ਕੇਂਦਰੀ ਗ੍ਰਹਿ ਮੰਤਰੀ ਅਮਿਤ ਸਾਹ 20 ਅਕਤੂਬਰ ਨੂੰ ਪੰਜਾਬ ਦੇ ਦੌਰੇ ਉੱਤੇ ਆਉਣਗੇ    *ਮਲੋਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਅਤੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਯਤਨਾਂ ਸਦਕਾ ਖੇਤਰ ਲਈ ਲਿਆਂਦਾ ਜਾ ਰਿਹਾ ਅਹਿਮ ਸਿੰਚਾਈ ਪ੍ਰੋਜੈਕਟ*    ਪੰਜਾਬ ਦੀਆਂ ਸਾਫ਼ ਹਵਾ ਸਬੰਧੀ ਪਹਿਲਕਦਮੀਆਂ ਰਾਸ਼ਟਰੀ ਸਰਵੋਤਮ ਅਭਿਆਸਾਂ ਦੀ ਸੂਚੀ ਵਿੱਚ ਸ਼ਾਮਲ    ਕਾਂਗਰਸ ਹਾਈਕਮਾਂਡ ਵੱਲੋਂ ਰਾਣਾ ਗੁਰਜੀਤ ਨੂੰ AICC ਦੇ ਸੁਪਰਵਾਈਜ਼ਰ ਦੀ ਜਿੰਮੇਵਾਰੀ    CM ਮਾਨ ਦੇ ਸਾਂਢੂ ਅਮਰਜੀਤ ਗਰੇਵਾਲ ਨੂੰ ਲਿਆ ਹਿਰਾਸਤ 'ਚ, Rape Case ਖ਼ਤਮ ਕਰਵਾਉਣ ਬਦਲੇ 5 ਕਰੋੜ ਮੰਗਣ ਦਾ ਦੋਸ਼    ਅਕਾਲ ਤਖ਼ਤ ਸਾਹਿਬ ਵਲੋਂ ਵਿਧਾਇਕ ਗਿਆਸਪੁਰਾ ਤਨਖਾਹੀਆ ਕਰਾਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਉ ਐੱਸ ਡੀ ਰਾਜਬੀਰ ਘੁੰਮਣ ਸੀ ਬੀ ਆਈ ਅੱਗੇ ਪੇਸ਼    *ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ*    ਪੰਜਾਬ ਵਿੱਚੋਂ ਨਸ਼ਿਆਂ ਦਾ ਖ਼ਾਤਮਾ ਕਰਨਾ ਸਰਕਾਰ ਦਾ ਸਭ ਤੋਂ ਵੱਡਾ ਟੀਚਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪਾਕਿਸਤਾਨ ਵਿੱਚ ਸਕੂਲ ਦੀ ਛੱਤ ਡਿੱਗਣ ਨਾਲ 20 ਵਿਦਿਆਰਥੀ ਅਤੇ ਇੱਕ ਮਹਿਲਾ ਅਧਿਆਪਕਾ ਦੀ ਮੌਤ   
ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ
October 14, 2026
-15-

Maan / Mansa

ਮਾਨਸਾ, 14 ਅਕਤੂਬਰ (ਮਾਨ):—ਸਮਾਜ ਸੇਵੀ ਅਤੇ ਨਸ਼ਾ ਵਿਰੋਧੀ ਆਗੂ ਪਰਵਿੰਦਰ ਸਿੰਘ ਝੋਟਾ ਜਿਸ ਦਾ ਬੀਤੇ ਦਿਨੀ ਕਤਲ  ਕਰ ਦਿੱਤਾ ਗਿਆ ਸੀ ਮਾਮਲੇ ਵਿੱਚ ਵੱਖ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਵਜੋਂ 15 ਅਕਤੂਬਰ ਦਿਨ ਵੀਰਵਾਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ । ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦ ਦੀ ਹਮਾਇਤ ਕੀਤੀ ਹੈ ਅਤੇ ਹਰ ਸੰਭਵ ਮਦਦ ਦਾ ਭਰੋਸਾ ਦਿਵਾਇਆ ਹੈ 

   ਪ੍ਰਸ਼ਾਸਨ ਨੇ ਕਾਰਵਾਈ ਕਰਦਿਆਂ ਮੁੱਖ ਮੁਲਜ਼ਮ ਅਤੇ ਮੈਡੀਕਲ ਸਟੋਰ ਦੇ ਮਾਲਕ ਅਸ਼ਵਨੀ ਕੁਮਾਰ  ਨੂੰ ਰਜਿਸਥਾਨ ਦੇ ਸਾਲਾਸਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।

        ਪ੍ਰਸ਼ਾਸਨ ਵੱਲੋਂ ਉਸਦੇ ਘਰ ਅਤੇ ਦੁਕਾਨ ਉੱਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਕੀਤੀ ਗਈ ਹੈ ।ਘਰ ’ਤੇ ਜੇ.ਸੀ.ਬੀ. ਮਸ਼ੀਨ ਰਾਹੀਂ ਕਾਰਵਾਈ ਕੀਤੇ ਜਾਣ ਦੌਰਾਨ ਮੌਕੇ ’ਤੇ ਵੱਡੀ ਗਿਣਤੀ ਵਿੱਚ ਪੁਲੀਸ ਮੁਲਾਜ਼ਮ ਤਾਇਨਾਤ  ਸੀ ਇਸ ਤੋਂ ਬਾਅਦ ਭੜਕੇ ਲੋਕਾਂ ਨੇ ਦੁਕਾਨ ਨੂੰ ਅੱਗ ਲਗਾ ਦਿੱਤੀ । ਪ੍ਰਸ਼ਾਸਨ ਨੇ ਅਸ਼ਵਨੀ ਕੁਮਾਰ ਦਾ ਘਰ  ਉਪਰ ਵੀ ਬੁਲਡੋਜ਼ਰ ਚਲਾ ਦਿੱਤਾ ਅਤੇ ਉਸ ਨੂੰ ਮਲੀਆਮੇਟ ਕਰ ਦਿੱਤਾ ।ਇਸ ਕਾਰਵਾਈ ਨਾਲ ਇਲਾਕੇ ਵਿੱਚ ਚਰਚਾ ਤੇਜ਼ ਹੋ ਗਈ ਹੈ।

       ਪ੍ਰਾਪਤ ਜਾਣਕਾਰੀ ਅਨੁਸਾਰ, ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਤੋਂ ਬਾਅਦ ਪ੍ਰਸ਼ਾਸਨ ਵੱਲੋਂ ਇਹ ਕਦਮ ਚੁੱਕਿਆ ਗਿਆ ਹੈ। ਹਾਲਾਂਕਿ, ਘਰ ’ਤੇ ਬੁਲਡੋਜ਼ਰ ਚਲਾਉਣ ਦੀ ਕਾਰਵਾਈ ਦੇ ਅਧਿਕਾਰਤ ਆਧਾਰ ਅਤੇ ਇਸ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਬਾਰੇ ਵਿਸਥਾਰਤ ਜਾਣਕਾਰੀ ਸਾਹਮਣੇ ਨਹੀਂ ਆਈ।

    ਮਾਨਸਾ ਪੁਲੀਸ ਵੱਲੋਂ ਇਸ ਗ੍ਰਿਫ਼ਤਾਰੀ ਸਬੰਧੀ ਅਧਿਕਾਰਤ ਪੁਸ਼ਟੀ ਕੀਤੇ ਜਾਣ ਦੀ ਜਾਣਕਾਰੀ ਨਹੀਂ ਮਿਲੀ।

ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਮਾਨਸਾ ਵਿਖੇ ਇੱਕ ਕੈਮਿਸਟ ਦੀ ਦੁਕਾਨ ’ਤੇ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਤਿੱਖਾ ਵਿਵਾਦ ਹੋ ਗਿਆ ਸੀ। ਇਸ ਦੌਰਾਨ ਪਰਵਿੰਦਰ ਸਿੰਘ ਝੋਟਾ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਰੋਸ ਦਾ ਮਾਹੌਲ ਬਣਿਆ ਹੋਇਆ ਹੈ।

       ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਮਾਨਸਾ ਵਿੱਚ ਪ੍ਰਦਰਸ਼ਨਕਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਜਾਰੀ ਹੈ। ਪ੍ਰਦਰਸ਼ਨਕਾਰੀ ਕਤਲ ਮਾਮਲੇ ਵਿੱਚ ਸਖ਼ਤ ਕਾਰਵਾਈ ਅਤੇ ਆਪਣੀਆਂ ਹੋਰ ਮੰਗਾਂ ਦੀ ਪੂਰਤੀ ਦੀ ਮੰਗ ਕਰ ਰਹੇ ਹਨ।

 ਪੰਜਾਬ ਬੰਦ ਨੂੰ ਮੁੱਖ ਰੱਖਦਿਆਂ ਰਾਜ ਭਰ ਵਿੱਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ ।

Powered by Froala Editor

15


Recommended News
Most Read
Just Now