*ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ    ਕਾਲਜ ਵਿਦਿਆਰਾਥੀਆਂ ਨੂੰ ਸਾਲ ਵਿੱਚ ਘੱਟੋ-ਘੱਟ ਇੱਕ ਵਾਰ ਖੂਨਦਾਨ ਕਰਨ ਦਾ ਲੈਣਾ ਚਾਹੀਦੈ ਅਹਿਦ: ਡਾ. ਬਲਬੀਰ ਸਿੰਘ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਸੁਪਰੀਮ ਕੋਰਟ ਵਲੋਂ ਮੁੱਖ ਚੋਣ ਕਮਿਸ਼ਨਰ ਨੂੰ ਮੁਅੱਤਲ ਕਰਨ ਤੋਂ ਇਨਕਾਰ    ਪੰਜਾਬ ਦੇ ਸਰਕਾਰੀ ਮੁਲਾਜ਼ਮਾਂ / ਪੈਨਸ਼ਨਰਾਂ ਨੂੰ D A ਦੇਣ ਸਬੰਧੀ ਕੇਸ ਵਿੱਚ ਹਾਈਕੋਰਟ ਵੱਲੋਂ ਪੰਜਾਬ ਸਰਕਾਰ ਦੀ ਝਾੜ ਝੰਬ     ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼; ਇੱਕ ਏਕੇ-47 ਰਾਈਫ਼ਲ, ਦੋ ਹੈਂਡ ਗ੍ਰਨੇਡਾਂ ਸਮੇਤ ਇੱਕ ਵਿਅਕਤੀ ਕਾਬੂ    *ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ-ਭਗਵੰਤ ਸਿੰਘ ਮਾਨ*    ਪਰਗਟ ਸਿੰਘ ਨੇ ਕਾਂਗਰਸ ਹਾਈਕਮਾਂਡ ਦਾ ਕੀਤਾ ਧੰਨਵਾਦ-ਪਾਰਟੀ ਵਿੱਚ ਮੇਰੇ ਤੋਂ ਵੀ ਵੱਧ ਕਾਬਿਲ ਆਗੂ ਮੌਜੂਦ     ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ    ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ   
*ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼' ਵਿੱਚ ਸੋਧ ਨੂੰ ਪ੍ਰਵਾਨ
October 5, 2026
-

Narula / Chandigarh

ਚੰਡੀਗੜ੍ਹ, 5 ਅਕਤੂਬਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026' ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ' (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।

ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।

ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ

ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ।

ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।

ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ

ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ 'ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016' ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।

ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ 'ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

ਪਿਕਟਸ ਵਿੱਚ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ

ਕੈਬਨਿਟ ਨੇ 'ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ' (ਪਿਕਟਸ) ਅਧੀਨ ਕੰਟਰਕਟ 'ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।

ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

Powered by Froala Editor


Recommended News
Most Read
Just Now