CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਪਟਿਆਲਾ ਦੇ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ, ਬੁਨਿਆਦੀ ਢਾਂਚੇ ਦਾ ਲਿਆ ਜਾਇਜ਼ਾ
February 10, 2026
-

•ਸਿੱਖਿਆ ਮੰਤਰੀ ਨੇ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

•ਪੰਜਾਬ ਸਿੱਖਿਆ ਕ੍ਰਾਂਤੀ ਨੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਵਿੱਚ ਲਿਆਂਦਾ ਸੁਧਾਰ; ਪਟਿਆਲਾ ਜ਼ਿਲ੍ਹੇ ਦੇ ਸਕੂਲ ਆਫ਼ ਐਮੀਨੈਂਸ ਵਿੱਚ ਦਾਖਲਿਆਂ ‘ਚ ਹੋਇਆ 11 ਫ਼ੀਸਦੀ ਵਾਧਾ,ਪ੍ਰਾਈਵੇਟ ਸਕੂਲਾਂ ਤੋਂ ਸਰਕਾਰੀ ਸਕੂਲ ਵਿੱਚ ਸ਼ਿਫਟ ਹੋਏ ਵਿਦਿਆਰਥੀ: ਹਰਜੋਤ ਸਿੰਘ ਬੈਂਸ

•ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ; ਸਕੂਲ ਆਫ਼ ਐਮੀਨੈਂਸ ਭਵਿੱਖ ਦੇ ਆਗੂਆਂ ਨੂੰ ਆਕਾਰ ਦੇ ਰਹੇ ਹਨ: ਹਰਜੋਤ ਸਿੰਘ ਬੈਂਸ

•ਸੰਪੂਰਨ ਸਿੱਖਿਆ ਭਗਵੰਤ ਮਾਨ ਸਰਕਾਰ ਦੀ ਮੁੱਖ ਤਰਜੀਹ, ਬੈਂਸ ਵੱਲੋਂ ਪਟਿਆਲਾ ਦੇ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਇਨਡੋਰ ਸਪੋਰਟਸ ਕੰਪਲੈਕਸ ਦਾ ਲਿਆ ਜਾਇਜ਼ਾ

•200 ਤੋਂ ਵੱਧ ਵਿਦਿਆਰਥੀਆਂ ਦਾ ਪ੍ਰਾਈਵੇਟ ਸਕੂਲਾਂ ਤੋਂ ਸਕੂਲ ਆਫ਼ ਐਮੀਨੈਂਸ ਵਿੱਚ ਜਾਣਾ ਮਾਪਿਆਂ ਦਾ ਸਰਕਾਰੀ ਸਕੂਲਾਂ ਵਿੱਚ ਵੱਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 10 ਫਰਵਰੀ:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਪਟਿਆਲਾ ਜ਼ਿਲ੍ਹੇ ਦੇ ਭਾਦਸੋਂ ਵਿਖੇ ਸਥਿਤ ਸਕੂਲ ਆਫ਼ ਐਮੀਨੈਂਸ ਦਾ ਅਚਨਚੇਤ ਦੌਰਾ ਕੀਤਾ, ਜੋ ਭਗਵੰਤ ਮਾਨ ਸਰਕਾਰ ਦੀ ਚੱਲ ਰਹੀ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਮਜ਼ਬੂਤ ਕਰਨ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ। ਇਸ ਦੌਰੇ ਦੌਰਾਨ ਸਿੱਖਿਆ ਮੰਤਰੀ ਨੇ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਸਿੱਖਿਆ ਦੀ ਗੁਣਵੱਤਾ ਅਤੇ ਪ੍ਰਦਾਨ ਕੀਤੀਆਂ ਜਾ ਰਹੀਆਂ ਸਹੂਲਤਾਂ ਦਾ ਮੁਲਾਂਕਣ ਕਰਨ ਲਈ ਵਿਦਿਆਰਥੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ।

ਸਕੂਲ ਦਾ ਵਿਆਪਕ ਦੌਰਾ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਬੁਨਿਆਦੀ ਢਾਂਚੇ ਨੂੰ ਅੱਪਗ੍ਰੇਡ ਕਰਨ ਸਬੰਧੀ ਕੰਮਾਂ ਦੀ ਪ੍ਰਗਤੀ ਦਾ ਬਾਰੀਕੀ ਨਾਲ ਜਾਇਜ਼ਾ ਲਿਆ। ਉਨ੍ਹਾਂ ਨੇ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਅਤੇ ਸਹੂਲਤਾਂ ਬਾਰੇ ਫੀਡਬੈਕ ਲੈਣ ਲਈ ਵਿਦਿਆਰਥੀਆਂ ਨਾਲ ਗੱਲਬਾਤ ਵੀ ਕੀਤੀ।

ਸ. ਬੈਂਸ ਨੇ ਇਸ ਸਕੂਲ ਵਿੱਚ 90 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਜਾ ਰਹੇ ਅਤਿ-ਆਧੁਨਿਕ ਇਨਡੋਰ ਸਪੋਰਟਸ ਕੰਪਲੈਕਸ ਦੇ ਨਿਰਮਾਣ ਦਾ ਵੀ ਜਾਇਜ਼ਾ ਲਿਆ, ਜਿਸ ਵਿੱਚ ਦੋ ਕਬੱਡੀ ਮੈਟ ਅਤੇ ਇੱਕ ਕੁਸ਼ਤੀ ਮੈਟ ਸਮੇਤ 2,000 ਲੋਕਾਂ ਦੇ ਬੈਠਣ ਦੀ ਸਮਰੱਥਾ ਹੈ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮਾਨਸਿਕ ਅਤੇ ਸਰੀਰਕ ਪੱਖੋਂ ਸਿਹਤਮੰਦ ਬਣਾਉਣ ਲਈ ਮੁਕੰਮਲ ਸਿੱਖਿਆ 'ਤੇ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ।

ਸ. ਹਰਜੋਤ ਸਿੰਘ ਬੈਂਸ ਨੇ ਕਿਹਾ, "ਸਿੱਖਿਆ ਭਗਵੰਤ ਮਾਨ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ। ਸਾਡੇ 'ਸਕੂਲ ਆਫ਼ ਐਮੀਨੈਂਸ' ਸਿਰਫ਼ ਇਮਾਰਤਾਂ ਨਹੀਂ ਹਨ; ਇਹ ਭਵਿੱਖ ਦੇ ਨੇਤਾਵਾਂ ਅਤੇ ਪੇਸ਼ੇਵਰਾਂ ਦਾ ਆਧਾਰ ਹਨ।ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲੈਣਾ ਸਾਡੀਆਂ ਨੀਤੀਆਂ ਅਤੇ ਪ੍ਰਦਾਨ ਕੀਤੀ ਜਾ ਰਹੀ ਮਿਆਰੀ ਸਿੱਖਿਆ ਦਾ ਪ੍ਰਤੱਖ ਪ੍ਰਮਾਣ ਹੈ।"

ਸਿੱਖਿਆ ਮੰਤਰੀ ਨੇ ਕਿਹਾ, "ਸਿੱਖਿਆ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਸਾਡੇ ਵਿਦਿਆਰਥੀਆਂ ਵਿੱਚ ਨਿਵੇਸ਼ ਕਰਨਾ ਸਿੱਧੇ ਤੌਰ 'ਤੇ ਪੰਜਾਬ ਅਤੇ ਦੇਸ਼ ਦੇ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ।"

ਸਕੂਲ ਪ੍ਰਿੰਸੀਪਲ ਪ੍ਰੀਤਇੰਦਰ ਘਈ ਨੇ ਸਿੱਖਿਆ ਮੰਤਰੀ ਨੂੰ ਦੱਸਿਆ ਕਿ ਇਸ ਅਕਾਦਮਿਕ ਸਾਲ ਇਸ ਸਕੂਲ ਦੇ ਦਾਖਲਿਆਂ ਵਿੱਚ 11 ਫ਼ੀਸਦੀ ਵਾਧਾ ਹੋਇਆ ਹੈ ਅਤੇ 200 ਤੋਂ ਵੱਧ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਤੋਂ ਆਏ ਹਨ, ਜੋ ਕਿ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਮਾਪਿਆਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ 400 ਤੋਂ ਵੱਧ ਵਿਦਿਆਰਥੀ ਛੇ ਸਕੂਲ ਬੱਸਾਂ ਰਾਹੀਂ ਆਵਾਜਾਈ ਸਹੂਲਤਾਂ ਦਾ ਲਾਭ ਲੈ ਰਹੇ ਹਨ, ਜੋ ਕਿ ਉੱਤਮਤਾ ਦੇ ਕੇਂਦਰ ਵਜੋਂ ਸਕੂਲ ਦੀ ਵਧਦੀ ਸਾਖ ਨੂੰ ਦਰਸਾਉਂਦਾ ਹੈ।

Powered by Froala Editor


Recommended News
Most Read
Just Now