CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਗੁਰਵਿੰਦਰ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਦੋ ਮੁਲਜ਼ਮ ਗ੍ਰਿਫ਼ਤਾਰ; ਅਪਰਾਧ ਵਿੱਚ ਵਰਤੇ ਗਏ ਵਾਹਨ ਬਰਾਮਦ
February 4, 2026
-

ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਸਾਥੀਆਂ ਵਿੱਕੀ ਸੱਤੇਵਾਲਾ ਅਤੇ ਰਵੀ ਫਰੀਦਕੋਟੀਆ ਨਾਲ ਰਚੀ ਸੀ ਅਪਰਾਧ ਦੀ ਸਾਜ਼ਿਸ਼ : ਐਸਐਸਪੀ ਹਰਮਨਦੀਪ ਹੰਸ

 ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਦੋਸ਼ੀਆਂ ਨੂੰ ਕੀਤਾ ਗਿਆ ਗ੍ਰਿਫ਼ਤਾਰ 

ਚੰਡੀਗੜ੍ਹ/ਐਸਏਐਸ ਨਗਰ, 4 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ ਐਸ.ਏ.ਐਸ. ਨਗਰ ਪੁਲਿਸ ਨੇ ਮੋਹਾਲੀ ਜ਼ਿਲ੍ਹਾ ਅਦਾਲਤ ਕੰਪਲੈਕਸ ਦੇ ਬਾਹਰ ਵਾਪਰੇ ਗੁਰਵਿੰਦਰ ਸਿੰਘ ਦੇ ਕਤਲ ਨਾਲ ਸਬੰਧਤ  ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਸ ਅਪਰਾਧ ਨੂੰ ਅੰਜਾਮ ਦੇਣ ਲਈ ਵਰਤੇ ਗਏ ਵਾਹਨ ਵੀ ਬਰਾਮਦ ਕੀਤੇ । ਇਹ ਜਾਣਕਾਰੀ ਸੀਨੀਅਰ ਪੁਲਿਸ ਸੁਪਰਡੈਂਟ (ਐਸ.ਐਸ.ਪੀ.) ਐਸ.ਏ.ਐਸ. ਨਗਰ ਹਰਮਨਦੀਪ ਹੰਸ ਨੇ ਅੱਜ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਤੇਜ ਸਿੰਘ ਉਰਫ਼ ਬੰਟੀ ਵਾਸੀ ਪਿੰਡ ਟਹਿਣਾ (ਫ਼ਰੀਦਕੋਟ) ਅਤੇ ਮੰਗਤ ਸਿੰਘ ਉਰਫ਼ ਮੈਕਸ ਵਾਸੀ ਜਲਾਲਾਬਾਦ (ਫਾਜ਼ਿਲਕਾ ) ,ਵਜੋਂ ਹੋਈ ਹੈ। ਬਰਾਮਦ ਕੀਤੀਆਂ ਗਏ ਵਾਹਨਾਂ ਵਿੱਚ ਕਾਲਾ ਬਜਾਜ ਪਲਸਰ ਮੋਟਰਸਾਈਕਲ (ਪੀ.ਬੀ.-22-ਡੀ-5444) ਅਤੇ ਚਿੱਟੀ ਹੌਂਡਾ ਅਮੇਜ਼ ਕਾਰ (ਯ.ੂਪੀ.-14-ਸੀਡੀ-6847) ਸ਼ਾਮਲ ਹਨ, ਦੋਵੇਂ ਹੀ ਅਪਰਾਧ ਵਿੱਚ ਵਰਤੀਆਂ ਗਈਆਂ ਸਨ।

ਜਾਣਕਾਰੀ ਅਨੁਸਾਰ, ਪੀੜਤ ਗੁਰਵਿੰਦਰ ਸਿੰਘ ਨੂੰ 28 ਜਨਵਰੀ, 2026 ਨੂੰ ਜ਼ਿਲ੍ਹਾ ਅਦਾਲਤ ਕੰਪਲੈਕਸ, ਮੋਹਾਲੀ ਦੇ ਬਾਹਰ ਉਸਦੀ ਪਾਰਕ ਕੀਤੀ ਕਾਰ ਦੇ ਨੇੜੇ ਅਣਪਛਾਤੇ ਹਮਲਾਵਰਾਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਉਸਦੀ ਪਤਨੀ, ਸ਼ਿਕਾਇਤਕਰਤਾ ਅਮਰਦੀਪ ਕੌਰ, ਨੇ ਵਿਦੇਸ਼ੀ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਸ਼ਮੂਲੀਅਤ ਦਾ ਸ਼ੱਕ ਜਤਾਇਆ ਸੀ, ਜੋ ਕਥਿਤ ਤੌਰ ’ਤੇ ਉਸਦੇ ਪਤੀ ਨੂੰ ਧਮਕਾ ਰਿਹਾ ਸੀ।

ਐਸ.ਐਸ.ਪੀ. ਹਰਮਨਦੀਪ ਹੰਸ ਨੇ ਕਿਹਾ ਕਿ ਜਾਂਚ ਦੌਰਾਨ ਸੀ.ਸੀ.ਟੀ.ਵੀ. ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਦੋ ਮੁਲਜ਼ਮ ਇੱਕ ਕਾਲੇ ਪਲਸਰ ਮੋਟਰਸਾਈਕਲ ’ਤੇ ਆਏ, ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਕੱਪੜੇ ਬਦਲ ਕੇ  ਚਿੱਟੀ ਹੌਂਡਾ ਅਮੇਜ਼ ਕਾਰ ਵਿੱਚ ਫਰਾਰ ਹੋ ਗਏ। ਤਕਨੀਕੀ ਅਤੇ ਮਨੁੱਖੀ ਖੁਫ਼ੀਆ ਜਾਣਕਾਰੀ ਦੇ ਆਧਾਰ ’ਤੇ ਇਹ ਸਾਹਮਣੇ ਆਇਆ ਕਿ ਅਪਰਾਧ ਦੀ ਯੋਜਨਾ ਗੈਂਗਸਟਰ ਗੋਲਡੀ ਬਰਾੜ ਨੇ ਆਪਣੇ ਸਾਥੀਆਂ ਵਿੱਕੀ ਸਿੰਘ ਉਰਫ਼ ਵਿੱਕੀ ਸੱਤੇਵਾਲਾ ਅਤੇ ਰਵੀ ਕੁਮਾਰ ਉਰਫ਼ ਰਵੀ ਫ਼ਰੀਦਕੋਟੀਆ, ਜੋ ਇਸ ਸਮੇਂ ਵਿਦੇਸ਼ ਵਿੱਚ ਹਨ, ਦੀ ਮਦਦ ਨਾਲ ਬਣਾਈ ਸੀ।

ਐਸਐਸਪੀ ਨੇ ਅੱਗੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਖੁਲਾਸੇ ’ਤੇ, ਪੁਲਿਸ ਨੇ ਅਪਰਾਧ ਵਿੱਚ ਵਰਤਿਆ  ਕਾਲਾ ਬਜਾਜ ਪਲਸਰ ਮੋਟਰਸਾਈਕਲ ਅਤੇ ਚਿੱਟੀ ਹੋਂਡਾ ਅਮੇਜ਼ ਕਾਰ ਬਰਾਮਦ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਾਜ਼ਿਸ਼ ਨੂੰ ਪੂਰੀ ਤਰ੍ਹਾਂ ਸੁਲਝਾਉਣ ਲਈ ਬਾਕੀ ਸਾਥੀਆਂ ਅਤੇ ਮਾਸਟਰਮਾਈਂਡਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਦੀਆਂ ਕੋਸ਼ਿਸ਼ਾਂ ਜਾਰੀ ਹਨ।

ਇਸ ਸਬੰਧ ਵਿੱਚ ਬੀਐਨਐਸ ਦੀ ਧਾਰਾ 103(1), 109 ਅਤੇ 3(5) ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 23 ਮਿਤੀ 28-01-2026 ਨੂੰ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸੋਹਾਣਾ ਵਿਖੇ ਪਹਿਲਾਂ ਹੀ ਦਰਜ ਹੈ।

Powered by Froala Editor


Recommended News
Most Read
Just Now