ਵਾਰਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਚੋਣ ਸਮਝੌਤਾ , ਐਲਾਨ ਜਲਦੀ-ਪਰਮਿੰਦਰ ਢੀਂਡਸਾ ਦਾ ਵੱਡਾ ਦਾਅਵਾ     ਭਗਵੰਤ ਮਾਨ ਸਰਕਾਰ ਬਿਨਾਂ ਕਿਸੇ ਦੇਰੀ ਦੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕਰਨ ਲਈ ਵਚਨਬੱਧ. ਅਧਿਕਾਰੀਆਂ ਨੂੰ ਇੱਕ ਹਫ਼ਤੇ ਦੇ ਅੰਦਰ-ਅੰਦਰ ਪ੍ਰਸ਼ਾਸਕੀ ਪ੍ਰਕਿਰਿਆ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦਾ 650ਵਾਂ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ, ਸਤਿਕਾਰ ਅਤੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਤਿੰਨ ਰੋਜ਼ਾ ਵਿਸ਼ਾਲ ਸਮਾਗਮ, ਵਾਰਾਣਸੀ, ਫਰੀਦਕੋਟ, ਬਠਿੰਡਾ ਅਤੇ ਜੰਮੂ ਤੋਂ ਸਜਾਈਆਂ ਜਾਣਗੀਆਂ ਚਾਰ ਸ਼ੋਭਾ ਯਾਤਰਾਵਾਂ, ਜੋ 3 ਦਸੰਬਰ ਨੂੰ ਖੁਰਾਲਗੜ੍ਹ ਵਿਖੇ ਸਮਾਪਤ ਹੋਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ    ਘਰੇਲੂ ਬਿਜਲੀ ਖਪਤਕਾਰਾਂ ਲਈ ਬਿਨਾਂ ਕਿਸੇ ਜੁਰਮਾਨੇ ਤੋਂ ਆਪਣੇ ਬਕਾਇਆ ਬਿਲਾਂ ਦੇ ਭੁਗਤਾਨ ਦਾ ਸੁਨਹਿਰੀ ਮੌਕਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ    ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕੇਂਦਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣਾ ਚਾਹੀਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ: ਉਸ ਦੇ ਅਪਰਾਧਿਕ ਨੈੱਟਵਰਕ ਨਾਲ ਜੁੜੇ ਪੰਜ ਸਾਥੀ 11 ਪਿਸਤੌਲਾਂ ਅਤੇ 191 ਕਾਰਤੂਸਾਂ ਸਮੇਤ    ਪਿਛਲੀਆਂ ਸਰਕਾਰਾਂ ਨੇ ਆਪਣੀਆਂ ਤਿਜੌਰੀਆਂ ਭਰੀਆਂ ਅਤੇ ਅਸੀਂ ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਹੇ ਹਾਂ-ਸਾਡੀ ਨੀਅਤ ਸਾਫ਼ ਹੈ, ਪੰਜਾਬ ਦੇ ਲੋਕਾਂ ਲਈ ਸਰਕਾਰ ਦਾ ਖ਼ਜ਼ਾਨਾ ਹਮੇਸ਼ਾ ਖੁੱਲ੍ਹਾ ਰਹੇਗਾ-ਭਗਵੰਤ ਸਿੰਘ ਮਾਨ    ਦੂਜੀਆਂ ਪਾਰਟੀਆਂ ਦੇ ਆਗੂਆਂ ਨੂੰ ਪੰਜਾਬ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਾਰ ਮੈਂਬਰੀ ਤਾਲਮੇਲ ਕਮੇਟੀ ਦਾ ਗਠਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ   
ਵਾਰਸ ਪੰਜਾਬ ਦੇ ਅਤੇ ਅਕਾਲੀ ਦਲ ਪੁਨਰ ਸੁਰਜੀਤ ਵਿਚਕਾਰ ਚੋਣ ਸਮਝੌਤਾ , ਐਲਾਨ ਜਲਦੀ-ਪਰਮਿੰਦਰ ਢੀਂਡਸਾ ਦਾ ਵੱਡਾ ਦਾਅਵਾ
November 17, 2026
-

Narula / Chandigarh

ਚੰਡੀਗੜ 17 ਨਵੰਬਰ  ( ਨਰੂਲਾ ):-

 ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਅਤੇ ‘ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਾਲੇ ਵਾਰਸ ਪੰਜਾਬ ਦੇ’ ਪੰਜਾਬ ਵਿਧਾਨ ਸਭਾ ਚੋਣਾਂ ਲਈ ਗਠਜੋੜ ਦਾ ਐਲਾਨ ਜਲਦੀ ਹੋਣ ਜਾ ਰਿਹਾ ਹੈ ਇਸ ਦਾ ਪ੍ਰਗਟਾਵਾ ਅਕਾਲੀ ਆਗੂ ਪ੍ਰਮਿੰਦਰ ਸਿੰਘ ਢੀਂਡਸਾ ਨੇ ਕੀਤਾ ਹੈ  ਜਿਸ ਨਾਲਪੰਜਾਬ ਦੀ ਸਿਆਸਤ ਵਿੱਚ ਨਵੇਂ ਸਿਆਸੀ ਸਮੀਕਰਨ ਬਣਨ ਦੇ ਸੰਕੇਤ ਮਿਲ ਰਹੇ ਹਨ। 

  ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦਾਅਵਾ ਕੀਤਾ ਹੈ ਕਿ ਅਕਾਲੀ ਦਲ ਪੁਨਰ ਸੁਰਜੀਤ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚਾਲੇ ਏਕਤਾ ਦਾ ਰਾਹ ਪੂਰੀ ਤਰ੍ਹਾਂ ਪੱਧਰਾ ਹੋ ਚੁੱਕਾ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਗਠਜੋੜ ਦਾ ਰਸਮੀ ਐਲਾਨ ਹੋ ਸਕਦਾ ਹੈ। 

     ਢੀਂਡਸਾ ਨੇ ਦੱਸਿਆ ਕਿ MLA ਮਨਪ੍ਰੀਤ ਸਿੰਘ ਇਆਲੀ ਵੱਲੋਂ ਪੰਥਕ ਧਿਰਾਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਆਲੀ ਦੀ ਉਸਾਰੂ ਸੋਚ ਸਦਕਾ ਦੋਵਾਂ ਧਿਰਾਂ ਦੇ ਇਕੱਠੇ ਆਉਣ ਦੀਆਂ ਸੰਭਾਵਨਾਵਾਂ ਮਜ਼ਬੂਤ ਹੋਈਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤ ਵਿੱਚ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਰਾਖੀ ਲਈ ਸਾਰੀਆਂ ਪੰਥਕ ਤਾਕਤਾਂ ਦਾ ਇਕ ਮੰਚ ’ਤੇ ਆਉਣਾ ਬੇਹੱਦ ਜ਼ਰੂਰੀ ਹੈ। ਢੀਂਡਸਾ ਮੁਤਾਬਕ ਇਕਜੁੱਟ ਹੋ ਕੇ ਹੀ ਪੰਜਾਬ ਵਿਰੋਧੀ ਤਾਕਤਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕੀਤਾ ਜਾ ਸਕਦਾ ਹੈ।

    ਇਸ ਗਠਜੋੜ ਦੇ ਐਲਾਨ ਨਾਲ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਹੋਣ ਦੇ ਆਸਾਰ ਹਨ। ਚੋਣ ਕਮਿਸ਼ਨ ਵੱਲੋਂ ਵਾਰਿਸ ਪੰਜਾਬ ਨੂੰ ਮਾਨਤਾ ਨਾ ਦੇਣ ਕਾਰਨ ਦੋਵਾਂ ਪਾਰਟੀਆਂ ਵਲੋਂ ਅਕਾਲੀ ਦਲ ਪੁਨਰਸੁਰਜੀਤ ਦੇ ਨਿਸ਼ਾਨ ਉਪਰ ਚੋਣ ਲੜਨ ਦੀ ਸੰਭਾਵਨਾ ਹੈ ।

Powered by Froala Editor


Recommended News
Most Read
Just Now