ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਈਨਲ ਲਿਸਟ ਅੱਜ ਜਾਰੀ ਹੋਵੇਗੀ
October 30, 2026
Narula / Chandigarh
ਚੰਡੀਗੜ੍ਹ 30 ਅਕਤੂਬਰ ( ਨਰੂਲਾ ):- ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਕੱਲ 31 ਅਕਤੂਬਰ ਨੂੰ ਜਾਰੀ ਕੀਤੀ ਜਾਵੇਗੀ ।
ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪੀਏਸੀ ਦੀ ਮੀਟਿੰਗ ਹੋਈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਕੈਬਨਿਟ ਮੰਤਰੀ ਹਰਪਾਲ ਸਿੰਘ ਅਤੇ ਹੋਰ ਆਗੂ ਸ਼ਾਮਲ ਹੋਏ ਜਿਸਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਦੀਆਂ 2027 ਦੀਆਂ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਜਾਵੇਗੀ।
ਆਮ ਆਦਮੀ ਪਾਰਟੀ ਪਹਿਲੀ ਪਾਰਟੀ ਹੋਵੇਗੀ ਜੋ ਪੰਜਾਬ ਵਿੱਚ ਚੋਣਾਂ ਲਈ ਸਭ ਤੋਂ ਪਹਿਲਾਂ ਉਮੀਦਵਾਰਾਂ ਦਾ ਐਲਾਨ ਕਰੇਗੀ।
Powered by Froala Editor
Recommended News
Most Read
Worldwide News Express/Punjab
Just Now