ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ    ਪਿਛਲੀਆਂ ਸਰਕਾਰਾਂ ਨੇ ਆਪਣੀਆਂ ਤਿਜੌਰੀਆਂ ਭਰੀਆਂ ਅਤੇ ਅਸੀਂ ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਹੇ ਹਾਂ-ਸਾਡੀ ਨੀਅਤ ਸਾਫ਼ ਹੈ, ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਖ਼ਜ਼ਾਨਾ ਹਮੇਸ਼ਾ ਖੁੱਲ੍ਹਾ ਰਹੇਗਾ-ਭਗਵੰਤ ਸਿੰਘ ਮਾਨ    ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ    ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ    ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ    ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ   
ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
November 15, 2026
-

Narula / Chandigarh

ਚੰਡੀਗੜ੍ਹ, 15 ਨਵੰਬਰ  ( ਨਰੂਲਾ ):-ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਨੇ ਪਾਰਟੀ ਦਾ ਸੰਗਠਨ ਮਜ਼ਬੂਤ ਕਰਨ ਅਤੇ ਹੋਰਨਾਂ ਸਿਆਸੀ ਪਾਰਟੀਆਂ ਦੇ ਆਗੂਆਂ ਦੀ ਐਂਟਰੀ ਦੀ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਇਸੇ ਤਹਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀ.ਪੀ.ਸੀ.ਸੀ.) ਨੇ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸਰਦਾਰ ਪਰਗਟ ਸਿੰਘ ਵੱਲੋਂ ਜਾਰੀ ਹੁਕਮਾਂ ਅਨੁਸਾਰ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ (ਮੈਂਬਰ, ਸੀ.ਡਬਲਯੂ.ਸੀ.), ਅਰੁਣਾ ਚੌਧਰੀ (ਵਿਧਾਇਕਾ ਅਤੇ ਸੀ.ਐੱਲ.ਪੀ. ਦੀ ਉਪ ਆਗੂ), ਕੁਸ਼ਲਦੀਪ ਸਿੰਘ ਢਿੱਲੋਂ (ਸਾਬਕਾ ਵਿਧਾਇਕ) ਅਤੇ ਹਰਦੇਵ ਸਿੰਘ ਲਾਡੀ (ਵਿਧਾਇਕ) ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਨੂੰ ਜੁਆਇਨ ਕਰਵਾਉਣ ਦੀ ਪ੍ਰਕਿਰਿਆ ਕਰੇਗੀ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ।

ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ।

Powered by Froala Editor


Recommended News
Most Read
Just Now