CM ਮਾਨ ਦੀ ਸਿਹਤ ਨੂੰ ਲੈ ਕੇ ਹਸਪਤਾਲ ਵੱਲੋਂ ਬਿਆਨ ਜਾਰੀ    ਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂ    ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾ    ਗੈਂਗਸਟਰਾਂ ‘ਤੇ ਵਾਰ’ ਦਾ 25ਵਾਂ ਦਿਨ: ਪੰਜਾਬ ਪੁਲਿਸ ਨੇ 702 ਥਾਵਾਂ 'ਤੇ ਕੀਤੀ ਛਾਪੇਮਾਰੀ; 232 ਕਾਬੂ    ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ    ਪੰਜਾਬ ਸਰਕਾਰ ਵੱਲੋਂ ਸਤਲੁਜ ਅਤੇ ਸਵਾਂ ਦਰਿਆ ਦੇ ਇਲਾਕਿਆਂ ਲਈ 52 ਕਰੋੜ ਰੁਪਏ ਦੀ ਵਿਆਪਕ ਹੜ੍ਹ ਸੁਰੱਖਿਆ ਯੋਜਨਾ ਨੂੰ ਪ੍ਰਵਾਨਗੀ: ਹਰਜੋਤ ਸਿੰਘ ਬੈਂਸ    Punjab Govt Approves ₹52 Crore Comprehensive Flood Protection Plan For Sutlej & Swan Rivers Belt: Harjot Singh Bains    ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਸਾਲ ਭਰ ਦਾ ਰੋਡਮੈਪ ਤਿਆਰ: ਹਰਪਾਲ ਸਿੰਘ ਚੀਮਾ    ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸਰ ਅਤੇ ਟਰੇਡ ਅਸਿਸਟੈਂਟ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ    ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜੀਟਲ ਮੁਲਾਂਕਣ ਪ੍ਰਣਾਲੀ ਲਾਗੂ ਕਰੇਗਾ: ਹਰਜੋਤ ਸਿੰਘ ਬੈਂਸ   
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਖਸਤਾ ਹਾਲ ਮਸੌਲ ਦੇ ਸਰਕਾਰੀ ਸਕੂਲ ਨੂੰ ਮਾਡਲ ਸਕੂਲ ਵਿੱਚ ਬਦਲਿਆ: ਹਰਜੋਤ ਸਿੰਘ ਬੈਂਸ
February 14, 2026
-

ਖਸਤਾ ਹਾਲਤ ਕਾਰਨ ਸੁਰਖੀਆਂ ਵਿੱਚ ਰਹਿਣ ਵਾਲਾ ਸਕੂਲ ਸਿੱਖਿਆ ਦੇ ਮੁੜ ਸੁਰਜੀਤ ਹੋਣ ਦਾ ਪ੍ਰਤੱਖ ਪ੍ਰਮਾਣ: ਹਰਜੋਤ ਸਿੰਘ ਬੈਂਸ

• ਟੁੱਟੇ-ਭੱਜੇ ਕਲਾਸਰੂਮਾਂ ਤੋਂ ਬਿਹਤਰ ਅਕਾਦਮਿਕ ਕਾਰਗੁਜ਼ਾਰੀ ਤੱਕ ਮਸੌਲ ਸਕੂਲ ਦਾ ਸਫਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ: ਹਰਜੋਤ ਸਿੰਘ ਬੈਂਸ

• ਗੁਆਂਢੀ ਪਿੰਡ ਹੁਣ ਸਕੂਲ ਦੀ ਸ਼ਾਨਦਾਰ ਤਬਦੀਲੀ ਨੂੰ ਦੇਖਣ ਲਈ ਮਸੌਲ ਸਕੂਲ ਆ ਰਹੇ ਹਨ: ਹਰਜੋਤ ਸਿੰਘ ਬੈਂਸ

• ਪੰਜਾਬ ਸਰਕਾਰ ਹਰ ਸਰਕਾਰੀ ਸਕੂਲ ਵਿੱਚ ਮਿਆਰੀ ਸਿੱਖਿਆ ਯਕੀਨੀ ਬਣਾਉਣ ਲਈ ਵਚਨਬੱਧ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 14 ਫਰਵਰੀ:

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਮਸੌਲ ਦੇ ਸਰਕਾਰੀ ਸਕੂਲ ਵਿੱਚ ਕੀਤੇ ਗਏ ਸ਼ਾਨਦਾਰ ਬਦਲਾਅ 'ਤੇ ਚਾਨਣਾ ਪਾਇਆ ਜੋ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਤੋਂ ਮਹਿਜ਼ 20 ਮਿੰਟ ਦੀ ਦੂਰੀ 'ਤੇ ਸਥਿਤ ਹੈ। ਸ. ਬੈਂਸ ਨੇ ਕਿਹਾ ਕਿ ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਜਨਤਕ ਸਿੱਖਿਆ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਦੀ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।

ਲਗਭਗ ਦੋ ਸਾਲ ਪਹਿਲਾਂ ਸਕੂਲ ਦੀ ਹਾਲਤ ਨੂੰ ਯਾਦ ਕਰਦਿਆਂ, ਸਿੱਖਿਆ ਮੰਤਰੀ ਨੇ ਕਿਹਾ, "ਜਦੋਂ ਮੈਂ ਲਗਭਗ ਦੋ ਸਾਲ ਪਹਿਲਾਂ ਮਸੌਲ ਪਿੰਡ ਦੇ ਸਰਕਾਰੀ ਸਕੂਲ ਦਾ ਦੌਰਾ ਕੀਤਾ ਸੀ, ਤਾਂ ਸਕੂਲ ਦੀ ਹਾਲਤ ਬਹੁਤ ਹੀ ਤਰਸਯੋਗ ਸੀ। ਇਮਾਰਤ ਖਸਤਾ ਹਾਲਤ ਵਿੱਚ ਸੀ, ਕਲਾਸਰੂਮ ਟੁੱਟੇ ਹੋਏ ਸਨ ਅਤੇ ਵਿਦਿਆਰਥੀਆਂ ਨੂੰ ਪੜ੍ਹਨ ਅਤੇ ਲਿਖਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮਸੌਲ ਪਿੰਡ ਕਦੇ ਆਪਣੇ ਸਰਕਾਰੀ ਸਕੂਲ ਦੀ ਤਰਸਯੋਗ ਹਾਲਤ ਕਾਰਨ ਅਖ਼ਬਾਰਾਂ ਅਤੇ ਟੈਲੀਵਿਜ਼ਨ ਚੈਨਲਾਂ ਦੀਆਂ ਸੁਰਖੀਆਂ ਵਿੱਚ ਰਹਿੰਦਾ ਸੀ।"

ਸ. ਬੈਂਸ ਨੇ ਕਿਹਾ, "ਮੈਂ ਉਸ ਸਮੇਂ ਇਸ ਸਕੂਲ ਦਾ ਦੌਰਾ ਕੀਤਾ ਸੀ ਅਤੇ ਮੈਂ ਇਸ ਸਕੂਲ ਵਿੱਚ ਆਉਣ ਵਾਲਾ ਪਹਿਲਾ ਸਿੱਖਿਆ ਮੰਤਰੀ ਸੀ। ਮੈਂ ਜੋ ਦੇਖਿਆ ਉਹ ਬਹੁਤ ਦੁਖਦਾਈ ਸੀ। ਇੱਥੇ ਸਿਰਫ਼ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਦੀ ਹੀ ਲੋੜ ਨਹੀਂ ਸੀ ਸਗੋਂ ਵਿਦਿਆਰਥੀਆਂ ਅਤੇ ਭਾਈਚਾਰੇ ਦੇ ਭਰੋਸੇ ਨੂੰ ਬਹਾਲ ਕਰਨ ਦੀ ਵੀ ਜ਼ਰੂਰਤ ਸੀ।" 

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ, ਉਨ੍ਹਾਂ ਨੇ ਸਕੂਲ ਨੂੰ ਇੱਕ ਮਾਡਲ ਸਕੂਲ ਵਿੱਚ ਬਦਲਣ ਦਾ ਅਹਿਦ ਲਿਆ ਸੀ। ਉਨ੍ਹਾਂ ਕਿਹਾ, ਮੇਰੇ ਦੌਰੇ ਤੋਂ ਬਾਅਦ, ਸਕੂਲ ਸਿੱਖਿਆ ਵਿਭਾਗ ਨੇ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਵਿਆਪਕ ਵਿਕਾਸ ਕਾਰਜ ਸ਼ੁਰੂ ਕੀਤੇ। ਅੱਜ, ਸਕੂਲ ਨੂੰ ਇੱਕ ਨਵੀਂ ਇਮਾਰਤ, ਬਿਹਤਰ ਕਲਾਸਰੂਮ, ਬਿਹਤਰ ਸਹੂਲਤਾਂ ਅਤੇ ਸਿੱਖਣ ਦਾ ਅਨੁਕੂਲ ਵਾਤਾਵਰਣ ਪ੍ਰਦਾਨ ਕਰਕੇ ਪੂਰੀ ਤਰ੍ਹਾਂ ਬਦਲ ਦਿੱਤਾ ਗਿਆ ਹੈ।" 

ਅਕਾਦਮਿਕ ਪ੍ਰਗਤੀ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿਦਿਆਰਥੀਆਂ ਦੇ ਅਕਾਦਮਿਕ ਕਾਰਗੁਜ਼ਾਰੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ, ਜੋ ਕਿ ਕੇਂਦ੍ਰਿਤ ਦਖਲ ਦੇ ਸਕਾਰਾਤਮਕ ਨਤੀਜਿਆਂ ਨੂੰ ਦਰਸਾਉਂਦਾ ਹੈ। ਇਹ ਸਕੂਲ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨ ਪ੍ਰਤੀ ਦ੍ਰਿੜ ਵਚਨਬੱਧਤਾ ਦਾ ਪ੍ਰਤੱਖ ਪ੍ਰਮਾਣ ਹੈ।”

ਸਿੱਖਿਆ ਮੰਤਰੀ ਨੇ ਕਿਹਾ, “ਗੁਆਂਢੀ ਪਿੰਡ, ਜੋ ਕਦੇ ਸਕੂਲ ਦੀ ਹਾਲਤ 'ਤੇ ਚਿੰਤਾ ਪ੍ਰਗਟ ਕਰਦੇ ਸਨ, ਹੁਣ ਮਸੌਲ ਦਾ ਦੌਰਾ ਕਰਕੇ ਇਸ ਦੀ ਤਬਦੀਲੀ ਨੂੰ ਪ੍ਰਸ਼ੰਸਾ ਕਰਦੇ ਹਨ।”

ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, "ਪੰਜਾਬ ਸਿੱਖਿਆ ਕ੍ਰਾਂਤੀ ਇੱਕ ਸੰਪੂਰਨ ਲਹਿਰ ਹੈ ਜਿਸ ਦਾ ਉਦੇਸ਼ ਅਕਾਦਮਿਕ ਖੇਤਰ ਨੂੰ ਹੁਲਾਰਾ ਦੇਣਾ, ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ ਕਰਨਾ ਅਤੇ ਜਨਤਕ ਸਿੱਖਿਆ ਵਿੱਚ ਵਿਸ਼ਵਾਸ ਨੂੰ ਬਹਾਲ ਕਰਨਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਜਾਰੀ ਰੱਖੇਗੀ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਹਰ ਬੱਚੇ ਨੂੰ ਇੱਕ ਮਾਣਮੱਤੇ ਅਤੇ ਅਨੁਕੂਲ ਮਾਹੌਲ ਵਿੱਚ ਮਿਆਰੀ ਸਿੱਖਿਆ ਦਿੱਤੀ ਜਾਵੇ।"

Powered by Froala Editor


Recommended News
Most Read
Just Now