ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਛੱਤਬੀੜ ਚਿੜੀਆਘਰ ਵਿੱਚ ਬਾਘ ਦੇ ਤਿੰਨ ਮਾਦਾ ਬੱਚਿਆਂ ਦਾ ਨਾਮ ਗਰਿਮਾ, ਗੁੰਜਨ ਤੇ ਗਜ਼ਲ ਰੱਖਿਆ    ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ ਲਈ ਪੰਜਾਬ ਸਰਕਾਰ ਨੇ 10.50 ਏਕੜ ਜ਼ਮੀਨ ਦਾ ਕਬਜ਼ਾ ਲਿਆ: ਹਰਪਾਲ ਸਿੰਘ ਚੀਮਾ    ਯੁੱਧ ਨਸ਼ਿਆਂ ਵਿਰੁੱਧ: ਡੀਜੀਪੀ ਗੌਰਵ ਯਾਦਵ ਨੇ ਜਲੰਧਰ ਵਿਖੇ ਅਤਿ-ਆਧੁਨਿਕ ਏ.ਐਨ.ਟੀ.ਐਫ. ਰੇਂਜ ਦਫ਼ਤਰ ਦਾ ਕੀਤਾ ਉਦਘਾਟਨ, ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਲਿਆ ਅਹਿਦ    ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਅਤੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਤ ਕਰਨ ਲਈ ਖੇਤੀਬਾੜੀ-ਪ੍ਰੋਸੈਸਿੰਗ ਯੂਨਿਟਾਂ ਦਾ ਵਿਸਥਾਰ    ਵਪਾਰੀਆਂ ਦੀ ਸੁਰੱਖਿਆ ਅਤੇ ਵਪਾਰ ਕਰਨ ਵਿੱਚ ਆਸਾਨੀ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਇਤਿਹਾਸਕ ਵਚਨਬੱਧਤਾ    ਭਗਵੰਤ ਮਾਨ ਸਰਕਾਰ ਪਰੇਸ਼ਾਨੀ-ਰਹਿਤ ਅਤੇ ਸਾਜ਼ਗਾਰ ਕਾਰੋਬਾਰੀ ਮਾਹੌਲ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ: ਹਰਪਾਲ ਸਿੰਘ ਚੀਮਾ    ਹਰਬਰਿੰਦਰ ਸਿੰਘ ਕਤਲ ਮਾਮਲਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀਜੀਪੀ ਪੰਜਾਬ ਤੋਂ ਲਿਆ ਕਤਲ ਦਾ ਜਾਇਜ਼ਾ, ਕਿਹਾ ਅਧਿਕਾਰੀਆਂ ਦੀ ਜਵਾਬਦੇਹੀ ਕੀਤੀ ਜਾਵੇਗੀ ਤੈਅ    384 ਉੱਡਣ ਦਸਤੇ, ਐਮ.ਏ.ਟੀ.ਕਿਊ. ਐਪ ਅਤੇ ਧਾਰਾ 144 ਲਾਗੂ ਕਰਕੇ ਭਗਵੰਤ ਮਾਨ ਸਰਕਾਰ ਵੱਲੋਂ 8.18 ਲੱਖ ਵਿਦਿਆਰਥੀਆਂ ਲਈ ਨਿਰਪੱਖ ਅਤੇ ਸੁਰੱਖਿਅਤ ਬੋਰਡ ਪ੍ਰੀਖਿਆਵਾਂ ਯਕੀਨੀ ਬਣਾਉਣ ਲਈ ਹਰ ਪ੍ਰਬੰਧ ਮੁਕੰਮਲ    ਲੋਕ ਨਿਰਮਾਣ ਮੰਤਰੀ ਨੇ ਚੱਲ ਰਹੇ ਸੜਕੀ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ, ਬਰਸਾਤ ਦੇ ਮੌਸਮ ਤੋਂ ਪਹਿਲਾਂ ਇਹਨਾਂ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼    ਗੈਂਗਸਟਰਾਂ ’ਤੇ ਵਾਰ ਦਾ 29ਵਾਂ ਦਿਨ: ਪੰਜਾਬ ਪੁਲਿਸ ਨੇ 689 ਥਾਈਂ ਕੀਤੀ ਛਾਪੇਮਾਰੀ ; 196 ਗ੍ਰਿਫ਼ਤਾਰ   
ਗੁਰਚਰਨ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੈਸਕੋ ਦੇ ਚੇਅਰਮੈਨ ਦਾ ਅਹੁਦਾ ਸੰਭਾਲਿਆ
February 18, 2026
-

ਕੈਬਨਿਟ ਮੰਤਰੀ ਮੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਨੇ ਚੇਅਰਮੈਨ ਨੂੰ ਦਿੱਤੀ ਵਧਾਈ

ਪੈਸਕੋ ਦੇ ਨਵੇਂ ਚੇਅਰਮੈਨ ਨੇ ਸਾਬਕਾ ਸੈਨਿਕਾਂ ਲਈ ਭਲਾਈ ਪਹਿਲਕਦਮੀਆਂ ਨੂੰ ਮਜ਼ਬੂਤ ਕਰਨ ਦਾ ਅਹਿਦ ਲਿਆ

ਚੰਡੀਗੜ੍ਹ, 18 ਫਰਵਰੀ:

ਪੰਜਾਬ ਦੇ ਕੈਬਨਿਟ ਮੰਤਰੀਆਂ ਮ’’’ੋਹਿੰਦਰ ਭਗਤ, ਲਾਲਜੀਤ ਸਿੰਘ ਭੁੱਲਰ, ਹਰਦੀਪ ਸਿੰਘ ਮੁੰਡੀਆਂ, ਤਰੁਨਪ੍ਰੀਤ ਸਿੰਘ ਸੌਂਦ ਅਤੇ ਡਾ. ਬਲਬੀਰ ਸਿੰਘ ਦੀ ਹਾਜ਼ਰੀ ਵਿੱਚ, ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ ਨੇ ਅੱਜ ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।

ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੇਜਰ (ਡਾ.) ਗੁਰਚਰਨ ਸਿੰਘ ਨੂੰ ਵਧਾਈ ਦਿੱਤੀ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਉਨ੍ਹਾਂ ਦਾ ਪ੍ਰਸ਼ਾਸਕੀ ਤਜਰਬਾ, ਅਨੁਸ਼ਾਸਿਤ ਪਿਛੋਕੜ ਅਤੇ ਸਾਬਕਾ ਫੌਜੀਆਂ ਦੀ ਭਲਾਈ ਪ੍ਰਤੀ ਵਚਨਬੱਧਤਾ ਨਾਲ ਕਾਰਪੋਰੇਸ਼ਨ ਦੇ ਕੰਮਕਾਜ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਸਾਬਕਾ ਫੌਜੀਆਂ ਦੇ ਰਾਸ਼ਟਰ ਪ੍ਰਤੀ ਵਡਮੁੱਲੇ ਯੋਗਦਾਨ ਨੂੰ ਸਤਿਕਾਰ ਦਿੰਦਿਆਂ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਮੁੜ ਵਸੇਬੇ ਲਈ ਵਚਨਬੱਧ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਉਨ੍ਹਾਂ ਵਿੱਚ ਭਰੋਸਾ ਦਿਖਾਉਣ ਲਈ ਧੰਨਵਾਦ ਕਰਦਿਆਂ ਮੇਜਰ (ਡਾ.) ਗੁਰਚਰਨ ਸਿੰਘ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੇ ਸਮਰਪਣ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਨੇ ਸੂਬੇ ਭਰ ਵਿੱਚ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਭਲਾਈ ਉਪਾਵਾਂ, ਰੁਜ਼ਗਾਰ ਮੌਕੇ ਅਤੇ ਸਹਾਇਤਾ ਪ੍ਰਣਾਲੀਆਂ ਨੂੰ ਹੋਰ ਮਜ਼ਬੂਤ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

ਭਾਰਤੀ ਫੌਜ ਵਿੱਚ 21 ਸਾਲ ਦੀ ਸੇਵਾ ਨਿਭਾਉਣ ਵਾਲੇ ਮੇਜਰ (ਡਾ.) ਗੁਰਚਰਨ ਸਿੰਘ, ਸੇਵਾਮੁਕਤ, ਇੱਕ ਤਜਰਬੇਕਾਰ ਸੈਨਿਕ  ਹਨ,ਜੋ ਅੱਤਵਾਦ ਵਿਰੋਧੀ ਕਾਰਵਾਈਆਂ ਅਤੇ ਜੰਗਲ ਯੁੱਧ ਵਿੱਚ ਮਾਹਰ ਹਨ। ਉਨ੍ਹਾਂ ਨੇ ਕੰਪਨੀ ਕਮਾਂਡਰ ਅਤੇ ਸੈਕਿੰਡ-ਇਨ-ਕਮਾਂਡ ਸਮੇਤ ਮੁੱਖ ਲੀਡਰਸ਼ਿਪ ਭੂਮਿਕਾਵਾਂ ਨਿਭਾਈਆਂ ਹਨ ਅਤੇ ਉਨ੍ਹਾਂ ਨੂੰ ਵਿਆਪਕ ਪ੍ਰਸ਼ਾਸਕੀ ਅਤੇ ਕੰਮਕਾਜੀ ਅਨੁਭਵ ਹਾਸਲ ਹੈ। ਸੇਵਾਮੁਕਤੀ ਤੋਂ ਬਾਅਦ, ਉਹ ਸਮਾਜ ਭਲਾਈ ਅਤੇ ਸਾਬਕਾ ਸੈਨਿਕਾਂ ਦੀ ਸਹਾਇਤਾ ਦੇ ਉਦੇਸ਼ ਨਾਲ ਕੀਤੀਆਂ ਗਈਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਜੁੜੇ ਰਹੇ ਹਨ। 

ਇਸ ਮੌਕੇ ਮੌਜੂਦ ਪਤਵੰਤਿਆਂ ਵਿੱਚ ਡੇਰਾਬੱਸੀ ਤੋਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ, ਮਾਨਸਾ ਤੋਂ ਵਿਧਾਇਕ ਵਿਜੇ ਐਨ. ਸਿੰਗਲਾ,  ਵਾਟਰ ਵਰਕਸ ਦੇ ਚੇਅਰਮੈਨ ਅਤੇ ‘ਆਪ’ ਦੇ ਸਕੱਤਰ ਐਸ.ਐਸ. ਆਹਲੂਵਾਲੀਆ, ਚੇਅਰਮੈਨ (ਪੰਜਾਬ ਐਗਰੋ) ਸ਼ਵਿੰਦਰ ਸਿੰਘ ਖਿੰਡਾ, ਸਨੌਰ ਦੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ, ਚੇਅਰਮੈਨ(ਯੋਜਨਾ ਬੋਰਡ) ਪ੍ਰਭਜੋਤ ਕੌਰ, ਚੇਅਰਮੈਨ( ਮਾਰਕੀਟ ਕਮੇਟੀ) ਮੋਹਾਲੀ, ਗੁਰਿੰਦਰ ਸਿੰਘ ਮਿੱਤਲ, ਕੌਂਸਲਰ( ਚੰਡੀਗੜ੍ਹ) ਦਮਨਪ੍ਰੀਤ ਸਿੰਘ ਬਾਦਲ, ਕੌਂਸਲਰ( ਚੰਡੀਗੜ੍ਹ) ਪ੍ਰੇਮ ਲਤਾ, ਕੌਂਸਲਰ, (ਚੰਡੀਗੜ੍ਹ) ਅੰਜੂ ਕਤਿਆਲ , ਕੌਂਸਲਰ(ਚੰਡੀਗੜ੍ਹ) ਹਰਦੀਪ ਸਿੰਘ, ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ  ਲੈਫਟੀਨੈਂਟ ਜਨਰਲ ਸੁਰਿੰਦਰ ਸਿੰਘ, ਸਾਬਕਾ ਆਰਮੀ ਕਮਾਂਡਰ, ਵੈਸਟਰਨ ਕਮਾਂਡ, ਲੈਫਟੀਨੈਂਟ ਜਨਰਲ ਗੁਰਪ੍ਰਤਾਪ ਸਿੰਘ (ਸੇਵਾਮੁਕਤ), ਅਤੇ ਟਰਾਈਸਿਟੀ ਦੇ ਵੱਡੀ ਗਿਣਤੀ ਵਿੱਚ ਫੌਜੀ ਅਧਿਕਾਰੀ ਵੀ  ਮੌਜੂਦ ਸਨ।

Powered by Froala Editor


Recommended News
Most Read
Just Now