ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ    ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੋ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਿਹਾ    ਜਲੰਧਰ ਵਿਖੇ ਹੋਏ ਸੜਕ ਹਾਦਸੇ ਵਿੱਚ ਪਪੀ ਸਵੀਟਸ ਦੇ ਮਾਲਿਕ ਦੇ ਪੁੱਤਰ ਸਮੇਤ ਦੋ ਨੌਜਵਾਨਾਂ ਦੀ ਮੌਤ    ਅਕਤੂਬਰ ਮਹੀਨੇ ਕੌਮੀ ਪੱਧਰ 'ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ    ਏਸ਼ੀਅਨ ਚੈਂਪੀਅਨਜ਼ ਟਰਾਫੀ; ਲੀਗ ਸਟੇਜ ਆਖ਼ਰੀ ਦੌਰ ਚ ਦਾਖਲ , ਭਾਰਤ ਤੇ ਮਲੇਸ਼ੀਆ ਨੇ ਤਿੰਨ-ਤਿੰਨ ਜਿੱਤਾਂ ਨਾਲ ਸੈਮੀ ਫ਼ਾਈਨਲ ਵਿੱਚ ਜਗ੍ਹਾਂ ਪੱਕੀ ਕੀਤੀ    ਭਗਵੰਤ ਮਾਨ ਸਰਕਾਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ: ਪੰਜ ਸਾਲਾਂ ਦੌਰਾਨ ਪੰਜਾਬ ਭਰ ਵਿੱਚ 1845 ਐਫ.ਆਈ.ਆਰ ਦਰਜ ਅਤੇ 3,988 ਵਾਹਨ ਤੇ ਮਸ਼ੀਨਾਂ ਜ਼ਬਤ    ਪੰਜਾਬ ਚੋਣਾਂ ਲਈ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਫਾਈਨਲ ਲਿਸਟ ਅੱਜ ਜਾਰੀ ਹੋਵੇਗੀ    ਭਾਜਪਾ ਯੁਵਾ ਮੋਰਚਾ ਵਲੋਂ ਪੰਜਾਬ ਚੋਣਾਂ ਦੇ ਮੱਦੇਨਜ਼ਰ ਵੱਲੋਂ ਨਵੀਂ ਸੂਬਾ ਪੱਧਰੀ ਟੀਮ ਦਾ ਐਲਾਨ, ਨਵੀਂ ਸੂਬਾ ਟੀਮ ਦਾ ਐਲਾਨ,    ਯੋਗ ਆਊਟਸੋਰਸ ਕਾਮਿਆਂ ਨੂੰ ਠੇਕੇ 'ਤੇ ਲਿਆਉਣ ਵਿੱਚ ਕੋਈ ਪ੍ਰਬੰਧਕੀ ਦੇਰੀ ਬਰਦਾਸ਼ਤ ਨਹੀਂ ਹੋਵੇਗੀ: ਹਰਪਾਲ ਸਿੰਘ ਚੀਮਾ   
ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਤੋਂ ਦਿੱਤਾ ਅਸਤੀਫ਼ਾ, ਪੰਥਕ ਏਕਤਾ ’ਤੇ ਦਿੱਤਾ ਜ਼ੋਰ
November 4, 2026
-

Narula / Chandigarh

ਚੰਡੀਗੜ 4 ਨਵੰਬਰ ( ਨਰੂਲਾ ):-

 ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ  ਅੱਜ ਅਕਾਲੀ ਦਲ ਪੁਨਰ ਸੁਰਜੀਤ ਤੋਂ ਆਪਣਾ ਅਸਤੀਫ਼ਾ  ਦੇ ਦਿੱਤਾ ਹੈ ਅਤੇ ਪੰਥਕ ਏਕਤਾ ਤੇ ਜ਼ੋਰ ਦਿੱਤਾ ਹੈ ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਅਕਾਲੀ ਦਲ ਪੁਨਰ ਸੁਰਜੀਤ ਨੂੰ ਛੱਡਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਆਪਣੇ ਇਸ ਫ਼ੈਸਲੇ ਪਿੱਛੇ ਪੰਥਕ ਏਕਤਾ ਸਬੰਧੀ ਵਿਚਾਰਾਂ ਵਿੱਚ ਸਹਿਮਤੀ ਨਾ ਬਣ ਸਕਣ ਨੂੰ ਮੁੱਖ ਕਾਰਨ ਦੱਸਿਆ ਹੈ।

      ਮੀਡੀਆ ਨਾਲ ਗੱਲਬਾਤ ਕਰਦਿਆਂ ਚੰਦੂਮਾਜਰਾ ਨੇ ਕਿਹਾ ਕਿ ਮੌਜੂਦਾ ਸਮੇਂ  ਸਿੱਖ ਸਿਆਸਤ ਲਈ ਪੰਜਾਬ ਪੱਖੀ ਤਾਕਤਾਂ ਦਾ ਇਕਜੁੱਟ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਚਿੰਤਾ ਪ੍ਰਗਟਾਈ ਕਿ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵਿੱਚ ਵੰਡੇ ਹੋਣ ਕਾਰਨ ਪੰਥਕ ਤਾਕਤਾਂ ਕਮਜ਼ੋਰ ਹੋ ਰਹੀਆਂ ਹਨ ਅਤੇ ਇਸ ਸਥਿਤੀ ਦਾ ਫਾਇਦਾ ਪੰਥ ਵਿਰੋਧੀ ਤਾਕਤਾਂ ਉਠਾ ਰਹੀਆਂ ਹਨ।

      ਉਨ੍ਹਾਂ ਕਿਹਾ ਕਿ ਉਹ ਲਗਾਤਾਰ ਅਕਾਲੀ ਦਲ ਦੇ ਸਾਰੇ ਧੜਿਆਂ ਨੂੰ ਇੱਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕਰਦੇ ਰਹੇ ਹਨ, ਤਾਂ ਜੋ ਪੰਜਾਬ ਅਤੇ ਪੰਥਕ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ।

     ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਗਿਆਨੀ ਹਰਪ੍ਰੀਤ ਸਿੰਘ ਨਾਲ ਪੰਥਕ ਏਕਤਾ ਦੇ ਮੁੱਦੇ ’ਤੇ ਉਨ੍ਹਾਂ ਦੇ ਵਿਚਾਰਾਂ ਦਾ ਮੇਲ ਨਹੀਂ ਹੋ ਸਕਿਆ। ਇਸੇ ਵਿਚਾਰਕ ਅਸਹਿਮਤੀ ਦੇ ਚੱਲਦਿਆਂ ਉਨ੍ਹਾਂ ਅਕਾਲੀ ਦਲ ਪੁਨਰ ਸੁਰਜੀਤ ਤੋਂ ਵੱਖ ਹੋਣ ਦਾ ਫ਼ੈਸਲਾ ਲਿਆ ਹੈ।

Powered by Froala Editor


Recommended News
Most Read
Just Now