ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਮੋਹਾਲੀ ਵਿੱਚ ਆਈ.ਟੀ.ਸੀ. ਹੋਟਲਜ਼ ਦੇ ਵੈਲਕਮ ਹੋਟਲ ਦਾ ਕੀਤਾ ਉਦਘਾਟਨ ; ਮੋਹਾਲੀ ਦੇ ਤੇਜ਼ ਵਿਕਾਸ ਅਤੇ ਪ੍ਰੀਮੀਅਮ ਹੋਟਲ ਕਮਰਿਆਂ ਦੀ ਵਧਦੀ ਮੰਗ 'ਤੇ ਦਿੱਤਾ ਜ਼ੋਰ    ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਦੀਪ ਗਿਲਹੋਤਰਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ    ਭਗਵੰਤ ਮਾਨ ਸਰਕਾਰ ਦੀ ਸਿੱਖਿਆ ਕ੍ਰਾਂਤੀ ਦੇ ਇਤਿਹਾਸਕ ਨਤੀਜੇ ਸਾਹਮਣੇ ਆਉਣ ਲੱਗੇ, ਸਰਕਾਰੀ ਸਕੂਲਾਂ ਦੇ 305 ਵਿਦਿਆਰਥੀ ਨੇ ਪਾਸ ਕੀਤਾ ਜੇ.ਈ.ਈ. ਮੇਨਜ਼ : ਹਰਜੋਤ ਸਿੰਘ ਬੈਂਸ    ਮਾਨ ਸਰਕਾਰ ਕਿਸਾਨਾਂ ਨੂੰ ਬੀਜ ਤੋਂ ਬਾਜ਼ਾਰ ਤੱਕ ਪੂਰਾ ਸਹਿਯੋਗ ਦੇ ਰਹੀ ਹੈ: ਮੋਹਿੰਦਰ ਭਗਤ    ਪੰਜਾਬ ਦੇ ਉਦਯੋਗ ਮੰਤਰੀ ਸੰਜੀਵ ਅਰੋੜਾ ਦੀ ਉਦਯੋਗਪਤੀ ਸੱਜਣ ਜਿੰਦਲ ਨਾਲ ਮੁਲਾਕਾਤ; ਰਾਜਪੁਰਾ ਵਿੱਚ ਇਸਪਾਤ ਖੇਤਰ ਵਿੱਚ ₹1,500 ਕਰੋੜ ਨਿਵੇਸ਼ ਦਾ ਐਲਾਨ    2,000 ਤੋਂ ਵੱਧ ਸਰਕਾਰੀ ਸਕੂਲਾਂ ਦਾ ਨਿਰੀਖਣ ਕਰਨ ਵਾਲੇ ਪੰਜਾਬ ਦੇ ਪਹਿਲੇ ਸਿੱਖਿਆ ਮੰਤਰੀ ਬਣੇ ਹਰਜੋਤ ਸਿੰਘ ਬੈਂਸ    ਸਮਾਜਿਕ ਸੁਰੱਖਿਆ ਵਿਭਾਗ ਦੇ 8 ਨਵ-ਨਿਯੁਕਤ ਕਲਰਕਾਂ ਨੂੰ ਡਾ. ਬਲਜੀਤ ਕੌਰ ਵੱਲੋਂ ਨਿਯੁਕਤੀ ਪੱਤਰ ਸੌਂਪੇ    ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਦਰਸਾਉਂਦਾ ਸਾਹਿਤਕ ਬਰੋਸ਼ਰ ਜਾਰੀ    ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਵੱਲ ਮਜ਼ਬੂਤ ਕਦਮ: ਬਲਜਿੰਦਰ ਸਿੰਘ ਚੌਂਦਾ ਨੇ ਪੰਜਾਬ ਐਸ.ਸੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਸੰਭਾਲਿਆ ਕਾਰਜਭਾਰ   
ਫ਼ਾਜ਼ਿਲਕਾ ਦੇ ਬਸਤੀ ਹਜ਼ੂਰ ਸਕੂਲ ਦੇ ਮੁੜ ਨਿਰਮਾਣ ਦੇ ਹੁਕਮ, ਛੇ ਮਹੀਨਿਆਂ ਵਿੱਚ ਤਿਆਰ ਹੋਵੇਗੀ ਨਵੀਂ ਇਮਾਰਤ: ਹਰਜੋਤ ਸਿੰਘ ਬੈਂਸ
February 22, 2026
-

ਸਿੱਖਿਆ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ, ਜਵਾਬਦੇਹੀ ਤੈਅ ਹੋਣ ਨਾਲ ਸਕੂਲ ਸੁਧਾਰਾਂ ਨੂੰ ਬਲ ਮਿਲੇਗਾ: ਹਰਜੋਤ ਸਿੰਘ ਬੈਂਸ

ਦਹਾਕਿਆਂ ਦੀ ਅਣਗਹਿਲੀ ਨੂੰ ਠੀਕ ਕਰ ਰਹੀ ਆਪ ਸਰਕਾਰ; ਸੂਬੇ ਦੇ ਸਾਰੇ 20,000 ਸਕੂਲਾਂ ਨੂੰ ਅਪਗ੍ਰੇਡ ਕਰਨ ਦੀ ਮੁਹਿੰਮ ਜਾਰੀ: ਹਰਜੋਤ ਸਿੰਘ ਬੈਂਸ

ਹਰਜੋਤ ਸਿੰਘ ਬੈਂਸ ਨੇ ਸਕੂਲ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਸਿੱਖਿਆ ਵਿਭਾਗ ਨੂੰ ਕਾਰਵਾਈ ਦੇ ਨਿਰਦੇਸ਼ ਦਿੱਤੇ

ਚੰਡੀਗੜ੍ਹ, 22 ਫਰਵਰੀ:

ਫਾਜ਼ਿਲਕਾ ਦੇ ਬਸਤੀ ਹਜ਼ੂਰ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਦੀ ਇਮਾਰਤ ਦੀ ਮਾੜੀ ਹਾਲਤ ਬਾਰੇ ਨੋਟਿਸ ‘ਚ ਆਉਣ ਦੇ ਤੁਰੰਤ ਬਾਅਦ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਸ ਸਕੂਲ ਦੀ ਇਮਾਰਤ ਦੀ ਨਵੇਂ ਸਿਰਿਓਂ ਉਸਾਰੀ ਕਰਨ ਦੇ ਹੁਕਮ ਦਿੱਤੇ ਹਨ। ਸਿੱਖਿਆ ਮੰਤਰੀ ਨੇ ਤੁਰੰਤ ਕਾਰਵਾਈ ਕਰਦਿਆਂ ਸਕੂਲ ਸਿੱਖਿਆ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਕਦਮ ਚੁੱਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਸਕੂਲ ਦੀ ਨਵੀਂ ਇਮਾਰਤ ਛੇ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਵੇਗੀ, ਜਿਸ ਦੀ ਉਹ ਨਿੱਜੀ ਤੌਰ ‘ਤੇ ਨਿਗਰਾਨੀ ਕਰਨਗੇ।

ਇਸ ਮਾਮਲੇ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਸਤੀ ਹਜ਼ੂਰ ਵਿੱਚ ਸਰਕਾਰੀ ਸਕੂਲ ਦੀ ਮਾੜੀ ਹਾਲਤ ਬਾਰੇ ਕੱਲ੍ਹ ਮੇਰੇ ਧਿਆਨ ਵਿੱਚ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਮੈਂ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ ਅਤੇ ਮੈਂ ਖੁਦ ਜਾ ਕੇ ਸਕੂਲ ਦੀ ਸਥਿਤੀ ਦਾ ਨਿਰੀਖਣ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਸਕੂਲ ਕੋਲ ਅਗਲੇ 6 ਮਹੀਨਿਆਂ ਦੇ ਅੰਦਰ ਇੱਕ ਨਵੀਂ ਇਮਾਰਤ ਹੋਵੇਗੀ ਅਤੇ ਇਹ ਕੋਈ ਰਾਜਨੀਤਿਕ ਬਿਆਨ ਨਹੀਂ; ਸਗੋਂ ਮੇਰੀ ਨਿੱਜੀ ਗਰੰਟੀ ਹੈ।

ਸੂਬੇ ਦੇ ਸਕੂਲੀ ਬੁਨਿਆਦੀ ਢਾਂਚੇ ਵਿੱਚ ਵਿਆਪਕ ਸੁਧਾਰਾਂ ਬਾਰੇ ਗੱਲ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਲਗਭਗ 20,000 ਸਰਕਾਰੀ ਸਕੂਲ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸਕੂਲ ਸਾਨੂੰ ਪਿਛਲੀਆਂ ਸਰਕਾਰਾਂ ਦੀ ਦਹਾਕਿਆਂ ਦੀ ਅਣਗਹਿਲੀ ਕਰਕੇ ਪੂਰੀ ਤਰ੍ਹਾਂ ਖਸਤਾ ਹਾਲਤ ਵਿੱਚ ਵਿਰਾਸਤ ‘ਚ ਮਿਲੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪਿਛਲੇ ਕੁਝ ਸਾਲਾਂ ਵਿੱਚ ਸੈਂਕੜੇ ਅਜਿਹੇ ਸਕੂਲਾਂ ਦੀ ਨੁਹਾਰ ਬਦਲੀ ਹੈ ਅਤੇ ਇਹ ਕੰਮ ਪੂਰੇ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਸਾਰੇ 20,000 ਸਕੂਲਾਂ ਦੀ ਕਾਇਆਕਲਪ ਕਰਨ ਦੇ ਮਿਸ਼ਨ ‘ਤੇ ਹਾਂ ਅਤੇ ਸੂਬਾ ਸਰਕਾਰ ਪੂਰੀ ਵਚਨਬੱਧਤਾ ਅਤੇ ਪਾਰਦਰਸ਼ਤਾ ਨਾਲ ਇਸ ਟੀਚੇ ਵੱਲ ਲਗਾਤਾਰ ਅੱਗੇ ਵਧ ਰਹੀ ਹੈ। 

ਸਿੱਖਿਆ ਸੁਧਾਰਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਸਿਰਫ਼ ਵੱਡੇ ਦਾਅਵਿਆਂ ਦਾ  ਨਹੀਂ, ਬਲਕਿ ਜਵਾਬਦੇਹੀ ਅਤੇ ਨਿਰੰਤਰ ਕਾਰਵਾਈ ਦਾ ਸਫ਼ਰ ਹੈ ਅਤੇ ਸਿੱਖਿਆ ਮੇਰੇ ਲਈ ਕੋਈ ਰਾਜਨੀਤੀ ਨਹੀਂ; ਸਗੋਂ ਮੇਰਾ ਜਨੂੰਨ ਅਤੇ ਜ਼ਿੰਮੇਵਾਰੀ ਹੈ।

Powered by Froala Editor


Recommended News
Most Read
Just Now