ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: -ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ    ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ    ਮਾਨਸਾ ਵਿੱਚ ਪਰਵਿੰਦਰ ਝੋਟੇ ਦੇ ਕਾਤਲ ਅਸ਼ਵਨੀ ਕੁਮਾਰ ਦਾ ਘਰ ਤੇ ਦੁਕਾਨ ਪ੍ਰਸ਼ਾਸਨ ਵੱਲੋਂ ਢਹਿ-ਢੇਰੀ- ਝੋਟੇ ਦੀ ਹੱਤਿਆ ਦੇ ਰੋਸ ਵਜੋਂ ਪੰਜਾਬ ਬੰਦ 15 ਨੂੰ    ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਲਈ ਬਰਾਬਰ ਮੌਕੇ, ਸਨਮਾਨ ਅਤੇ ਆਰਥਿਕ ਤਰੱਕੀ ਲਈ ਵਚਨਬੱਧ    ਕੇਂਦਰੀ ਏਜੰਸੀਆਂ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਸਰਹੱਦ ਪਾਰਲੇ ਹੈਂਡਲਰਾਂ ਦੇ ਇਸ਼ਾਰੇ 'ਤੇ ਹਮਲਿਆਂ ਦੀ ਸਾਜ਼ਿਸ਼ ਰਚਣ ਵਾਲੇ ਮੋਗਾ ਦੇ ਤਿੰਨ ਕਾਰਕੁਨ ਗ੍ਰਿਫ਼ਤਾਰ: ਆਈਜੀਪੀ ਗੁਰਪ੍ਰੀਤ ਸਿੰਘ ਭੁੱਲਰ    ਮਾਨ ਸਰਕਾਰ ਨੇ ਮਿਆਰੀ ਜੈਵਿਕ ਉਤਪਾਦਾਂ, ਕਿਸਾਨਾਂ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ 4.50 ਕਰੋੜ ਰੁਪਏ ਨਾਲ ਤਿੰਨ ਲੈਬਾਂ ਬਣਾਈਆਂ: ਖੁੱਡੀਆਂ    ਮਾਨਸਾ ਵਿੱਚ ਪ੍ਰਸਿੱਧ ਸਮਾਜ ਸੇਵਕ ਅਤੇ ਨਸ਼ਾ ਵਿਰੋਧੀ ਵਰਕਰ ਪਰਵਿੰਦਰ ਝੋਟਾ ਦਾ ਗੋਲੀਆਂ ਮਾਰ ਕੇ ਕਤਲ    ਰੂਪਨਗਰ ਵਿੱਚ ਰਾਤ ਸਮੇਂ ਛਾਪੇਮਾਰੀ ਦੌਰਾਨ ਪੰਜ ਵਿਅਕਤੀ ਗ੍ਰਿਫ਼ਤਾਰ, ਪੰਜ ਵਾਹਨ ਤੇ ਮਸ਼ੀਨਾਂ ਜ਼ਬਤ   
ਪੰਜਾਬ ਸਰਕਾਰ ਵੱਲੋਂ ਅਨੰਦਪੁਰ ਸਾਹਿਬ ਬਲਾਤਕਾਰ ਕਾਂਡ ਦੀ ਜਾਂਚ ਲਈ ਸਿਟ ਗਠਿਤ
October 8, 2026
-

Narula / Chandigarh

ਚੰਡੀਗੜ 7 ਅਕਤੂਬਰ ( ਨਰੂਲਾ):-ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੀਆਂ ਸਰਾਵਾਂ ਚ ਹੋਏ ਕਥਿਤ ਬਲਾਤਕਾਰ  ਦੇ ਮਾਮਲੇ ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ  ਦੀ ਜਾਂਚ ਲਈ 

ਪੰਜਾਬ ਸਰਕਾਰ ਵੱਲੋਂ ਇੱਕ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧੀ ਜਾਰੀ ਇੱਕ ਨੋਟੀਫਿਕੇਸ਼ਨ  ਜਾਰੀ ਕੀਤਾ ਗਿਆ ਹੈ ਜਿਸ ਵਿੱਚ ਫਰੀਦਕੋਟ ਦੇ ਐਸਐਸਪੀ ਗੁਰਵੰਸ਼ ਸਿੰਘ ਬਰਾੜ ਨੂੰ ਇਸ ਟੀਮ ਦਾ ਮੁਖੀ ਲਗਾਇਆ ਗਿਆ ਹੈ ਜਦਕਿ ਵਿਜੀਲੈਂਸ ਬਿਊਰੋ ਮੋਹਾਲੀ ਵਿਖੇ ਤੈਨਾਤ ਐਸਐਸਪੀ ਸਿਮਰਨਜੀਤ ਸਿੰਘ ਅਤੇ ਡੀਐਸਪੀ ਡੇਰਾਬਸੀ ਕਰਨ ਸੰਧੂ ਨੂੰ ਇਸਦਾ ਮੈਂਬਰ ਨਾਮਜਦ ਕੀਤਾ ਗਿਆ ਹੈ। 

            ਵਿਸ਼ੇਸ਼ ਜਾਂਚ ਟੀਮ ਨੂੰ ਜਲਦੀ ਤੋਂ ਜਲਦੀ ਮਾਮਲੇ ਦੀ ਜਾਂਚ ਕਰਕੇ ਰਿਪੋਰਟ ਪੇਸ਼ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਜਿਕਰਯੋਗ ਹੈ ਕਿ ਇਸ ਮਾਮਲੇ ਦੇ ਵਿੱਚ ਲਗਾਤਾਰ ਪੰਜਾਬ ਦੀਆਂ ਪੰਥਕ ਧਿਰਾਂ ਵੱਲੋਂ ਵਿਸ਼ੇਸ਼ ਜਾਂ ਟੀਮ ਦੇ ਗਠਨ ਦੀ ਮੰਗ ਕੀਤੀ ਜਾ ਰਹੀ ਸੀ ਤਾਂ ਕਿ ਇਸ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਹੋ ਸਕੇ।। 

          ਯਾਦ ਰਹੇ ਕਿ ਬੀਤੇ ਦਿਨੀ ਬਹਿਰੀਨ ਤੋਂ ਆਈ ਇੱਕ ਬੀਬੀ ਨੇ  ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ  ਉਪਰ ਦੋਸ਼ ਲਗਾਏ ਸਨ ਕਿ ਚਾਵਲਾ ਵੱਲੋਂ  ਉਸ ਨਾਲ ਕਥਿਤ ਤੌਰ ‘ਤੇ ਕਈ ਵਾਰ ਬਲਾਤਕਾਰ ਕੀਤਾ ਗਿਆ ਹੈ ।

ਪੀੜਤ ਬੀਬੀ ਦੇ ਦਾਅਵਾ ਕੀਤਾ ਸੀ ਕਿ ਉਹਨਾਂ ਨੇ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਵੀ ਧਿਆਨ ਵਿੱਚ ਲਿਆਂਦਾ ਸੀ ਪ੍ਰੰਤੂ ਚਾਵਲਾ ਵਿਰੁੱਧ ਕੋਈ ਕਾਰਵਾਈ ਨਾ ਹੋਣ ਕਾਰਨ ਮਜਬੂਰਨ ਉਸਨੂੰ 21 ਅਗਸਤ 2026 ਨੂੰ ਥਾਣਾ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪਰਚਾ ਦਰਜ ਕਰਾਉਣਾ ਪਿਆ। ਸ੍ਰੀ ਅਨੰਦਪੁਰ ਸਾਹਿਬ ਪੁਲਿਸ ਦੀ ਟੀਮ ਇਸ ਮਾਮਲੇ ਦੇ ਵਿੱਚ ਸ਼੍ਰੋਮਣੀ ਕਮੇਟੀ ਦੇ ਕਈ ਅਧਿਕਾਰੀਆਂ ਨੂੰ ਬੁਲਾ ਕੇ ਪੁੱਛਗਿਛ ਕਰ ਚੁੱਕੀ ਹੈ। 

        ਇਸ ਬੀਬੀ ਨੇ ਇੱਕ ਵੀਡੀਓ ਵਿੱਚ ਦਾਅਵਾ ਕੀਤਾ ਸੀ ਕਿ ਉਸ ਨੂੰ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਅਤੇ ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਇੱਕ ਵੱਡੀ ਪੰਥਕ ਤੇ ਸਿਆਸੀ ਹਸਤੀ ਵਿਰੁੱਧ ਬਿਆਨ ਦੇਣ ਲਈ ਇੱਥੇ ਟਿਕਟਾਂ ਦੇ ਕੇ ਭੇਜ ਕੇ ਬੁਲਾਇਆ ਸੀ।

Powered by Froala Editor


Recommended News
Most Read
Just Now