ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਅਤੇ ਅਕਾਲੀ ਦਲ ਵਿਚਕਾਰ ਗਠਜੋੜ- 8 ਦਸੰਬਰ ਨੂੰ ਮੋਗਾ ਵਿੱਚ ਰੈਲੀ    ਅੰਮ੍ਰਿਤਸਰ ਪੁਲੀਸ ਨੇ 3.07 ਕਰੋੜ ਰੁਪਏ ਦੀ ਕੀਮਤ ਦੇ ਗੁੰਮ ਹੋਏ 1,210 ਮੋਬਾਈਲ ਫ਼ੋਨ ਬਰਾਮਦ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਭਾਰਤ ਸਰਕਾਰ ਦੇ ਸੀ.ਈ.ਆਈ.ਆਰ. ਪੋਰਟਲ ਰਾਹੀਂ ਗੁੰਮ ਅਤੇ ਚੋਰੀ ਹੋਏ ਮੋਬਾਈਲ ਫ਼ੋਨਾਂ ਦਾ ਪਤਾ ਲਗਾਉਣ ਵਿੱਚ ਵੱਡੀ ਸਫ਼ਲਤਾ ਦਰਜ ਕੀਤੀ    ਬਿਹਾਰ ਦੀ ਭਾਜਪਾ-ਅਗਵਾਈ ਵਾਲੀ ਸਰਕਾਰ ਨੇ ਪੁਲ਼ ਦਾ ਨਾਮ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਜਾਏ ਨਿਤੀਸ਼ ਕੁਮਾਰ ਦੇ ਨਾਮ ’ਤੇ ਰੱਖ ਕੇ ਸਮੁੱਚੀ ਸਿੱਖ ਸੰਗਤ ਨੂੰ ਠੇਸ ਪਹੁੰਚਾਈ: ਹਰਭਜਨ ਸਿੰਘ ਈ.ਟੀ.ਓ.    10 ਏਕੜ ਵਿੱਚ ਬਣਨ ਵਾਲੇ ਸਪੋਰਟਸ ਕੰਪਲੈਕਸ ਵਿੱਚ ਬੈਡਮਿੰਟਨ, ਬਾਸਕਟਬਾਲ, ਵਾਲੀਬਾਲ, ਕੁਸ਼ਤੀ ਅਤੇ ਜੂਡੋ ਸਮੇਤ ਕਈ ਖੇਡਾਂ ਲਈ ਮਿਲਣਗੀਆਂ ਵਿਸ਼ਵ-ਪੱਧਰੀ ਸਹੂਲਤਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਸ੍ਰ. ਹਰਜਿੰਦਰ ਸਿੰਘ ਧਾਮੀ ਸ਼੍ਰੋਮਣੀ ਕਮੇਟੀ ਦੇ ਛੇਵੀਂ ਵਾਰ ਮੁੜ ਪ੍ਰਧਾਨ ਚੁਣੇ ਗਏ    ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਜੱਲੂਪੁਰ ਖੇੜਾ ਵਿਖੇ ਦਾਦੀ ਦੀਆਂ ਅੰਤਿਮ ਰਸਮਾਂ ‘ਵਿੱਚ ਸ਼ਾਮਲ ਹੋਣ ਲਈ ਪਹੁੰਚੇ ਸਸਕਾਰ ਅੱਜ    ਪੰਜਾਬ ਵਿਧਾਨ ਸਭਾ ਚੋਣਾਂ 2027: ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਉੱਚ-ਪੱਧਰੀ ਅੰਤਰ-ਰਾਜੀ ਤਾਲਮੇਲ ਮੀਟਿੰਗ    ਪ੍ਰਾਇਮਰੀ ਅਤੇ ਮਾਸਟਰ ਕਾਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਹੋਵੇਗੀ ਸ਼ੁਰੂ; ਸਿੱਖਿਆ ਵਿਭਾਗ ਨੂੰ ਜਲਦ ਤੋਂ ਜਲਦ ਇਸ਼ਤਿਹਾਰ ਜਾਰੀ ਕਰਨ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ    ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ: ਅਨਿੰਦਿਤਾ ਮਿਤਰਾ    ਮਾਣਯੋਗ ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਨਾਲ ਪਰਲਜ਼ ਸਿਟੀ, ਮੋਹਾਲੀ (ਸੈਕਟਰ 100 ਅਤੇ 104) ਦੇ PACL ਪਲਾਟ ਧਾਰਕਾਂ ਨੂੰ ਲੰਬੇ ਇੰਤਜ਼ਾਰ ਤੋਂ ਬਾਅਦ ਵੱਡੀ ਰਾਹਤ   
ਪੀ.ਐਸ.ਪੀ.ਸੀ.ਐਲ. ਵੱਲੋਂ ਕੀਤੀ ਜਾਵੇਗੀ 450 ਕਲਰਕਾਂ ਦੀ ਭਰਤੀ; 2500 ਅਪ੍ਰੈਂਟਿਸਾਂ ਨੂੰ ਦਿੱਤੀ ਜਾਵੇਗੀ ਤਕਨੀਕੀ ਸਿਖਲਾਈ: ਬਿਜਲੀ ਮੰਤਰੀ ਸੌਂਦ
November 17, 2026
-450-2500-

Jassi / Chandigarh

ਚੰਡੀਗੜ੍ਹ, 17 ਨਵੰਬਰ:

ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਵੱਲੋਂ ਭਰਤੀ ਅਤੇ ਹੁਨਰ ਵਿਕਾਸ ਲਈ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਉਦੇਸ਼ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਨੌਜਵਾਨਾਂ ਦੇ ਤਕਨੀਕੀ ਹੁਨਰ ਨੂੰ ਨਿਖਾਰਨਾ ਹੈ।

ਇਸ ਸਬੰਧੀ ਹੋਰ ਵੇਰਵੇ ਸਾਝੇ ਕਰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਆਪਣੇ ਪ੍ਰਸ਼ਾਸਕੀ ਕੰਮਕਾਜ ਨੂੰ ਮਜ਼ਬੂਤ ਕਰਨ ਅਤੇ ਖਪਤਕਾਰ ਸੇਵਾਵਾਂ ਵਿੱਚ ਸੁਧਾਰ ਲਿਆਉਣ ਲਈ ਕਲਰਕਾਂ ਦੀਆਂ 450 ਅਸਾਮੀਆਂ ਲਈ ਭਰਤੀ ਪ੍ਰਕਿਰਿਆ ਸ਼ੁਰੂ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਲੋੜੀਂਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਅਤੇ ਭਰਤੀ ਪ੍ਰਕਿਰਿਆ ਨਿਰਧਾਰਤ ਨਿਯਮਾਂ ਤੇ ਕਾਇਦੇ ਅਨੁਸਾਰ ਨੇਪਰੇ ਚਾੜ੍ਹੀ ਜਾਵੇਗੀ।

ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਗੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਵੱਲੋਂ ਵਿੱਤੀ ਸਾਲ 2026-27 ਦੌਰਾਨ ਆਪਣੇ ’ਅਪ੍ਰੈਂਟਿਸਸ਼ਿਪ ਸਿਖਲਾਈ ਪ੍ਰੋਗਰਾਮ’ ਤਹਿਤ ‘ਲਾਈਨਮੈਨ ਟਰੇਡ’ ਵਿੱਚ 2500 ਅਪ੍ਰੈਂਟਿਸਾਂ ਨੂੰ ਹੁਨਰ ਤਰਾਸ਼ਣ ਦਾ ਮੌਕਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਗਰਾਮ ਉਮੀਦਵਾਰਾਂ ਨੂੰ ਬਿਜਲੀ ਖੇਤਰ ਵਿੱਚ ਉਦਯੋਗ-ਅਧਾਰਿਤ ਵਿਹਾਰਕ ਸਿਖਲਾਈ ਅਤੇ ਤਜਰਬਾ ਮੁਹੱਈਆ ਕਰਵਾਏਗਾ, ਜਿਸ ਨਾਲ ਨਾ ਸਿਰਫ਼ ਉਨ੍ਹਾਂ ਨੂੰ ਜ਼ਰੂਰੀ ਤਕਨੀਕੀ ਤਜ਼ਰਬਾ ਮਿਲੇਗਾ ਸਗੋਂ ਭਵਿੱਖ ਵਿੱਚ ਰੁਜ਼ਗਾਰ ਦੇ ਬਿਹਤਰ ਮੌਕਿਆਂ ਲਈ ਵੀ ਰਾਹ ਪੱਧਰਾ ਹੋਵੇਗਾ। 

ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਹੁਨਰ ਵਿਕਾਸ ਪਹਿਲਕਦਮੀਆਂ ਰਾਹੀਂ ਰੁਜ਼ਗਾਰ ਦੇ ਬਿਹਤਰ ਮੌਕੇ ਪੈਦਾ ਕਰਨ ਅਤੇ ਨੌਜਵਾਨਾਂ ਨੂੰ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਕਲਰਕਾਂ ਦੀ ਭਰਤੀ ਨਾਲ ਪੀ.ਐਸ.ਪੀ.ਸੀ.ਐਲ. ਦੇ ਪ੍ਰਸ਼ਾਸਕੀ ਅਤੇ ਖਪਤਕਾਰ ਸੇਵਾਵਾਂ ਸਬੰਧੀ ਕਾਰਜਾਂ ਨੂੰ ਮਜ਼ਬੂਤੀ ਮਿਲੇਗੀ ਉੱਥੇ ਹੀ ਅਪ੍ਰੈਂਟਿਸਸ਼ਿਪ ਪ੍ਰੋਗਰਾਮ ਬਿਜਲੀ ਖੇਤਰ ਲਈ ਇੱਕ ਹੁਨਰਮੰਦ ਤਕਨੀਕੀ ਸਟਾਫ ਵੀ ਵਿਕਸਤ ਕਰੇਗਾ।

ਨੌਜਵਾਨ ਸਸ਼ਕਤੀਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਸੌਂਦ ਨੇ ਕਿਹਾ ਕਿ ਇਹ ਪਹਿਲਕਦਮੀਆਂ ਰੁਜ਼ਗਾਰ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾਉਣ ਅਤੇ ਪੰਜਾਬ ਦੇ ਸਮਾਜਿਕ-ਆਰਥਿਕ ਢਾਂਚੇ ਨੂੰ ਹੋਰ ਬਿਹਤਰ ਬਨਾਉਣ ਵਿੱਚ ਵਡਮੁੱਲਾ ਯੋਗਦਾਨ ਪਾਉਣਗੀਆਂ।

Powered by Froala Editor

450 2500


Recommended News
Most Read
Just Now