November 12, 2026
Jassi / Chandigarh
ਚੰਡੀਗੜ 12 ਨਵੰਬਰ ( ਨਰੂਲਾ ):-
ਪੰਜਾਬ ਵਿਧਾਨ ਸਭਾ ਲਈ ਜਾਰੀ ਉਮੀਦਵਾਰਾਂ ਦੀ ਦੂਜੀ ਲਿਸਟ ਵਿਚ ਆਮ ਆਦਮੀ ਪਾਰਟੀ ਵਲੋਂ 2 ਮੌਜੂਦਾ ਮੈਂਬਰ ਪਾਰਲੀਮੈਂਟ ਨੂੰ ਟਿਕਟ ਦਿੱਤੀ ਗਈ ਹੈ। ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਰਾਜ ਕੁਮਾਰ ਚੱਬੇਵਾਲ ਦੇ ਪੁੱਤਰ ਅਤੇ ਮੌਜੂਦਾ ਵਿਧਾਇਕ ਡਾ ਇਸ਼ਾਨ ਚੱਬੇਵਾਲ ਨੂੰ ਇਸਤੋਂ ਪਹਿਲੀ ਲਿਸਟ ਵਿਚ ਪਾਰਟੀ ਵੱਲੋਂ ਪੁਰਾਣੇ ਹਲਕੇ ਚੱਬੇਵਾਲ ਤੋਂ ਉਮੀਦਵਾਰ ਬਣਾਇਆ ਹੈ ਜਦਕਿ ਚੱਬੇਵਾਲ ਨੂੰ ਫਗਵਾੜਾ ਹਲਕੇ ਤੋਂ ਉਮੀਦਵਾਰ ਬਣਾਇਆ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਜੱਦੀ ਹਲਕੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਬਣੇ ਸਾਬਕਾ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਵੀ ਉਨ੍ਹਾਂ ਦੇ ਪੁਰਾਣੇ ਹਲਕੇ ਬਰਨਾਲਾ ਤੋਂ ਟਿਕਟ ਦਿੱਤੀ ਗਈ ਹੈ। ਜੇਕਰ 2027 ਦੀਆਂ ਚੋਣਾਂ ਦੌਰਾਨ ਉਕਤ ਦੋਨੋਂ ਉਮੀਦਵਾਰ ਚੋਣ ਜਿੱਤਦੇ ਹਨ ਤਾਂ ਦੋਨਾਂ ਲੋਕ ਸਭਾਂ ਹਲਕਿਆਂ ਵਿਚ ਜਿਮਨੀ ਚੋਣ ਹੋਣੀ ਤੈਅ ਹੈ।
ਪਾਰਟੀ ਦੀ 31 ਮੈਂਬਰੀ ਲਿਸਟ ਵਿਚੋਂ 1 ਮੌਜੂਦਾ ਮੰਤਰੀ ਗੁਰਮੀਤ ਸਿੰਘ ਖੁੱਡੀਆ ਦੀ ਥਾਂ ਲੰਬੀ ਹਲਕੇ ਤੋਂ ਉਨ੍ਹਾਂ ਦੇ ਭਤੀਜ਼ੇ ਰਣਧੀਰ ਸਿੰਘ ਖੁੱਡੀਆ ਨੂੰ ਉਮੀਦਵਾਰ ਬਣਾਇਆ ਗਿਆ। ਚਰਚਾ ਮੁਤਾਬਕ ਮੰਤਰੀ ਖੁੱਡੀਆ ਨੂੰ ਬਠਿੰਡਾ ਜ਼ਿਲ੍ਹੇ ਦੇ ਮੋੜ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਜਾਵੇਗਾ।
ਚਮਕੌਰ ਸਾਹਿਬ ਤੋਂ ਤਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਉਣ ਵਾਲੇ ਡਾ ਚਰਨਜੀਤ ਸਿੰਘ ਦਾ ਨਾਮ ਲਿਸਟ ਵਿੱਚ ਨਹੀਂ ਹੈ। ਉਨ੍ਹਾਂ ਦੀ ਥਾਂ ਜਸਬੀਰ ਸਿੰਘ ਗੜ੍ਹੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਖਰੜ੍ਹ ਤੋਂ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਰਹੇ ਅਨਮੋਲ ਗਗਨ ਮਾਨ ਦੀ ਥਾਂ ਯੂਥ ਆਗੂ ਪਰਮਿੰਦਰ ਸਿੰਘ ਗੋਲਡੀ, ਬਠਿੰਡਾ ਦਿਹਾਤੀ ਤੋਂ ਅਮਿਤ ਰਤਨ ਕੋਟਫੱਤਾ ਦੀ ਥਾਂ ਗੋਪਾਲ ਸਿੰਘ ਕੋਟਫੱਤਾ, ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਥਾਂ ਜੋਬਨ ਰੰਧਾਵਾ, ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਤੇ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਥਾਂ ਸਾਬਕਾ ਮੇਅਰ ਕਰਮਜੀਤ ਸਿੰਘ ਰਿੰਟੂ, ਜਲੰਧਰ ਸੈਟਰਲ ਤੋਂ ਰਮਨ ਅਰੋੜਾ ਦੀ ਥਾਂ ਨਿਤਿਨ ਕੋਹਲੀ ਅਤੇ ਸ਼ੁਤਰਾਣਾ ਤੋਂ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਦੀ ਥਾਂ ਸਾਬਕਾ ਅਕਾਲੀ ਵਿਧਾਇਕ ਵਨਿੰਦਰ ਕੌਰ ਲੂੰਬਾਂ ਨੂੰ ਟਿਕਟ ਦਿੱਤੀ ਗਈ ਹੈ।
Powered by Froala Editor