ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ    ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ    ਭਾਰਤ ’ਚ ਸੰਸਥਾਵਾਂ ਦੀ ਭਰੋਸੇਯੋਗਤਾ ਗੰਭੀਰ ਸੰਕਟ ਵਿੱਚ, ਲੋਕਾਂ ਨੂੰ ’ਚੁਣੀ ਹੋਈ ਤਾਨਾਸ਼ਾਹੀ’ ਵੱਲ ਧੱਕਿਆ ਜਾ ਰਿਹੈ: ਅਮਨ ਅਰੋੜਾ ਵੱਲੋਂ ਚੋਣ ਕਮਿਸ਼ਨ ਦੀ ਖੁਦਮੁਖਤਿਆਰੀ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ    ਪੰਜਾਬ ਸਰਕਾਰ ਨੇ ਝੋਟਾ ਕਤਲ ਕਾਂਡ ਵਿੱਚ ਪਰਿਵਾਰ ਤੋ ਐਕਸ਼ਨ ਕਮੇਟੀ ਦੀਆਂ 12 ਮੰਗਾਂ ਮੰਨੀਆਂ    ਪੰਜਾਬ ਵਿਧਾਨ ਸਭਾ ਵੱਲੋਂ ਐਸ.ਆਈ.ਆਰ. ਤਹਿਤ ਯੋਗ ਨਾਗਰਿਕਾਂ ਦੇ ਵੋਟ ਪਾਉਣ ਦੇ ਅਧਿਕਾਰਾਂ ਦੀ ਰਾਖੀ ਲਈ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਸਰਬਸੰਮਤੀ ਨਾਲ ਪਾਸ    ਪੰਜਾਬ ਵਿਧਾਨ ਸਭਾ ਵੱਲੋਂ ਪਰਵਿੰਦਰ ਝੋਟੇ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ    ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਚਾਰ ਵਿਅਕਤੀ 10 ਕਿਲੋ ਹੈਰੋਇਨ ਸਮੇਤ ਕਾਬੂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ ਵਿੱਚ ਬੈਠੇ ਤਸਕਰਾਂ ਦੇ ਇਸ਼ਾਰੇ 'ਤੇ ਕੰਮ ਕਰ ਰਹੇ ਸਨ: ਡੀ.ਜੀ.ਪੀ. ਗੌਰਵ ਯਾਦਵ    ਭਗਵੰਤ ਮਾਨ ਸਰਕਾਰ ਨਸ਼ਿਆਂ ਦੇ ਖ਼ਾਤਮੇ ਲਈ ਵਚਨਬੱਧ; ਪਿੰਡ ਅਤੇ ਵਾਰਡ ਸੁਰੱਖਿਆ ਕਮੇਟੀਆਂ ਰਾਹੀਂ 1.26 ਲੱਖ ਤੋਂ ਵੱਧ ਮੈਂਬਰ ਲਾਮਬੰਦ ਕੀਤੇ: ਬਰਿੰਦਰ ਕੁਮਾਰ ਗੋਇਲ    4000 ਕਰੋੜ ਰੁਪਏ ਦਾ ਬਜਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਬਜ਼ੁਰਗਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ 65 ਸਾਲ ਤੋਂ ਵੱਧ ਉਮਰ ਦੇ ਪੁਰਸ਼ ਅਤੇ 58 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਸਕੀਮ ਲਈ ਯੋਗ: ਡਾ. ਬਲਜੀਤ ਕੌਰ    ਪੁਲਿਸ ਯਾਦਗਾਰੀ ਦਿਵਸ ਪੀ.ਏ.ਪੀ. ਹੈੱਡਕੁਆਰਟਰ ਵਿਖੇ ਮਨਾਇਆ ਗਿਆ; ਡੀਜੀਪੀ ਗੌਰਵ ਯਾਦਵ ਵੱਲੋਂ ਪੁਲਿਸ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ   
ਹਥਿਆਰਬੰਦ ਸੈਨਾ ਝੰਡਾ ਦਿਵਸ ਸਬੰਧੀ ਸਾਈਕਲ ਰੈਲੀ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਹੋਈ ਰਵਾਨਾ
December 5, 2023
Worldwide-News-Express-multiface

Worldwide News Express / Punjab

15 ਲਾਭਪਾਤਰੀਆਂ ਨੂੰ ਦਿੱਤੀ ਮਾਲੀ ਸਹਾਇਤਾ

ਸਾਈਕਲ ਰੈਲੀ ਦਾ ਮਕਸਦ ਲੋਕਾਂ ਨੂੰ ਹਥਿਆਰਬੰਦ ਸੈਨਾ ਝੰਡਾ ਦਿਵਸ ਤੋਂ ਜਾਣੂ ਕਰਵਾਉਣਾ

ਪਟਿਆਲਾ, 5 ਦਸੰਬਰ-(ਅਮਰੀਕਇੰਦਰ ਸਿੰਘ) ਸੂਬੇ ਦੇ ਲੋਕਾਂ ਨੂੰ ਝੰਡਾ ਦਿਵਸ ਦੀ ਮਹੱਤਤਾ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ਸਾਈਕਲ ਰੈਲੀ ਅੱਜ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਪਟਿਆਲਾ ਤੋਂ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਕਰਵਾਏ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਕਮਾਂਡਰ ਬਲਜਿੰਦਰ ਵਿਰਕ ਨੇ ਦੱਸਿਆ ਕਿ ਦੇਸ਼ ਦੇ ਸਨਮਾਨ ਅਤੇ ਪ੍ਰਭੂਸੱਤਾ ਲਈ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਬਹਾਦਰ ਸੈਨਿਕਾਂ ਦੀ ਯਾਦ ਵਿੱਚ ਹਰ ਸਾਲ 7 ਦਸੰਬਰ ਨੂੰ ਦੇਸ਼ ਭਰ ਵਿੱਚ ਹਥਿਆਰਬੰਦ ਸੈਨਾ ਝੰਡਾ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ, ਪੰਜਾਬ ਵਲੋਂ ਝੰਡਾ ਦਿਵਸ ਦੀ ਅਹਿਮੀਅਤ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਸਾਈਕਲ ਰੈਲੀ ਕੱਢੀ ਜਾ ਰਹੀ ਹੈ ਅਤੇ ਇਹ ਰੈਲੀ 07 ਦਸੰਬਰ ਨੂੰ ਪੰਜਾਬ ਰਾਜ ਭਵਨ ਚੰਡੀਗੜ੍ਹ ਪਹੁੰਚ ਕੇ ਸਮਾਪਤ ਹੋਵੇਗੀ। ਉਨ੍ਹਾਂ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਝੰਡਾ ਦਿਵਸ ਫੰਡ ਵਿੱਚ ਵੱਧ ਚੜ੍ਹ ਕੇ ਯੋਗਦਾਨ ਪਾਉਣ ਕਿਉਂਕਿ ਇਹ ਫੰਡ ਦੇਸ਼ ਲਈ ਜਾਨਾਂ ਵਾਰਨ ਵਾਲੇ ਮਹਾਨ ਯੋਧਿਆਂ ਦੇ ਪਰਿਵਾਰਾਂ ਦੀ ਭਲਾਈ ਲਈ ਖ਼ਰਚ ਕੀਤਾ ਜਾਂਦਾ ਹੈ। ਇਸ ਮੌਕੇ 11 ਲਾਭਪਾਤਰੀਆਂ ਨੂੰ ਫਲੈਗ ਡੇਅ ਫੰਡ ਵਿਚੋਂ ਮਾਲੀ ਸਹਾਇਤਾ ਦੇ ਚੈਕ ਵੀ ਤਕਸੀਮ ਕੀਤੇ ਗਏ। ਇਸ ਉਪਰੰਤ ਇਹ ਸਾਈਕਲ ਰੈਲੀ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਸ ਮੌਕੇ ਡਿਪਟੀ ਡਾਇਰੈਕਟਰ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ ਵਿਭਾਗ ਕਰਨਲ ਐਸ.ਐਸ. ਸੰਘਾ, ਕਮਾਂਡਰ ਰਾਜਵੰਤ ਸਿੰਘ, ਕਰਨਲ ਐਨ.ਐਸ ਸਿੱਧੂ, ਮੇਜਰ ਰਮਨ ਮਲਹੋਤਰਾ ਤੇ ਪਰਮਜੀਤ ਸਿੰਘ ਵੀ ਮੌਜੂਦ ਸਨ।

Worldwide News Express multifaceted digital media company


Recommended News
Most Read
Just Now