*ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ    ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ    ਪੰਜਾਬ ਸਰਕਾਰ ਵੱਲੋਂ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਬਣਾਈ ਕਮੇਟੀ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖਿਆ ਪੱਤਰ     ਵਪਾਰਕ LPG ਸਿਲੰਡਰ ਹੋਇਆ ਮਹਿੰਗਾ ਹੋਇਆ ਤਿਉਹਾਰਾਂ ਮੌਕੇ ਲੋਕਾਂ ਤੇ ਹੋਰ ਬੋਝ    ਪੰਜਾਬ ਕਾਂਗਰਸ ਪ੍ਰਧਾਨ ਰਾਜਾ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ - ਨਵੇਂ ਪ੍ਰਧਾਨ ਦਾ ਐਲਾਨ ਜਲਦੀ    SIT ਵੱਲੋਂ ਬਿਕਰਮ ਮਜੀਠੀਆ ਨੂੰ 5 ਅਕਤੂਬਰ ਨੂੰ ਪੇਸ਼ ਹੋਣ ਦਾ ਨੋਟਿਸ – ਜਗਦੀਸ਼ ਭੋਲਾ ਨੂੰ ਵੀ ਉਸੇ ਦਿਨ ਬੁਲਾਇਆ    ਸੰਯੁਕਤ ਕਿਸਾਨ ਮੋਰਚੇ ਵੱਲੋਂ 3 ਅਕਤੂਬਰ ਤੋਂ ਕੇਂਦਰ ਵਿਰੁੱਧ ਆਰ-ਪਾਰ ਦੀ ਲੜਾਈ ਦਾ ਬਿਗਲ    
ਗਿਆਨੀ ਹਰਪ੍ਰੀਤ ਸਿੰਘ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਲਿਖਿਆ ਖੁੱਲ੍ਹਾ ਪੱਤਰ
October 1, 2026
-

Makkar / Amritsar

ਅੰਮ੍ਰਿਤਸਰ, 1 ਅਕਤੂਬਰ ( ਮੱਕੜ) :-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਕਾਰਜਕਾਰੀ ਜਥੇਦਾਰ ਗਿਆਨੀ ਗੜਗੱਜ ਦੇ ਨਾਂ ਖੁੱਲ੍ਹਾ ਪੱਤਰ ਲਿਖ ਕੇ ਹਾਲੀਆ ਕਾਰਵਾਈਆਂ ’ਤੇ ਸਵਾਲ ਉਠਾਏ ਹਨ।

ਗਿਆਨੀ ਹਰਪ੍ਰੀਤ ਸਿੰਘ ਨੇ  ਆਪਣੇ ਪੱਤਰ ਵਿੱਚ ਦੋਸ਼ ਲਾਇਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ  ਦੇ ਜਥੇਦਾਰ ਵੱਲੋਂ ਕੀਤੀਆਂ ਜਾ ਰਹੀਆਂ ਕੁਝ ਕਾਰਵਾਈਆਂ ਇਕਪਾਸੜ ਹਨ ਅਤੇ ਸਬੰਧਤ ਧਿਰ ਤੋਂ ਸਪੱਸ਼ਟੀਕਰਨ ਲਏ ਬਿਨਾਂ ਹੀ ਇਕ ਧਿਰ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

        ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀਆਂ ਸਰਾਵਾਂ ਵਿੱਚ ਵਾਪਰੀਆਂ ਘਟਨਾਵਾਂ ਸਬੰਧੀ ਜੇਕਰ ਸ਼੍ਰੋਮਣੀ ਕਮੇਟੀ ਮੈਂਬਰ ਮੁੱਖ ਮੰਤਰੀ ਨੂੰ ਮਿਲੇ ਹਨ ਤਾਂ ਇਹ ਉਨ੍ਹਾਂ ਦੀ ਚਿੰਤਾ ਦੇ ਮੱਦੇਨਜ਼ਰ ਕੀਤੀ ਗਈ ਮੁਲਾਕਾਤ ਹੈ।

        ਉਨ੍ਹਾਂ 2 ਦਸੰਬਰ 2024 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਹੁਕਮਨਾਮਿਆਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਾਂ ਤਾਂ ਇਨ੍ਹਾਂ ਨੂੰ ਇਤਿਹਾਸਕ ਤੱਥਾਂ ਦੀ ਰੌਸ਼ਨੀ ਵਿੱਚ ਗਲਤ ਸਾਬਤ ਕੀਤਾ ਜਾਵੇ ਜਾਂ ਮੁੱਖ ਮੰਤਰੀ ਖ਼ਿਲਾਫ਼ ਜਾਰੀ ਹੁਕਮ ਨੂੰ ਸਹੀ ਸਾਬਤ ਕੀਤਾ ਜਾਵੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਕ ਧਿਰ ਨੂੰ ਖੁਸ਼ ਕਰਨ ਵਾਲੇ ਫੈਸਲੇ ਸਿੱਖ ਸੰਗਤ ਪ੍ਰਵਾਨ ਨਹੀਂ ਕਰੇਗੀ।

Powered by Froala Editor


Recommended News
Most Read
Just Now