CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ
February 13, 2026
-650-

650ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਹਿੱਸੇ ਵਜੋਂ 4 ਵੱਡੀਆਂ ਸ਼ੋਭਾ ਯਾਤਰਾਵਾਂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਹੋਣਗੀਆਂ ਨਤਮਸਤਕ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮੱਰਪਿਤ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਲਈ ਤੀਰਥ ਯਾਤਰਾਵਾਂ ਅਤੇ ਜ਼ਿਲ੍ਹਾ ਪੱਧਰੀ ਡਰੋਨ ਸ਼ੋਅ ਕਰਵਾਏ ਜਾਣਗੇ: ਹਰਪਾਲ ਸਿੰਘ ਚੀਮਾ

650ਵੀਂ ਸ਼ਤਾਬਦੀ ਮੌਕੇ ਪ੍ਰਤੀ ਜ਼ਿਲ੍ਹਾ 6.5 ਲੱਖ ਪੌਦੇ ਲਗਾਉਣ, ਖੂਨਦਾਨ ਕੈਂਪ ਅਤੇ ਕੀਰਤਨ ਸਮਾਗਮ ਕਰਵਾਉਣ ਦੀ ਯੋਜਨਾ: ਹਰਪਾਲ ਸਿੰਘ ਚੀਮਾ

‘ਬੇਗਮਪੁਰਾ’ ਦਾ ਸੰਦੇਸ਼ ਫੈਲਾਉਣ ਲਈ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਨੌਜਵਾਨਾਂ 'ਤੇ ਕੇਂਦਰਿਤ ਸੈਮੀਨਾਰ ਕਰਵਾਏ ਜਾਣਗੇ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 13 ਫਰਵਰੀ 2026

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਦੀ ਸਬ-ਕਮੇਟੀ ਨੇ ਅੱਜ ਇਥੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਦੇ ਵਿਸਤ੍ਰਿਤ ਰੋਡਮੈਪ ਨੂੰ ਅੰਤਿਮ ਰੂਪ ਦੇਣ ਲਈ ਆਪਣੀ ਦੂਜੀ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਇਨ੍ਹਾਂ ਸਮਾਗਮਾਂ ਨੂੰ ਵਿਸ਼ਵ ਪੱਧਰ 'ਤੇ ਲੈ ਕੇ ਜਾਣ ਅਤੇ ਗੁਰੂ ਸਾਹਿਬ ਦੇ ਬਰਾਬਰੀ, ਮਾਨਵਤਾ ਅਤੇ ਭਗਤੀ ਦੇ ਸੰਦੇਸ਼ ਨੂੰ ਰਾਜ ਦੇ ਹਰ ਕੋਨੇ ਅਤੇ ਇਸ ਤੋਂ ਬਾਹਰ ਤੱਕ ਪਹੁੰਚਾਉਣ ਦਾ ਪੱਕਾ ਅਹਿਦ ਲਿਆ ਗਿਆ।

ਮੀਟਿੰਗ ਦੌਰਾਨ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਸੈਰ ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਅਤੇ ਵਿਸ਼ੇਸ਼ ਇਨਵਾਇਟੀ ਪਵਨ ਟੀਨੂੰ ਨੇ ਮਹੀਨਾਵਾਰ ਪ੍ਰੋਗਰਾਮਾਂ ਦੇ ਪ੍ਰਬੰਧਾ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਨ੍ਹਾਂ ਪ੍ਰੋਗਰਾਮਾਂ ਵਿੱਚ ਅਧਿਆਤਮਿਕ ਸ਼ਰਧਾ, ਵਿਦਿਅਕ ਪ੍ਰਸਾਰ ਅਤੇ ਸਮਾਜ ਭਲਾਈ ਪਹਿਲਕਦਮੀਆਂ ਦਾ ਸੰਤੁਲਿਤ ਸੁਮੇਲ ਹੋਵੇ।

ਸਮਾਗਮਾਂ ਦੇ ਅਧਿਆਤਮਿਕ ਪਹਿਲੂ 'ਤੇ ਚਾਨਣਾ ਪਾਉਂਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡਾ ਉਦੇਸ਼ ਇਸ ਇਤਿਹਾਸਕ ਮੌਕੇ ਨੂੰ ਅਜਿਹੇ ਪੱਧਰ 'ਤੇ ਮਨਾਉਣਾ ਹੈ ਜੋ ਸਮਾਜ 'ਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਦੇ ਡੂੰਘੇ ਪ੍ਰਭਾਵ ਨੂੰ ਦਰਸਾਉਂਦਾ ਹੋਵੇ। ਅਸੀਂ ਇਹ ਯਕੀਨੀ ਬਣਾਉਣ ਲਈ ਵਚਨਬੱਧ ਹਾਂ ਕਿ ਹਰ ਨਾਗਰਿਕ, ਖਾਸ ਕਰਕੇ ਸਾਡੇ ਨੌਜਵਾਨ, 'ਬੇਗਮਪੁਰਾ' ਦੇ ਸੰਦੇਸ਼ -ਇੱਕ ਅਜਿਹਾ ਸਮਾਜ ਜੋ ਦੁੱਖਾਂ ਅਤੇ ਵਿਤਕਰੇ ਤੋਂ ਮੁਕਤ ਹੋਵੇ- ਨਾਲ ਜੁੜਨ ।”

ਕੈਬਨਿਟ ਸਬ-ਕਮੇਟੀ ਨੇ ਵਾਰਾਣਸੀ, ਫਰੀਦਕੋਟ, ਜੰਮੂ ਅਤੇ ਬਠਿੰਡਾ ਤੋਂ ਚਾਰ ਵੱਡੀਆਂ ਸ਼ੋਭਾ ਯਾਤਰਾਵਾਂ ਕੱਢਣ ਦਾ ਫੈਸਲਾ ਕੀਤਾ ਹੈ, ਜੋ ਗੁਰੂ ਜੀ ਦੇ ਪਵਿੱਤਰ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਮੰਦਰ ਦੇ ਦਰਸ਼ਨਾਂ ਲਈ ਤੀਰਥ ਯਾਤਰਾਵਾਂ ਦੀ ਸਹੂਲਤ ਦੇਣ ਦਾ ਵੀ ਫੈਸਲਾ ਲਿਆ ਗਿਆ।

ਗੁਰੂ ਜੀ ਦਾ ਫਲਸਫ਼ਾ ਨਵੀਂ ਪੀੜ੍ਹੀ ਤੱਕ ਸਾਰਥਕ ਤਰੀਕੇ ਨਾਲ ਪਹੁੰਚਾਉਣ ਲਈ ਸਬ-ਕਮੇਟੀ ਨੇ ਸੂਬੇ ਦੇ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਸੈਮੀਨਾਰ ਕਰਵਾਉਣ ਦੀ ਪ੍ਰਵਾਨਗੀ ਦਿੱਤੀ। ਇਸ ਰੋਡਮੈਪ ਵਿੱਚ ਹਰ ਜ਼ਿਲ੍ਹੇ ਵਿੱਚ ਡਰੋਨ ਸ਼ੋਅ ਅਤੇ ਪਿੰਡਾਂ ਵਿੱਚ ਦਸਤਾਵੇਜ਼ੀ ਫ਼ਿਲਮਾਂ ਦੀ ਸਕ੍ਰੀਨਿੰਗ ਰਾਹੀਂ ਨਵੀਨਤਾਕਾਰੀ ਪ੍ਰਚਾਰ ਵੀ ਸ਼ਾਮਲ ਹੈ, ਤਾਂ ਜੋ ਆਧੁਨਿਕ ਤਕਨਾਲੋਜੀ ਰਾਹੀਂ ਜਾਗਰੂਕਤਾ ਵਧਾਈ ਜਾ ਸਕੇ।

ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਕੈਬਨਿਟ ਸਬ-ਕਮੇਟੀ ਨੇ 650ਵੀਂ ਸ਼ਤਾਬਦੀ ਨੂੰ ਸਮਰਪਿਤ ਹਰ ਜ਼ਿਲ੍ਹੇ ਵਿੱਚ 6.5 ਲੱਖ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਬਾਰੇ ਵਿਚਾਰ-ਵਟਾਂਦਰਾ ਕੀਤਾ। ਸਾਲ ਭਰ ਚੱਲਣ ਵਾਲੇ ਇਨ੍ਹਾਂ ਸਮਾਗਮਾਂ ਦੇ ਹਿੱਸੇ ਵਜੋਂ ਸਮਾਜਿਕ ਸਾਂਝ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨ ਲਈ ਰਾਜ ਵਿਆਪੀ ਖੂਨਦਾਨ ਕੈਂਪ, ਮੈਰਾਥਨ, ਸਾਈਕਲ ਰੈਲੀਆਂ ਅਤੇ ਵਿਸ਼ਾਲ ਕੀਰਤਨ ਸਮਾਗਮ ਵੀ ਕਰਵਾਏ ਜਾਣਗੇ।

ਇਸ ਮੀਟਿੰਗ ਵਿੱਚ ਮੀਟਿੰਗ ਵਿੱਚ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਅਤੇ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਡਾਇਰੈਕਟਰ ਸੰਜੀਵ ਤਿਵਾੜੀ ਅਤੇ ਡਿਪਟੀ ਡਾਇਰੈਕਟਰ ਯਸ਼ਪਾਲ ਸ਼ਰਮਾ ਵੀ ਹਾਜ਼ਰ ਸਨ।

Powered by Froala Editor

650


Recommended News
Most Read
Just Now