CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ
January 23, 2026
-

12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ

ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ

ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨੂੰ  ਕਰ ਰਹੀ ਹੈ ਮਜ਼ਬੂਤ : ਡਾ. ਬਲਜੀਤ ਕੌਰ

ਚੰਡੀਗੜ੍ਹ, 23 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ।

ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।"

ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।"

 ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਿਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ।

ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ   ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000  ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।”

ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ  ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ  ਬਿਨੈਕਾਰ  ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ  ਕਰ ਸਕਦੀਆਂ ਹਨ।”

ਸਕੀਮ ਦੀ ਪਾਰਦਰਸ਼ਤਾ 'ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।”

 ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨੂੰ ਸਸ਼ਕਤ ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ।

---*-

Powered by Froala Editor


Recommended News
Most Read
Just Now