February 15, 2026
ਚੰਡੀਗੜ੍ਹ, 15 ਫਰਵਰੀ 2026 :
ਸੀਐਮ ਭਗਵੰਤ ਮਾਨ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 15 ਫਰਵਰੀ 2026 ਨੂੰ ਰੁਟੀਨ ਮੈਡੀਕਲ ਜਾਂਚ ਲਈ ਫੋਰਟਿਸ ਹਸਪਤਾਲ ਮੋਹਾਲੀ ਪਹੁੰਚੇ ਸਨ।
ਹਸਪਤਾਲ ਵੱਲੋਂ ਜਾਰੀ ਬੁਲੇਟਿਨ ਅਨੁਸਾਰ, ਮੁੱਖ ਮੰਤਰੀ ਨੂੰ ਰੁਟੀਨ ਚੈੱਕਅਪ ਲਈ ਹਸਪਤਾਲ ਲਿਆਂਦਾ ਗਿਆ ਸੀ। ਉੱਥੇ ਉਨ੍ਹਾਂ ਦੇ ਸਾਰੇ ਟੈਸਟ ਕੀਤੇ ਗਏ। ਜੋ ਕਿ ਠੀਕ ਆਏ ਹਨ। ਉਹ ਇਸ ਵੇਲੇ ਥਕਾਵਟ ਮਹਿਸੂਸ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਵਿਸ਼ੇਸ਼ ਡਾਕਟਰਾਂ ਦੀ ਨਿਗਰਾਨੀ ਅਤੇ ਸਹਾਇਕ ਦੇਖਭਾਲ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਹਾਲਤ ਸਥਿਰ ਹੈ ਅਤੇ ਉਹ ਮਾਹਿਰ ਡਾਕਟਰਾਂ ਦੀ ਟੀਮ ਦੀ ਦੇਖ-ਰੇਖ ਹੇਠ ਹਨ।ਡੀਜੀਪੀ ਗੌਰਵ ਯਾਦਵ ਅਤੇ ਮੁੱਖ ਸਕੱਤਰ ਵੀ ਹਸਪਤਾਲ ਵਿੱਚ ਮੌਜੂਦ ਹਨ।
ਦੱਸ ਦਈਏ ਕਿ ਅੱਜ ਦੁਪਹਿਰ ਵੇਲੇ ਸੀਐਮ ਨੇ ਸੰਗਰੂਰ ਦੇ ਧੂਰੀ ਸਥਿਤ ਸ਼੍ਰੀ ਰਣਕੇਸ਼ਵਰ ਮਹਾਦੇਵ ਸ਼ਿਵ ਮੰਦਰ ਵਿੱਚ ਪੂਜਾ-ਅਰਚਨਾ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਵੀ ਮੌਜੂਦ ਰਹੇ। ਤਿੰਨਾਂ ਨੇਤਾਵਾਂ ਨੇ ਮੰਦਰ ਵਿੱਚ ਪੂਜਾ-ਪਾਠ ਅਤੇ ਹਵਨ ਯੱਗ ਕੀਤਾ। ਇਸ ਤੋਂ ਬਾਅਦ ਸੀਐਮ ਹੈਲੀਕਾਪਟਰ ਰਾਹੀਂ ਉਨ੍ਹਾਂ ਨੂੰ ਮੋਹਾਲੀ ਲਿਆਂਦਾ ਗਿਆ।
Powered by Froala Editor
CM