ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ     ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ ਦੇ ਪਟਿਆਲਾ ਪਹੁੰਚਣ ਤੇ ਵਿਸ਼ਾਲ ਜਨ ਸਭਾਵਾਂ    ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ    ਨਾਨਕਸਰ ਸੰਪਰਦਾਇ ਦੇ ਮੁਖੀ ਨੇ ਇਤਿਹਾਸਕ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026' ਪਾਸ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੀਤੀ ਸ਼ਲਾਘਾ    ਮੇਰੇ ਖ਼ੂਨ ਦੇ ਇਕ-ਇਕ ਕਤਰੇ ਵਿੱਚ ਪੰਜਾਬ ਵੱਸਦਾ ਹੈ; ਮੈਂ ਪੰਜਾਬ ਲਈ ਆਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਅਰਵਿੰਦ ਕੇਜਰੀਵਾਲ ਦਾ ਜਨਮਦਿਨ ਧੂਮਧਾਮ ਨਾਲ ਮਨਾਇਆ ਗਿਆ , ਕੇਜਰੀਵਾਲ ਨੇ ਲੋਕ ਭਲਾਈ ਦੀ ਰਾਜਨੀਤੀ ਨੂੰ ਮਜ਼ਬੂਤ ਕੀਤਾ-ਨਵਲਦੀਪ ਸਿੰਘ ਮੌਲਵੀਵਾਲਾ*
August 16, 2026
-

Narula / Patiala




ਪਟਿਆਲਾ, 16 ਅਗਸਤ:


ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੇ ਜਨਮਦਿਨ ਮੌਕੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਮੌਲਵੀਵਾਲਾ ਦੀ ਅਗਵਾਈ ਹੇਠ ਹਲਕਾ ਪਟਿਆਲਾ ਸ਼ਹਿਰ ਦੇ ਸਮੂਹ ਪਾਰਟੀ ਵਰਕਰਾਂ ਵੱਲੋਂ ਕੇਕ ਕੱਟ ਕੇ ਜਨਮਦਿਨ ਮਨਾਇਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਮੌਲਵੀਵਾਲਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਇਮਾਨਦਾਰ ਰਾਜਨੀਤੀ ਦੀ ਨਵੀਂ ਮਿਸਾਲ ਕਾਇਮ ਕੀਤੀ ਹੈ ਅਤੇ ਸਿੱਖਿਆ, ਸਿਹਤ, ਬਿਜਲੀ ਅਤੇ ਪਾਣੀ ਵਰਗੀਆਂ ਬੁਨਿਆਦੀ ਸਹੂਲਤਾਂ ਨੂੰ ਆਮ ਲੋਕਾਂ ਤੱਕ ਪਹੁੰਚਾ ਕੇ ਲੋਕ-ਕੇਂਦਰਿਤ ਸ਼ਾਸਨ ਦਾ ਮਾਡਲ ਪੇਸ਼ ਕੀਤਾ ਹੈ।

ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਅਮਿਤ ਡਾਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਆਮ ਘਰਾਂ ਦੇ ਨੌਜਵਾਨਾਂ ਅਤੇ ਆਮ ਲੋਕਾਂ ਨੂੰ ਰਾਜਨੀਤੀ ਵਿੱਚ ਅੱਗੇ ਆਉਣ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਹਲਕਾ ਸੰਗਠਨ ਕੋਆਰਡੀਨੇਟਰ ਕੁੰਦਨ ਗੋਗੀਆ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਲੋਕ ਭਲਾਈ ਦੀ ਰਾਜਨੀਤੀ ਨੂੰ ਹੋਰ ਮਜ਼ਬੂਤ ਕਰ ਰਹੀ ਹੈ ਅਤੇ ਪੰਜਾਬ ਸਮੇਤ ਦੇਸ਼ ਭਰ ਵਿੱਚ ਲੋਕਾਂ ਦਾ ਭਰੋਸਾ ਜਿੱਤ ਰਹੀ ਹੈ।

ਇਸ ਮੌਕੇ ਬਲਾਕ ਪ੍ਰਧਾਨ ਕ੍ਰਿਸ਼ਨ ਕੁਮਾਰ, ਰਜਿੰਦਰ ਮੋਹਨ, ਅਮਨ ਜੋਲੀ, ਰਾਜਬੀਰ, ਅਮਨ ਬਾਂਸਲ, ਅਸ਼ੋਕ ਬੰਗੜ, ਹਲਕਾ ਦੇ ਚੇਅਰਪਰਸਨ ਪ੍ਰਸਨ ਬੋਬੀ ਚੌਹਾਣ, ਸੈਂਪੀ , ਵਿਕਰਮ ਸ਼ਰਮਾ, ਵਿਨੋਦ ਸਿੰਗਲਾ, ਲੱਕੀ ਲਹਿਲ, ਸੰਦੀਪ ਬੰਧੂ, ਜਸਵਿੰਦਰ ਰਿੰਪਾ, ਮੁਖਤਿਆਰ ਗਿੱਲ, ਰਵੇਲ ਸਿੱਧੂ ਅਤੇ ਪਾਰਟੀ ਦੇ ਸਮੂਹ ਸੀਨੀਅਰ ਅਤੇ ਸਰਗਰਮ ਵਰਕਰ ਹਾਜ਼ਰ ਸਨ। ਸਮੂਹ ਵਰਕਰਾਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜਨਮਦਿਨ ਦੀਆਂ ਦਿਲੋਂ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਦੀ ਚੰਗੀ ਸਿਹਤ, ਲੰਬੀ ਉਮਰ ਅਤੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।

Powered by Froala Editor


Recommended News
Most Read
Just Now