CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਯੂ.ਪੀ. ਨਿਵਾਸੀ ਸਮੇਤ ਸੰਗਠਿਤ ਨਸ਼ਾ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ ਗੁਰਦਾਸਪੁਰ ਤੋਂ ਗ੍ਰਿਫ਼ਤਾਰ; 11 ਕਿਲੋ ਹੈਰੋਇਨ, 5.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
February 7, 2026
-11-5-7-
Patiala

ਚੰਡੀਗੜ੍ਹ, 7 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਨੂੰ 19ਵੇਂ ਦਿਨ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 584 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸਦੀ  ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਪੂਰੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਮੁਹਿੰਮ ਦੇ 19ਵੇਂ ਦਿਨ ਪੁਲਿਸ ਟੀਮਾਂ ਨੇ 180 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ, ਜਿਸ ਦੇ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੀਤੀਆਂ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 5,290 ਹੋ ਗਈ ਹੈ।

ਇਸ ਤੋਂ ਇਲਾਵਾ 112 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ, ਜਦਕਿ 266 ਵਿਅਕਤੀਆਂ  ਨੂੰ ਤਫ਼ਤੀਸ਼  ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਬਾਰੇ ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ—93946-93946 ਰਾਹੀਂ ਰਿਪੋਰਟ ਕਰ ਸਕਦੇ ਹਨ ਅਤੇ ਕਿਸੇ ਵੀ ਤਰ੍ਹਾਂ ਦੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕਰ ਸਕਦੇ ਹਨ।

ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੱੁਧ’ ਦੇ 343ਵੇਂ ਦਿਨ ਅੱਜ 95 ਨਸ਼ੇ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 12.3 ਕਿਲੋ ਹੈਰੋਇਨ, 160 ਕਿਲੋਗ੍ਰਾਮ ਭੁੱਕੀ, 321 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2640 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 343 ਦਿਨਾਂ ਵਿੱਚ ਗ੍ਰਿਫਤਾਰ ਕੀਤੇ ਗਏ ਕੁੱਲ ਨਸ਼ੇ ਤਸਕਰਾਂ ਦੀ ਗਿਣਤੀ 48,096 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 29 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ।

Powered by Froala Editor

11 5 7


Recommended News
Most Read
Just Now