ਪਟਿਆਲ਼ਾ ਨਗਰ ਨਿਗਮ ਦੀਆਂ ਚੋਣਾਂ ਲਈ ਸਰਕਾਰ ਵੱਲੋਂ ਨੋਟੀਫ਼ਿਕੇਸ਼ਨ ਜਾਰੀ     ਲੋਕਾਂ ਨੂੰ ਅਜਿਹੇ ਨੁਮਾਇੰਦੇ ਚੁਣਨੇ ਚਾਹੀਦੇ ਹਨ ਜੋ ਉਨ੍ਹਾਂ ਦੇ ਦੁੱਖ-ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਸਮਝਦੇ ਹੋਣ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਨੂੰ ਆਤਮ-ਨਿਰਭਰ, ਸਸ਼ਕਤ ਅਤੇ ਸਨਮਾਨਜਨਕ ਜੀਵਨ ਦੇਣ ਲਈ ਵਚਨਬੱਧ    ਪੰਜਾਬ ਦੇ ਕਿਸਾਨਾਂ ਨੂੰ ਕਣਕ ਦੇ ਪ੍ਰਮਾਣਿਤ ਬੀਜਾਂ 'ਤੇ ਦਿੱਤੀ ਜਾਵੇਗੀ 50 ਫ਼ੀਸਦ ਸਬਸਿਡੀ: ਗੁਰਮੀਤ ਸਿੰਘ ਖੁੱਡੀਆਂ    ਦੱਖਣੀ ਕੋਰੀਆਈ ਪੁਰਸ਼ ਹਾਕੀ ਟੀਮ ਦਾ ਮੋਹਾਲੀ ਹਵਾਈ ਅੱਡੇ 'ਤੇ ਢੋਲ, ਭੰਗੜੇ ਅਤੇ ਫੁਲਕਾਰੀਆਂ ਨਾਲ ਨਿੱਘਾ ਸਵਾਗਤ. ਏਸ਼ੀਅਨ ਚੈਂਪੀਅਨਜ਼ ਟਰਾਫੀ-2026 ਲਈ ਸਾਰੀਆਂ 6 ਭਾਗੀਦਾਰ ਟੀਮਾਂ ਪੰਜਾਬ ਪੁੱਜੀਆਂ    ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ    ਮਾਈਨਿੰਗ ਵਿਭਾਗ ਵੱਲੋਂ ਅਨੰਦਪੁਰ ਸਾਹਿਬ ਦੇ ਪਿੰਡ ਭੱਲਾਣ ’ਚ ਨਾਜਾਇਜ਼ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਦੇਰ ਰਾਤ ਛਾਪੇ ਦੌਰਾਨ ਇੱਕ ਵਿਅਕਤੀ ਕਾਬੂ    ਅਸ਼ੀਰਵਾਦ ਸਕੀਮ ਨਾਲ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਸੁਪਨਿਆਂ ਨੂੰ ਮਿਲੀ ਨਵੀਂ ਉਡਾਣ; 12,784 ਲਾਭਪਾਤਰੀਆਂ ਨੂੰ 65.20 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ    ਦਿੱਲੀ ਤੋਂ ਕੈਨੇਡਾ ਦੀ ਦੂਰੀ ਦੇ ਬਰਾਬਰ ਪਾਈਪਲਾਈਨ ਵਿਛਾ ਕੇ 80 ਫ਼ੀਸਦੀ ਖੇਤਾਂ ਤੱਕ ਪਾਣੀ ਪਹੁੰਚਾਇਆ-ਭਗਵੰਤ ਸਿੰਘ ਮਾਨ    ਪੰਜਾਬ ਭਰ ’ਚ ਸਾਰੇ ਪੋਲਿੰਗ ਬੂਥਾਂ ’ਤੇ 24 ਅਕਤੂਬਰ ਨੂੰ ਲਗਾਏ ਜਾਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿੱਤਰਾ   
ਕਰੋੜਾਂ ਦੇ ਮੋਬਾਇਲ ਚੋਰੀ ਦੇ ਮਾਮਲੇ ਵਿੱਚ ਫਲਿਪਕਾਰਟ ਦੇ ਤਿੰਨ ਮੁਲਾਜ਼ਮਾਂ ਸਮੇਤ 7 ਦੋਸ਼ੀਆਂ ਦੀ ਪਛਾਣ ਦੋ ਮਲਾਜਮ ਗ੍ਰਿਫ਼ਤਾਰ
October 25, 2026
-7-

Satwant / Bathinda

ਬਠਿੰਡਾ 25 ਅਕਤੂਬਰ (ਸਤਵੰਤ):-ਬਠਿੰਡਾ ਦੇ ਭੁੱਚੋਂ ਮੰਡੀ ਕੈਂਚੀਆਂ ਕੋਲ ਸਥਿਤ  ਫਲਿੱਪਕਾਰਟ ਸਟੋਰ  ਤੋਂ ਬੀਤੀ ਰਾਤ ਕਰੋੜਾਂ ਦੀ ਹੋਈ ਚੋਰੀ ਦੇ ਮਾਮਲੇ ਦਾ ਪੁਲਿਸ ਨੇ 24 ਘੰਟਿਆਂ ਤੋਂ ਵੀ ਘੱਟ ਸਮੇਂ ਵਿਚ ਪਰਦਾਫ਼ਾਸ ਕਰ ਦਿੱਤਾ ਹੈ। ਇਸ ਕਰੋੜਾਂ ਦੀ ਕੀਮਤ ਦੀ ਹੋਈ ਚੋਰੀ ਦੀ ਘਟਨਾ ਵਿਚ ਇਸ ਸਟੋਰ ਦੇ ਤਿੰਨ ਮੁਲਾਜ਼ਮ ਸ਼ਾਮਲ ਦੱਸੇ ਜਾਂਦੇ ਹਨ, ਜਿੰਨ੍ਹਾਂ ਵਿਚੋਂ 2 ਨੂੰ ਪੁਲਿਸ ਨੇ ਗ੍ਰਿਫਤਾਰ ਵੀ ਕਰ ਲਿਆ ਹੈ। 

   ਘਟਨਾ ਦੀ ਪੁਸ਼ਟੀ ਕਰਦਿਆਂ ਭੁੱਚੋਂ ਪੁਲਿਸ ਚੌਂਕੀ ਦੇ ਇੰਚਾਰਜ਼ ਗੁਰਪ੍ਰੀਤ ਸਿੰਘ ਨੇ ਦਸਿਆ ਕਿ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਤੇ ਦੂਜੇ ਸਾਥੀਆਂ ਬਾਰੇ ਪਤਾ ਲਗਾਇਆ ਜਾਵੇਗਾ। 

      ਸ਼ੁੱਕਰਵਾਰ ਤੇ ਸ਼ਨਿਚਰਵਾਰ ਦੀ ਰਾਤ ਨੂੰ ਰਾਤ ਨੂੰ ਸਟੋਰ ਦੇ ਵਿਚੋਂ ਸੈਮਸੰਗ ਕੰਪਨੀ ਦੇ 980 ਮੋਬਾਇਲ ਚੋਰੀ ਹੋ ਗਏ ਸਨ, ਜਿੰਨ੍ਹਾਂ ਦੀ ਮਾਰਕੀਟ ਕੀਮਤ 4 ਕਰੋੜ 58 ਲੱਖ ਰੁਪਏ ਬਣਦੀ ਹੈ।ਸਵੇਰ ਪਤਾ ਲੱਗਣ ‘ਤੇ ਸਟੋਰ ਦੇ ਇੰਚਾਰਜ ਹਰਿਜੰਦਰ ਕੁਮਾਰ ਵੱਲੋਂ ਪੁਲਿਸ ਨੂੰ ਸਿਕਾਇਤ ਦਰਜ਼ ਕਰਵਾਈ ਗਈ 

      ਮੁਲਜ਼ਮ ਜਾਂਦੇ ਸਮੇਂ ਚੋਰੀ ਦੇ ਮਾਲ ਨਾਲ ਸੀਸੀਟੀਵੀ ਕੈਮਰਿਆਂ ਦੀ ਡੀਵੀਆਰ ਲੈ ਗਏ ਸਨ ਪ੍ਰੰਤੂ ਉਹ ਪੁਲਿਸ ਤਿੱਖੀਆਂ ਨਜ਼ਰਾਂ ਤੋਂ ਬਚ ਨਹੀਂ ਪਾਏ। ਪੁਲਿਸ ਅਧਿਕਾਰੀਆਂ ਦੀ ਪਹਿਲੀ ਨਜ਼ਰੇ ਸ਼ੱਕ ਦੀ ਸੂਈ ਇੱਥੇ ਕੰਮ ਕਰਨ ਵਾਲਿਆਂ ਉੱਪਰ ਹੀ ਪਈ। 

     ਪੁਛਗਿਛ ਤੋਂ ਬਾਅਦ ਫਲਿੱਪਕਾਰਟ ਦੇ ਤਿੰਨ ਮੁਲਾਜ਼ਮਾਂ ਵਿੱਚੋਂ ਦੋ ਮੁਲਾਜ਼ਮਾਂ ਲਵਪ੍ਰੀਤ ਸਿੰਘ ਵਾਸੀ ਅੱਕਾਵਾਲੀ ਜ਼ਿਲ੍ਹਾ ਮਾਨਸਾ ਤੇ ਸੁਰਿੰਦਰ ਸਿੰਘ ਬੱਬੂ ਨੂੰ ਕਾਬੂ ਕਰ ਲਿਆ ਗਿਅ ਜਦੋਂ ਕਿ ਬਲਜਿੰਦਰ ਸਿੰਘ ਵਾਸੀ ਹੜ੍ਹੋਲੀ ਦੀ ਭਾਲ ਜਾਰੀ ਹੈ ਮੁਢਲੀ ਪੁਛਗਿਛ ਤੋਂ ਬਾਅਦ ਇਸ ਕਾਂਡ ਵਿਚ ਬਾਕੀ ਮੁਲਜ਼ਮਾਂ ਦੀ ਪਹਿਚਾਣ ਗੋਤਮ ਵਾਸੀ ਟੋਹਾਣਾ,ਸੁਖਪ੍ਰੀਤ ਸਿੰਘ ਸੋਨੀ ਵਾਸੀ ਮਾਨਸਾ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਵਜੋਂ ਹੋਈ ਹੈ ।

Powered by Froala Editor

7


Recommended News
Most Read
Just Now