October 3, 2026
Narula / Chandigarh
ਚੰਡੀਗੜ੍ਹ, 3 ਅਕਤੂਬਰ ( ਨਰੂਲਾ):-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਨਵਨਿਯੁਕਤ ਪ੍ਰਧਾਨ ਸ੍ਰ.ਪਰਗਟ ਸਿੰਘ ਨੇ ਕਿਹਾ ਹੈ ਕਿ ਹਾਈਕਮਾਂਡ ਵੱਲੋਂ ਮੈਨੂੰ ਪੰਜਾਬ ਕਾਂਗਰਸ ਦੀ ਅਹਿਮ ਜਿੰਮੇਵਾਰੀ ਸੌਂਪੇ ਜਾਣ ’ਤੇ ਮੈਂ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ, ਸ੍ਰੀ ਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ, ਪ੍ਰਿਯੰਕਾ ਗਾਂਧੀ ਵਾਡਰਾ, ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਸਮੇਤ ਪਾਰਟੀ ਦੇ ਸਾਰੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਪਾਰਟੀ ਵੱਲੋਂ ਉਨ੍ਹਾਂ ਉਪਰ ਕੀਤੇ ਗਏ ਭਰੋਸੇ ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨ ਦਾ ਵਿਸ਼ਵਾਸ ਦਿਵਾਇਆ ਹੈ
ਆਲ ਇੰਡੀਆ ਕਾਂਗਰਸ ਪਾਰਟੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਅਸਤੀਫਾ ਮਨਜ਼ੂਰ ਕਰਨ ਤੋਂ ਬਾਅਦ ਅਕਤੂਬਰ ਨੂੰ ਸ੍ਰ.ਪਰਗਟ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕੀਤਾ ਸੀ। ਪਰਗਟ ਸਿੰਘ ਨੇ ਕਿਹਾ ਕਿ ਉਹ ਪੰਜਾਬ ਵਿੱਚ ਕਾਂਗਰਸ ਨੂੰ ਮਜ਼ਬੂਤ ਕਰਨ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਲਈ ਪੂਰੀ ਲਗਨ ਤੇ ਵਚਨਬੱਧਤਾ ਨਾਲ ਕੰਮ ਕਰਨਗੇ।
ਉਨ੍ਹਾਂ ਕਿਹਾ ਕਿ ਉਹ ਸਥਾਨਕ ਲੋਕਾਂ ਦੀਆਂ ਸਮੱਸਿਆਵਾਂ ਤੋਂ ਲੈ ਕੇ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮੁੱਦਿਆਂ ਤੱਕ ਲੋਕਾਂ ਨਾਲ ਸਬੰਧਤ ਹਰ ਮਸਲੇ ਨੂੰ ਲਗਾਤਾਰ ਉਠਾਉਂਦੇ ਰਹਿਣਗੇ ਅਤੇ ਉਨ੍ਹਾਂ ਦੀਆਂ ਆਸਾਂ-ਉਮੀਦਾਂ ਤੇ ਪੂਰਾ ਉਤਰਨ ਦੀ ਕੋਸ਼ਿਸ਼ ਕਰਨਗੇ
ਪ੍ਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵਿੱਚ ਮੇਰੇ ਤੋਂ ਵੱਧ ਕਾਬਲ ਅਤੇ ਸੀਨੀਅਰ ਆਗੂ ਵੀ ਮੌਜੂਦ ਹਨ ਅਤੇ ਅਸੀਂ ਸਾਰੇ ਇਕਜੁੱਟ ਹਾਂ ।
Powered by Froala Editor