ ਹੱਲ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਕਿਸਾਨਾਂ ਦੇ ਮਸਲਿਆਂ ਨੂੰ ਵਡੇਰੇ ਲੋਕ ਹਿੱਤ ਵਿੱਚ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। 

-----

Powered by Froala Editor


Recommended News
Most Read
Just Now