ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ    384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ    ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼    ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ    ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ    ਕੇਂਦਰ ਸਰਕਾਰ ਅਪੋਲੋ ਹਸਪਤਾਲ ਦੇ ਡਾਕਟਰਾਂ ਵੱਲੋਂ ਦਿੱਤੀ ਸਲਾਹ ਵੱਲ ਧਿਆਨ ਦੇਵੇ: ਕੁਲਤਾਰ ਸਿੰਘ ਸੰਧਵਾਂ    ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ    ਭਗਵੰਤ ਮਾਨ ਸਰਕਾਰ ਨੇ ‘ਸਿੱਖਿਆ ਕ੍ਰਾਂਤੀ’ ਨੂੰ ਹੋਰ ਮਜ਼ਬੂਤ ਕਰਨ ਲਈ ਸਖ਼ਤ ਜਵਾਬਦੇਹੀ ਕੀਤੀ ਤੈਅ , 6 ਅਧਿਆਪਕਾਂ ਨੂੰ ਕਾਰਨ ਦੱਸੋ ਨੋਟਿਸ ਕੀਤੇ ਜਾਰੀ    ਜੰਗਲੀ ਜੀਵਾਂ ਦੀ ਸੁਰੱਖਿਆ ਸਬੰਧੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਪਹਿਲਕਦਮੀਆਂ ਸਦਕਾ 2 ਮਹੀਨਿਆਂ ਵਿੱਚ 80,508 ਸੈਲਾਨੀਆਂ ਦੀ ਹੋਈ ਆਮਦ: ਲਾਲ ਚੰਦ ਕਟਾਰੂਚੱਕ    5000 ਰੁਪਏ ਰਿਸ਼ਵਤ ਲੈਂਦਾ ਪੀ. ਐਸ. ਪੀ. ਸੀ. ਐਲ. ਦਾ ਲਾਈਨਮੈਨ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ   
ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ
February 18, 2026
-

ਡੀਜੀਪੀ ਪੰਜਾਬ ਗੌਰਵ ਯਾਦਵ ਨੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਅਤੇ ਐਸ.ਐਸ.ਪੀ. ਤਰਨ ਤਾਰਨ ਨੂੰ ਮਾਮਲੇ ਦੀ ਜਾਂਚ ਕਰਨ ਅਤੇ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਉਣ ਦੇ ਦਿੱਤੇ ਨਿਰਦੇਸ਼

ਡੀ.ਐਸ.ਪੀ. ਪੱਟੀ ਅਤੇ ਐਸ.ਐਚ.ਓ. ਸਰਹਾਲੀ ਨੂੰ ਇਹਤਿਆਤੀ ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ ਕੀਤਾ ਮੁਅੱਤਲ

ਚੰਡੀਗੜ੍ਹ/ਤਰਨ ਤਾਰਨ, 18 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹਰਬਰਿੰਦਰ ਸਿੰਘ ਦੇ ਕਤਲ ਦੀ ਜਾਂਚ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਪਿੱਛੋਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ, ਫਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ, ਤਰਨ ਤਾਰਨ ਸੁਰੇਂਦਰ ਲਾਂਬਾ ਨੂੰ ਹਦਾਇਤ ਕੀਤੀ ਹੈ ਕਿ ਉਹ ਜਾਂਚ ਦੀ ਨਿੱਜੀ ਤੌਰ ’ਤੇ ਨਿਗਰਾਨੀ ਕਰਨ ਅਤੇ ਛੇਤੀ ਤੋਂ ਛੇਤੀ ਦੋਸ਼ੀਆਂ ਨੂੰ ਨਿਆਂ ਦੇ ਘੇਰੇ ਵਿੱਚ ਲਿਆਂਦਾ ਜਾਵੇ।

ਜਾਣਕਾਰੀ ਅਨੁਸਾਰ  ਪੀੜਤ ਹਰਬਰਿੰਦਰ ਸਿੰਘ ਨੂੰ, ਸਰਹਾਲੀ ਪੁਲਿਸ ਥਾਣੇ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਸਿੱਧੂ ਫਾਰਮ ਵਿਖੇ ਇੱਕ ਵਿਆਹ ਸਮਾਗਮ ਦੌਰਾਨ ਦੋ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਹਸਪਤਾਲ ਲਿਜਾਂਦੇ ਸਮੇਂ ਉਸਦੀ ਮੌਤ ਹੋ ਗਈ ਸੀ। ਮੌਕੇ ’ਤੇ ਮੌਜੂਦ ਇੱਕ ਹੋਰ ਵਿਅਕਤੀ ਨੇ ਹਮਲਾਵਰਾਂ ਦਾ ਪਿੱਛਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਦੌਰਾਨ ਉਸਦੀ ਲੱਤ ’ਤੇ ਗੋਲੀ ਲੱਗੀ ਅਤੇ ਉਹ ਇਸ ਸਮੇਂ ਜ਼ੇਰੇ-ਇਲਾਜ  ਹੈ।

ਘਟਨਾ ਦੀ ਜਵਾਬਦੇਹੀ ਤੈਅ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਡੀ.ਐਸ.ਪੀ. ਪੱਟੀ, ਜਗਬੀਰ ਸਿੰਘ ਅਤੇ ਐਸ.ਐਚ.ਓ. ਸਰਹਾਲੀ , ਗੁਰਵਿੰਦਰ ਸਿੰਘ ਨੂੰ ਬਣਦੀ ਇਹਤਿਆਤੀ  ਪੁਲਿਸ ਕਾਰਵਾਈ ਨਾ ਕਰਨ ਦੇ ਚਲਦਿਆਂ   ਮੁਅੱਤਲ ਕਰ ਦਿੱਤਾ ਗਿਆ ਹੈ।

ਡੀਜੀਪੀ ਨੇ ਸੂਬੇ ਵਿੱਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਵੀ ਪੁਸ਼ਟੀ ਕੀਤੀ।

ਐਸ.ਐਸ.ਪੀ. ਸੁਰੇਂਦਰ ਲਾਂਬਾ ਨੇ ਅੱਗੇ ਦੱਸਿਆ ਕਿ ਹੁਣ ਤੱਕ ਕੀਤੀ ਗਈ ਜਾਂਚ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਧਮਕੀ ਜਾਂ ਜਬਰਨ ਵਸੂਲੀ ਆਦਿ ਨਾਲ ਸਬੰਧਤ ਕੋਈ ਵੀ ਪਹਿਲੂ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਮੁੱਢਲੀ ਪੁੱਛਗਿੱਛ ਤੋਂ ਜਾਪਦਾ ਹੈ ਕਿ ਨਿੱਜੀ ਦੁਸ਼ਮਣੀ ਜਾਂ ਬਦਲਾਖ਼ੋਰੀ ਵਾਰਦਾਤ ਦਾ ਸੰਭਾਵੀ ਕਾਰਨ ਹੋ ਸਕਦੀ ਹੈ।

ਐਸ.ਐਸ.ਪੀ. ਨੇ ਪੁਸ਼ਟੀ ਕਰਦਿਆਂ ਕਿਹਾ ਕਿ ਮਾਮਲੇ ਦੀ  ਵਿਗਿਆਨਕ ਅਤੇ ਤਕਨੀਕੀ ਢੰਗ ਨਾਲ ਜਾਂਚ ਕੀਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਵੱਖ-ਵੱਖ ਅਧਿਕਾਰੀਆਂ ਦੀ ਨਿਗਰਾਨੀ ਹੇਠ ਸੀਸੀਟੀਵੀ ਵਿਸ਼ਲੇਸ਼ਣ ਲਈ ਚਾਰ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਤੋਂ ਇਲਾਵਾ ਇੱਕ ਟੀਮ, ਐਫ.ਐਸ.ਐਲ. ਟੀਮ ਦੇ ਨਾਲ ਮੌਕਾ-ਏ-ਵਾਰਦਾਤ ਦੀ ਜਾਂਚ ਕਰ ਰਹੀ ਹੈ।

ਐਸ.ਐਸ.ਪੀ. ਨੇ ਅੱਗੇ ਕਿਹਾ,‘‘ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਅਸੀਂ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਵਾਂਗੇ।’’

Powered by Froala Editor


Recommended News
Most Read
Just Now