CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਲੱਕੀ ਓਬਰਾਏ ਕਤਲ ਕੇਸ ‘ਚ ਸ਼ਾਮਲ ਮੁੱਖ ਦੋਸ਼ੀ ਸੰਖੇਪ ਮੁਕਾਬਲੇ ਤੋਂ ਬਾਅਦ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪਿਸਤੌਲ ਬਰਾਮਦ
February 7, 2026
-

-ਗ੍ਰਿਫ਼ਤਾਰ ਦੋਸ਼ੀ ਸ਼ਮਿੰਦਰ ਸਿੰਘ ਨੇ ਭੱਜਣ ਦੀ ਕੋਸ਼ਿਸ਼ ਕੀਤੀ, ਜਵਾਬੀ ਗੋਲੀਬਾਰੀ ‘ਚ ਹੋਇਆ ਜ਼ਖਮੀ: ਡੀਆਈਜੀ ਸੰਦੀਪ ਗੋਇਲ

-ਬਾਕੀ ਮੁਲਜ਼ਮਾਂ ਨੂੰ ਫੜਨ ਲਈ ਛਾਪੇਮਾਰੀ ਜਾਰੀ: ਐਸਐਸਪੀ ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ

ਚੰਡੀਗੜ੍ਹ/ਅੰਮ੍ਰਿਤਸਰ, 7 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਲੱਕੀ ਓਬਰਾਏ ਕਤਲ ਕਾਂਡ ਵਿੱਚ ਸ਼ਾਮਲ ਮੁੱਖ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ ਵਿੱਚੋਂ ਬੇਰੇਟਾ .30 ਬੋਰ ਪਿਸਤੌਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਬਾਰਡਰ ਰੇਂਜ ਸੰਦੀਪ ਗੋਇਲ ਨੇ ਦਿੱਤੀ।

ਗ੍ਰਿਫ਼ਤਾਰ ਮੁਲਜ਼ਮ, ਜਿਸਦੀ ਪਛਾਣ ਜਲੰਧਰ ਦੇ ਮਿੱਠਾਪੁਰ ਦੇ ਰਹਿਣ ਵਾਲੇ ਸ਼ਮਿੰਦਰ ਸਿੰਘ ਵਜੋਂ ਹੋਈ ਹੈ, ਅਪਰਾਧ ਨੂੰ ਅੰਜ਼ਾਮ ਦੇਣ ਸਮੇਂ ਐਕਟਿਵਾ ਸਕੂਟਰ ਚਲਾ ਰਿਹਾ ਸੀ। ਦੱਸਣਯੋਗ ਹੈ ਕਿ ਸ਼ਮਿੰਦਰ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ।

ਜਾਣਕਾਰੀ ਮੁਤਾਬਕ ਸਤਵਿੰਦਰਪਾਲ ਸਿੰਘ ਉਰਫ ਲੱਕੀ ਓਬਰਾਏ ਨੂੰ ਸ਼ੁੱਕਰਵਾਰ ਦੀ ਸਵੇਰ ਮਾਡਲ ਟਾਊਨ, ਜਲੰਧਰ ਦੇ ਗੁਰਦੁਆਰਾ ਸਿੰਘ ਸਭਾ ਦੀ ਪਾਰਕਿੰਗ ਵਿੱਚ ਇੱਕ ਚਿੱਟੀ ਐਕਟਿਵਾ 'ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਉਸ ਵੇਲੇ ਗੋਲੀ ਮਾਰ ਦਿੱਤੀ ਸੀ, ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਵਾਪਸ ਜਾ ਰਹੇ ਸਨ।

ਡੀਆਈਜੀ ਸੰਦੀਪ ਗੋਇਲ ਨੇ ਕਿਹਾ ਕਿ ਘਟਨਾ ਤੋਂ ਤੁਰੰਤ ਬਾਅਦ ਅਪਰਾਧ ਵਿੱਚ ਸ਼ਾਮਲ ਮੁਲਜ਼ਮਾਂ ਦੀ ਪਛਾਣ ਅਤੇ ਉਨ੍ਹਾਂ ਦੇ ਥਹੁ-ਟਿਕਾਣੇ ਦਾ ਪਤਾ ਲਗਾਉਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਪਤਾ ਚੱਲਿਆ ਕਿ ਸ਼ਮਿੰਦਰ ਸਿੰਘ  ਨੇ ਕਤਲ ਕਰਨ ਤੋਂ ਬਾਅਦ ਗ੍ਰਿਫ਼ਤਾਰੀ ਤੋਂ ਬਚਣ ਦੀ ਕੋਸ਼ਿਸ਼ ਵਿੱਚ ਅੰਮ੍ਰਿਤਸਰ ਦੇ ਖਾਸਾ ਖੇਤਰ ਵਿੱਚ ਪਨਾਹ ਲਈ ਹੋਈ ਹੈ।  ਉਨ੍ਹਾਂ ਕਿਹਾ ਇਸ ਜਾਣਕਾਰੀ 'ਤੇ ਤੁਰੰਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਲ ਲੱਗਦੇ ਇਲਾਕਿਆਂ ਵਿੱਚ ਨਾਕੇ ਲਗਾਏ ਅਤੇ ਜਾਂਚ ਤੇਜ਼ ਕਰ ਦਿੱਤੀ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਅੰਮ੍ਰਿਤਸਰ ਦਿਹਾਤੀ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਇਸ ਆਪਰੇਸ਼ਨ ਦੌਰਾਨ ਜਦੋਂ ਪੁਲਿਸ ਨੇ ਦੋਸ਼ੀ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ ਤਾਂ ਪੁਲਿਸ ਪਾਰਟੀ ਨੇ ਉਸਨੂੰ ਤੁਰੰਤ ਰੁਕਣ ਦਾ ਇਸ਼ਾਰਾ ਕੀਤਾ, ਜਿਸ ਦੇ ਚਲਦਿਆਂ ਦੋਸ਼ੀ ਘਬਰਾ ਗਿਆ ਅਤੇ ਆਪਣਾ ਮੋਟਰਸਾਈਕਲ ਪਿੱਛੇ ਮੋੜਨ ਦੀ ਕੋਸ਼ਿਸ਼ ਕੀਤੀ, ਜਿਸ ਦੌਰਾਨ ਉਹ ਕੰਟਰੋਲ ਗੁਆ ਬੈਠਾ ਅਤੇ ਹੇਠਾਂ ਡਿੱਗ ਪਿਆ।

ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਭੱਜਣ ਦੀ ਕੋਸ਼ਿਸ਼ ਵਿੱਚ ਮੁਲਜ਼ਮ ਨੇ ਪੁਲਿਸ ਪਾਰਟੀ ’ਤੇ ਸ਼ਰ੍ਹੇਆਮ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਚਲਦਿਆਂ ਸਵੈ-ਰੱਖਿਆ ਵਿੱਚ ਪੁਲਿਸ ਵੱਲੋਂ ਜਵਾਬੀ ਗੋਲੀਬਾਰੀ ਕੀਤੀ ਗਈ, ਜਿਸ ਦੌਰਾਨ ਮੁਲਜ਼ਮ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰਕੇ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ।

ਐਸਐਸਪੀ ਨੇ ਕਿਹਾ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਲੱਕੀ ਓਬਰਾਏ ਕਤਲ ਕੇਸ ਵਿੱਚ ਇੱਕ ਹੋਰ ਵਿਅਕਤੀ ਦੀ ਸ਼ਮੂਲੀਅਤ ਬਾਰੇ ਵੀ ਮਹੱਤਵਪੂਰਨ ਖੁਲਾਸੇ ਕੀਤੇ ਹਨ। ਇਨ੍ਹਾਂ ਖੁਲਾਸਿਆਂ ਦੇ ਆਧਾਰ ’ਤੇ ਬਾਕੀ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਹੋਰ ਛਾਪੇਮਾਰੀਆਂ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਪੁਲਿਸ ਥਾਣਾ ਜਲੰਧਰ ਕਮਿਸ਼ਨਰੇਟ ਡਿਵੀਜ਼ਨ 6 ਵਿਖੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 103(1), 3(5) ਅਤੇ 61(2) ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫ.ਆਈ.ਆਰ. ਨੰ. 25 ਮਿਤੀ 6/2/2026 ਪਹਿਲਾਂ ਹੀ ਦਰਜ ਹੈ।

Powered by Froala Editor


Recommended News
Most Read
Just Now