September 30, 2026
Narula / New Delhi
ਚੰਡੀਗੜ੍ਹ, 1 ਅਕਤੂਬਰ (ਨਰੂਲਾ) :-ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਇਸ ਨਾਲ ਪੰਜਾਬ ਦੀ ਸਿਆਸਤ ਵਿੱਚ ਵੱਡੇ ਸੰਗਠਨਾਤਮਕ ਬਦਲਾਅ ਦੇ ਸੰਕੇਤ ਨਜ਼ਰ ਆ ਰਹੇ ਹਨ। ਪਤਾ ਲੱਗਿਆ ਹੈ ਕਿ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣਾ ਅਸਤੀਫ਼ਾ ਕਾਂਗਰਸ ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨੂੰ ਭੇਜ ਦਿੱਤਾ ਹੈ।
ਪਾਰਟੀ ਵਿੱਚ ਨਵੇਂ ਸੂਬਾ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਕਈ ਚਰਚਾਵਾਂ ਚੱਲ ਰਹੀਆਂ ਹਨ । ਰਿਪੋਰਟਾਂ ਮੁਤਾਬਕ ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ ਦਾ ਨਾਂ ਸਭ ਤੋਂ ਅੱਗੇ ਦੱਸਿਆ ਜਾ ਰਿਹਾ ਹੈ। ਇਸ ਅਹੁਦੇ ਲਈ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਅਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਨਾਮ ਵੀ ਚਰਚਾ ਵਿੱਚ ਹਨ।
ਕਾਂਗਰਸ ਵੱਲੋਂ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੇ ਨਾਂ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਕੁਝ ਰਿਪੋਰਟਾਂ ਵਿੱਚ 2 ਅਕਤੂਬਰ ਨੂੰ ਐਲਾਨ ਹੋਣ ਦੀ ਸੰਭਾਵਨਾ ਵੀ ਦੱਸੀ ਗਈ ਹੈ।
ਰਾਜਾ ਵੜਿੰਗ 2022 ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਸਨ ਅਤੇ ਕਰੀਬ ਸਾਢੇ ਚਾਰ ਸਾਲ ਇਸ ਅਹੁਦੇ ‘ਤੇ ਰਹੇ। ਇਹ ਬਦਲਾਅ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਣ ਜਾ ਰਿਹਾ ਹੈ। ਵੜਿੰਗ ਦੀ ਪ੍ਰਧਾਨਗੀ ਨੂੰ ਲੈ ਪੰਜਾਬ ਕਾਂਗਰਸ ਦੀ ਉਚੇਰੀ ਲੀਡਰਸ਼ਿਪ ਵਿੱਚ ਕਾਫ਼ੀ ਨਰਾਜ਼ਗੀ ਪ੍ਰਗਟਾਈ ਜਾ ਰਹੀ ਸੀ ਜਿਸ ਦੇ ਚੱਲਦਿਆਂ ਹਾਈ ਕਮਾਂਡ ਵੱਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਵਜੋਂ ਸਚਿਨ ਪਾਇਲਟ ਦੀ ਨਿਯੁਕਤੀ ਕੀਤੀ ਗਈ ਹੈ
Powered by Froala Editor