ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ
October 18, 2026
Narula / Chandigarh
ਚੰਡੀਗੜ੍ਹ 18 ਅਕਤੂਬਰ 2026
ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਨੇਤਾ ਰਵਨੀਤ ਬਿੱਟੂ ਨੇ ਦੱਸਿਆ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 20 ਅਕਤੂਬਰ ਨੂੰ ਪੰਜਾਬ ਦੌਰੇ ਤੇ ਆ ਰਹੇ ਹਨ।ਰਵਨੀਤ ਬਿੱਟੂ ਨੇ ਸੋਸ਼ਲ ਮੀਡੀਆ ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ ।
ਬਿਟੂ ਨੇ ਕਿਹਾ ਕਿ ਅਮਿਤ ਸ਼ਾਹ ਸੰਗਰੂਰ, ਬਟਾਲਾ ਅਤੇ ਮਾਨਸਾ ਵਿਖੇ ਨਸ਼ਾ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ। ਬਿੱਟੂ ਨੇ ਕਿਹਾ ਕਿ ਪੰਜਾਬ ਇਸ ਸਮੇਂ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਇਸ ਲਈ ਫੈਸਲਾਕੁਨ ਕਾਰਵਾਈ ਕਰਨ ਦੀ ਲੋੜ ਹੈ ਅਤੇ ਇਹ ਸਿਰਫ਼ ਭਾਜਪਾ ਦੀ ਸਰਕਾਰ ਦੀ ਅਗਵਾਈ ਵਿੱਚ ਹੀ ਸੰਭਵ ਹੈ ।
Powered by Froala Editor
20
Recommended News
Most Read
Worldwide News Express/Punjab
Just Now