*ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ    ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ     ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ    *ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ   
ਸਰਹੱਦ ਪਾਰੋਂ ਤਸਕਰੀ ਲਈ ਅਮਰੂਦਾਂ ਦੇ ਬਾਗ਼ ਦੀ ਵਰਤੋਂ ਕਰ ਰਹੇ ਤਿੰਨ ਮੁਲਜ਼ਮ 2 ਏਕੇ ਰਾਈਫ਼ਲਾਂ ਅਤੇ 10 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ, ਮੁਲਜ਼ਮਾਂ ਵਿੱਚ ਔਰਤ, ਉਸ ਦਾ ਪਤੀ ਤੇ ਭਰਾ ਸ਼ਾਮਲ
September 29, 2026
-2-10-

Ajit / Amritsar

ਚੰਡੀਗੜ੍ਹ/ਅੰਮ੍ਰਿਤਸਰ, 29 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਇੱਕ ਔਰਤ, ਉਸ ਦੇ ਪਤੀ ਅਤੇ ਭਰਾ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਨਜਾਇਜ਼ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲੀਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਪੁਲੀਸ ਟੀਮਾਂ ਨੇ ਇਨ੍ਹਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10.030 ਕਿੱਲੋ ਹੈਰੋਇਨ, ਦੋ ਆਧੁਨਿਕ ਅਸਾਲਟ ਰਾਈਫ਼ਲਾਂ—ਜਿਨ੍ਹਾਂ ਵਿੱਚ ਇੱਕ ਏਕੇ-47 ਅਤੇ ਇੱਕ ਏਕੇ-56 ਸ਼ਾਮਲ ਹਨ—ਸਮੇਤ ਤਿੰਨ ਮੈਗਜ਼ੀਨ ਅਤੇ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ (32) ਅਤੇ ਉਸ ਦੀ ਪਤਨੀ ਕਮਲਜੀਤ ਕੌਰ (31), ਦੋਵੇਂ ਵਾਸੀ ਪਿੰਡ ਬਰਾੜ ,ਅੰਮ੍ਰਿਤਸਰ ਦਿਹਾਤੀ ਅਤੇ ਕਮਲਜੀਤ ਦਾ ਭਰਾ ਬਿਕਰਮਜੀਤ ਸਿੰਘ (23), ਵਾਸੀ ਪਿੰਡ ਘੁਮਾਣਪੁਰਾ, ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ। ਮੁਲਜ਼ਮ ਸੰਦੀਪ ਸਿੰਘ ਪਹਿਲਾਂ ਵੀ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ ਅਤੇ ਉਸ ਖ਼ਿਲਾਫ਼ ਅਸਲਾ ਐਕਟ, ਐਨਡੀਪੀਐਸ ਐਕਟ ਆਦਿ ਤਹਿਤ ਚਾਰ ਅਪਰਾਧਿਕ ਮਾਮਲੇ ਦਰਜ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮਾਂ ਦੇ ਕਥਿਤ ਤੌਰ 'ਤੇ ਵਿਦੇਸ਼ ਬੈਠੇ ਤਸਕਰਾਂ ਨਾਲ ਸਬੰਧ ਸਨ ਅਤੇ ਉਹ ਨਜਾਇਜ਼ ਹਥਿਆਰ ਅਤੇ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਵਿੱਚ ਅੱਗੇ ਸਪਲਾਈ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਾਰੇ ਸਬੰਧਾਂ ਦਾ ਪਰਦਾਫਾਸ਼ ਕਰਨ ਅਤੇ ਇਸ ਨੈੱਟਵਰਕ ਵਿੱਚ ਸ਼ਾਮਲ ਹੋਰਨਾਂ ਵਿਅਕਤੀਆਂ ਦੀ ਸ਼ਨਾਖ਼ਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਇੰਸਪੈਕਟਰ ਜਨਰਲ ਆਫ਼ ਪੁਲੀਸ (ਆਈਜੀਪੀ) ਬਾਰਡਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਠੋਸ ਸੂਹ 'ਤੇ ਤੁਰੰਤ ਕਾਰਵਾਈ ਕਰਦਿਆਂ ਥਾਣਾ ਘਰਿੰਡਾ ਦੀਆਂ ਪੁਲੀਸ ਟੀਮਾਂ ਨੇ ਇੱਕ ਟੀਚਾਗਤ ਕਾਰਵਾਈ ਕਰਦਿਆਂ ਤਿੰਨਾਂ ਮੁਲਜ਼ਮਾਂ ਨੂੰ ਨਸ਼ੇ ਅਤੇ ਅਸਾਲਟ ਹਥਿਆਰਾਂ ਦੀ ਖੇਪ ਸਮੇਤ ਕਾਬੂ ਕਰ ਲਿਆ।

ਆਈਜੀਪੀ ਗੁਰਪ੍ਰੀਤ ਭੁੱਲਰ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਇੱਕ ਵਿਲੱਖਣ ਢੰਗ-ਤਰੀਕਾ ਸਾਹਮਣੇ ਆਇਆ ਹੈ, ਜਿਸ ਤਹਿਤ ਮੁਲਜ਼ਮਾਂ ਨੇ ਭਾਰਤ-ਪਾਕਿਸਤਾਨ ਸਰਹੱਦੀ ਕੰਡਿਆਲੀ ਤਾਰ ਤੋਂ ਮਹਿਜ਼ 500 ਮੀਟਰ ਦੀ ਦੂਰੀ 'ਤੇ ਸਥਿਤ ਪਿੰਡ ਮੋਧੇ ਵਿਖੇ ਇੱਕ ਏਕੜ ਅਮਰੂਦਾਂ ਦੇ ਬਾਗ਼ ਵਾਲੀ ਜ਼ਮੀਨ ਠੇਕੇ 'ਤੇ ਲਈ ਹੋਈ ਸੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਇਸ ਬਾਗ਼ ਦੀ ਵਰਤੋਂ ਸਰਹੱਦ ਪਾਰੋਂ ਡਰੋਨਾਂ ਰਾਹੀਂ ਸੁੱਟੀਆਂ ਜਾਣ ਵਾਲੀਆਂ ਨਸ਼ੇ ਅਤੇ ਹਥਿਆਰਾਂ ਦੀਆਂ ਖੇਪਾਂ ਹਾਸਲ ਕਰਨ ਲਈ ਕਰ ਰਹੇ ਸਨ।

ਸੀਨੀਅਰ ਸੁਪਰਡੈਂਟ ਆਫ਼ ਪੁਲੀਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜਿੱਥੇ ਮੁਲਜ਼ਮ ਸੰਦੀਪ ਅਤੇ ਉਸ ਦੀ ਪਤਨੀ ਕਮਲਜੀਤ ਕੌਰ ਸਾਂਝੇ ਤੌਰ 'ਤੇ ਸਰਹੱਦ ਪਾਰੋਂ ਤਸਕਰੀ ਦੇ ਕੰਮਕਾਜ ਨੂੰ ਸੰਭਾਲ ਰਹੇ ਸਨ, ਉੱਥੇ ਹੀ ਉਸ ਦਾ ਭਰਾ ਬਿਕਰਮਜੀਤ ਸਿੰਘ ਖੇਪਾਂ ਨੂੰ ਚੁੱਕਣ, ਲਿਜਾਣ ਅਤੇ ਅੱਗੇ ਪਹੁੰਚਾਉਣ ਵਿੱਚ ਮਦਦ ਕਰ ਰਿਹਾ ਸੀ।

ਇਸ ਸਬੰਧੀ ਥਾਣਾ ਘਰਿੰਡਾ, ਅੰਮ੍ਰਿਤਸਰ ਦਿਹਾਤੀ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 420 ਮਿਤੀ 25.09.2026 ਦਰਜ ਕੀਤੀ ਗਈ ਹੈ।

Powered by Froala Editor

2 10


Recommended News
Most Read
Just Now