ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ    ਪਿਛਲੀਆਂ ਸਰਕਾਰਾਂ ਨੇ ਆਪਣੀਆਂ ਤਿਜੌਰੀਆਂ ਭਰੀਆਂ ਅਤੇ ਅਸੀਂ ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਹੇ ਹਾਂ-ਸਾਡੀ ਨੀਅਤ ਸਾਫ਼ ਹੈ, ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਖ਼ਜ਼ਾਨਾ ਹਮੇਸ਼ਾ ਖੁੱਲ੍ਹਾ ਰਹੇਗਾ-ਭਗਵੰਤ ਸਿੰਘ ਮਾਨ    ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ    ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ 'ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ 'ਵਲੰਟਰੀ ਡਿਸਕਲੋਜ਼ਰ ਸਕੀਮ' (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ    ਫਤਹਿਗੜ੍ਹ ਸਾਹਿਬ ਵਿਖੇ 'ਸ਼ਹੀਦੀ ਸਭਾ' ਦੌਰਾਨ ਵਿਆਪਕ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ ਪੱਧਰੀ ਮੀਟਿੰਗ ਸੰਗਤ ਲਈ 'ਸ਼ਹੀਦੀ ਸਭਾ' ਨੂੰ ਸੁਚਾਰੂ ਅਤੇ ਨਿਰਵਿਘਨ ਬਣਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ    ਪਟਿਆਲਾ ਅਤੇ ਮੋਗਾ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ    ਭਗਵੰਤ ਮਾਨ ਸਰਕਾਰ ਨੇ ਯਕਮੁਸ਼ਤ ਨਿਬੇੜਾ ਸਕੀਮ ਲਿਆਂਦੀ, ਬਕਾਇਆ ਬਿਜਲੀ ਬਿੱਲਾਂ ਉੱਤੇ ਵਿਆਜ ਤੇ ਜੁਰਮਾਨਾ 100 ਫੀਸਦੀ ਮੁਆਫ਼ ਖਪਤਕਾਰ 31 ਮਾਰਚ 2026 ਤੱਕ ਦੇ ਬਕਾਇਆ ਬਿੱਲਾਂ ਉੱਤੇ 45 ਦਿਨਾਂ ਤੱਕ ਲੈ ਸਕਣਗੇ ਲਾਭ   
ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ ਪਿੰਡ ਰਸੂਲਪੁਰ ਵਿਖੇ ਗ਼ੈਰ-ਕਾਨੂੰਨੀ ਮਾਈਨਿੰਗ 'ਚ ਵਰਤੀ ਜਾ ਰਹੀ ਪੋਕਲੇਨ ਮਸ਼ੀਨ ਤੇ ਟਿੱਪਰ ਕਾਬੂ, ਪਰਚਾ ਦਰਜ
November 13, 2026
-

Jassi / Chandigarh

ਚੰਡੀਗੜ੍ਹ, 13 ਨਵੰਬਰ

ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਰੋਕਣ ਅਤੇ ਕੁਦਰਤੀ ਸਰੋਤਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲਗਾਤਾਰ ਸਖ਼ਤ ਕਦਮ ਚੁੱਕੇ ਜਾ ਰਹੇ ਹਨ ਅਤੇ ਵੱਖ-ਵੱਖ ਥਾਵਾਂ 'ਤੇ ਨਿਰੰਤਰ ਛਾਪੇ ਮਾਰੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਇਸੇ ਮੁਹਿੰਮ ਤਹਿਤ ਮਾਈਨਿੰਗ ਵਿਭਾਗ ਦੀ ਟੀਮ ਵੱਲੋਂ ਅੱਜ ਸਵੇਰੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਰਸੂਲਪੁਰ ਵਿਖੇ ਗਸ਼ਤ ਦੌਰਾਨ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀ ਲਈ ਵਰਤੀ ਜਾ ਰਹੀ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ। ਵਿਭਾਗੀ ਟੀਮ ਨੇ ਤੁਰੰਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਉਂਦਿਆਂ ਪੋਕਲੇਨ ਮਸ਼ੀਨ ਤੇ ਟਿੱਪਰ ਨੂੰ ਪੁਲਿਸ ਹਵਾਲੇ ਕਰ ਦਿੱਤਾ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਥਾਣਾ ਲਾਢੋਵਾਲ ਵਿਖੇ ਸਬੰਧਤ ਕਾਨੂੰਨੀ ਧਾਰਾਵਾਂ ਤਹਿਤ ਐਫ.ਆਈ.ਆਰ. ਨੰਬਰ-200 ਦਰਜ ਕੀਤੀ ਗਈ ਹੈ।

ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਸਪੱਸ਼ਟ ਕੀਤਾ ਕਿ ਗ਼ੈਰ-ਕਾਨੂੰਨੀ ਮਾਈਨਿੰਗ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਨਿਯਮਾਂ ਦੀ ਉਲੰਘਣਾ ਕਰਕੇ ਮਾਈਨਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਕਿਹਾ ਕਿ ਮਾਈਨਿੰਗ ਵਿਭਾਗ ਵੱਲੋਂ ਇਲਾਕੇ ਵਿੱਚ ਲਗਾਤਾਰ ਗਸ਼ਤ, ਚੈਕਿੰਗ ਅਤੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ 'ਤੇ ਰੋਕ ਲਗਾਉਣ ਲਈ ਇਹ ਮੁਹਿੰਮ ਭਵਿੱਖ ਵਿੱਚ ਵੀ ਪੂਰੀ ਸਖ਼ਤੀ ਨਾਲ ਜਾਰੀ ਰਹੇਗੀ।

Powered by Froala Editor


Recommended News
Most Read
Just Now