ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿ " />
*80.35 ਕਰੋੜ ਰੁਪਏ ਦੀ ਲਾਗਤ ਨਾਲ 137.13 ਕਿਲੋਮੀਟਰ ਨਹਿਰਾਂ, ਰਜਬਾਹਿਆਂ ਦਾ ਨਵੀਨੀਕਰਨ ਅਤੇ 53.9 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ*    *ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ *ਸ਼ੁੱਧ ਭੋਜਨ ਸਿਹਤਮੰਦ ਸਮਾਜ ਦੀ ਨੀਂਹ- ਡਾ. ਬਲਬੀਰ ਸਿੰਘ*    *ਬਾਗ਼ਬਾਨੀ ਵਿਭਾਗ ਵਿੱਚ ਭਰਤੀ ਪ੍ਰਕਿਰਿਆ ਜਲਦ ਪੂਰੀ ਕੀਤੀ ਜਾਵੇ: ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਨਿਰਦੇਸ਼*    *ਪੰਜਾਬ ਕਰ ਵਿਭਾਗ ਨੇ ਵੈਟ ਬਕਾਏ ਦੀ ਵਸੂਲੀ ਕੀਤੀ ਤੇਜ਼: ਜਾਇਦਾਦ ਦੀ ਨਿਲਾਮੀ ਤੋਂ 1.21 ਕਰੋੜ ਰੁਪਏ ਹੋਏ ਪ੍ਰਾਪਤ: ਹਰਪਾਲ ਸਿੰਘ ਚੀਮਾ*    *ਆਊਟਸੋਰਸ ਮੁਲਾਜ਼ਮਾਂ ਦੇ ਮੁੱਦੇ ਸਿੱਧੇ ਵਿਭਾਗ ਵਿੱਚ ਕੰਟਰੈਕਟ ‘ਤੇ ਰੱਖ ਕੇ ਰਾਹੀਂ ਹੱਲ ਕੀਤੇ ਜਾਣਗੇ, ਪੀ.ਐਸ.ਪੀ.ਸੀ.ਐਲ. ਨੂੰ ਕਾਮਿਆਂ ਦੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ*    *ਵਿਜੀਲੈਂਸ ਬਿਊਰੋ ਨੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*    *ਪੰਜਾਬ ਪੁਲਿਸ ਵੱਲੋਂ ਸੂਬੇ ਭਰ ਵਿੱਚ ਚਲਾਏ ਜਾ ਰਹੇ ਆਪ੍ਰੇਸ਼ਨਾਂ ਨੂੰ ਮਿਲ ਰਹੀਆਂ ਹਨ ਵੱਡੀਆਂ ਸਫ਼ਲਤਾਵਾਂ: ਡੀਜੀਪੀ ਗੌਰਵ ਯਾਦਵ*    *ਭਗਵੰਤ ਮਾਨ ਸਰਕਾਰ ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ ਪੀ.ਐੱਸ.ਪੀ.ਸੀ.ਐੱਲ. ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ: ਹਰਪਾਲ ਸਿੰਘ ਚੀਮਾ*    ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਬੱਸੀ ਪਠਾਣਾਂ ਦੇ ਪਿੰਡ ਖੰਟ ਮਾਨਪੁਰ ਵਿਖੇ ਕਰੀਬ 57.01 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ*    *ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ*   
ਅੱਜ ਜ਼ਿਲ੍ਹਾ ਪਟਿਆਲਾ ਦੇ ਪਿੰਡ ਬੋਸਰ ਕਲਾਂ,ਮਹੁੱਬਤਪੁਰ ਅਤੇ ਸਨੌਲੀਆ ਵਿਖੇ ਵਿਸ਼ਵ ਮਿੱਟੀ ਦਿਵਸ ਮਨਾਇਆ ਗਿਆ।
December 5, 2023
Worldwide-News-Express-multiface

Worldwide News Express / Punjab

ਪਟਿਆਲਾ (ਅਮਰੀਕਇੰਦਰ ਸਿੰਘ) ਵਿਸ਼ਵ ਮਿੱਟੀ ਦਿਵਸ ਖ਼ੇਤੀ ਵਿਰਾਸਤ ਮਿਸ਼ਨ ਜੈਤੋ ਅਤੇ ਕੇ ਕੇ ਬਿਰਲਾ ਮੈਮੋਰੀਅਲ ਸੋਸਾਇਟੀ ਦੇ ਸਹਿਯੋਗ ਸਦਕਾ ਪਟਿਆਲਾ ਜਿਲ੍ਹੇ ਦੇ ਪਿੰਡਾਂ ਵਿਚ ਜ਼ਿਲ੍ਹਾ ਕੋਆਡੀਨੇਟਰ ਹਰਦੀਪ ਸਿੰਘ ਜੀ ਦੀ ਅਗਵਾਈ ਵਿੱਚ ਮਨਾਇਆ ਗਿਆ, ਇਸ ਕਾਰਜ ਵਿੱਚ ਫੀਲਡ ਕੋਆਰਡੀਨੇਟਰ ਗੁਰਪ੍ਰੀਤ ਸਿੰਘ, ਸੁਖਵਿੰਦਰ ਸਿੰਘ ਅਤੇ ਗੁਰਸੇਵਕ ਸਿੰਘ ਦਾ ਵਿਸ਼ੇਸ਼ ਯੋਗਦਾਨ ਰਿਹਾ। ਅੱਜ ਦੇ ਇਸ ਵਿਸ਼ੇਸ਼ ਪ੍ਰੋਗਰਾਮ ਵਿਚ ਜ਼ਿਲ੍ਹਾ ਕੁਆਡੀਨੇਟਰ ਹਰਦੀਪ ਸਿੰਘ ਨੇ ਮਿੱਟੀ ਦੇ ਬਾਰੇ ਵਿੱਚ ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ ਦੇ ਗੁਰਬਾਣੀ ਦੇ ਕਥਨ ਤੋਂ ਸੁਰੂ ਕਰਕੇ ਮਿੱਟੀ ਦੀ ਮਨੁੱਖੀ ਜ਼ਿੰਦਗੀ ਵਿੱਚ ਮਹੱਤਤਾ ਸਬੰਧੀ ਇਕ ਬਹੁਤ ਹੀ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ। ਓਹਨਾ ਕਿਹਾ ਕਿ ਸਾਨੂੰ ਮਿੱਟੀ ਦੇ ਸੁਭਾਅ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ, ਤਾਂ ਹੀ ਅਸੀਂ ਆਪਣੇ ਖੇਤ ਵਿੱਚੋਂ ਵਧੀਆ ਉਪਜ ਲਈ ਜਾ ਸਕਦੀ ਹੈ। ਇਸ ਕਥਨ ਦੀ ਪੁਸ਼ਟੀ ਕਰਦਿਆਂ ਉਨ੍ਹਾਂ ਕਿਹਾ ਕਿ ਸਾਨੂੰ ਸਮੇਂ ਸਮੇਂ ਤੇ ਮਿੱਟੀ ਦੀ ਜਾਂਚ ਪਰਖ ਕਰਵਾਉਣੀ ਚਾਹੀਦੀ ਹੈ ਤਾਂ ਜ਼ੋ ਸਾਨੂੰ ਮਿੱਟੀ ਦੇ ਸਹੀ ਤੱਤਾਂ ਦੇ ਬਾਰੇ ਜਾਣਕਾਰੀ ਪ੍ਰਾਪਤ ਹੋ ਸਕੇ। ਇਸ ਮੌਕੇ ਕਿਸਾਨ ਵੀਰਾਂ ਦੇ ਨਾਲ ਪਿੰਡਾਂ ਦੀ ਪੰਚਾਇਤ ਵੀ ਹਾਜ਼ਰ ਸੀ। ਇਸ ਮੌਕੇ ਖੇਤੀ ਵਿਰਾਸਤ ਮਿਸ਼ਨ ਦੀ ਪੂਰੀ ਟੀਮ ਵੱਲੋਂ ਪਰਾਲੀ ਨੂੰ ਖੇਤਾਂ ਵਿਚ ਮਿਲਾਉਣ ਵਾਲੇ ਕਿਸਾਨਾਂ ਨੂੰ ਸਨਮਾਨ ਪੱਤਰ ਦੇਕੇ ਉਹਨਾਂ ਦੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਾਰੇ ਹਾਜ਼ਰੀਨ ਦਾ ਸੈਮੀਨਾਰ ਵਿੱਚ ਭਾਗ ਲੈਣ ਲਈ ਧੰਨਵਾਦ ਕੀਤਾ ਅਤੇ ਕੁਦਰਤੀ ਖ਼ੇਤੀ ਨਾਲ ਜੁੜਨ ਦੀ ਬੇਨਤੀ ਕੀਤੀ।

Worldwide News Express multifaceted digital media company


Recommended News
Most Read
Just Now