ਲੋਕ ਪੱਖੀ ਬਜਟ ਨਾਲ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਨਵੇਂ ਰਸਤੇ ਖੁੱਲਣਗੇ: ਡਾ. ਬਲਜੀਤ ਕੌਰ    ਡਾ. ਰਵਜੋਤ ਸਿੰਘ ਨੇ ਪੰਜਾਬ ਬਜਟ 2026–27 ਦਾ ਕੀਤਾ ਸਵਾਗਤ, ਸਰਬਪੱਖੀ ਵਿਕਾਸ ਲਈ ਦੂਰਦਰਸ਼ੀ ਰੋਡਮੈਪ ਦਿੱਤਾ ਕਰਾਰ    ਪੰਜਾਬ ਦੀ 'ਆਪ' ਸਰਕਾਰ ਨੇ ਬਜਟ ਵਿੱਚ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਵੱਲੋਂ ਕੀਤੇ ਸਭ ਤੋਂ ਵੱਡੇ ਚੋਣ ਵਾਅਦੇ ਨੂੰ ਪੁਗਾਇਆ    ਪੰਜਾਬ ਬਜਟ ਆਵਾਜਾਈ ਪ੍ਰਣਾਲੀ ਨੂੰ ਮਜ਼ਬੂਤ ਅਤੇ ਜੇਲ੍ਹਾਂ ਵਿੱਚ ਸੁਧਾਰ ਕਰੇਗਾ: ਲਾਲਜੀਤ ਸਿੰਘ ਭੁੱਲਰ    ਪੰਜਾਬ ਦੀਆਂ ਔਰਤਾਂ ਨੂੰ ਹਰੇਕ ਮਹੀਨੇ ਮਿਲਣਗੇ ਇਕ ਹਜ਼ਾਰ ਰੁਪਏ, ਐਲਾਨ ਜਲਦ-ਭਗਵੰਤ ਸਿੰਘ ਮਾਨ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਰਵਾਨਾ ਕੀਤਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ    ਮੋਹਿੰਦਰ ਭਗਤ ਵੱਲੋਂ ਬਾਗ਼ਬਾਨੀ ਪ੍ਰੋਜੈਕਟਾਂ ਦੀ ਪ੍ਰਗਤੀ ਸਬੰਧੀ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ    ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ₹14.16 ਕਰੋੜ ਜਾਰੀ: ਡਾ. ਬਲਜੀਤ ਕੌਰ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਪੱਧਰੀ ‘ਸ੍ਰੀ ਗੁਰੂ ਤੇਗ਼ ਬਹਾਦਰ ਯੂਨੀਵਰਸਿਟੀ’ ਨੂੰ ਮਨਜ਼ੂਰੀ   
ਗੈਂਗਸਟਰਾਂ ‘ਤੇ ਵਾਰ ਦਾ 41ਵਾਂ ਦਿਨ: ਪੰਜਾਬ ਪੁਲਿਸ ਵੱਲੋਂ 409 ਥਾਈਂ ਛਾਪੇਮਾਰੀ; 132 ਗ੍ਰਿਫ਼ਤਾਰ
March 2, 2026
-

— ਪੁਲਿਸ ਟੀਮਾਂ ਨੇ 71 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ , 116 ਨੂੰ ਪੁੱਛਗਿੱਛ ਪਿੱਛੋਂ ਕੀਤਾ ਰਿਹਾਅ

— ਲੋਕ ਗੈਂਗਸਟਰ ਵਿਰੋਧੀ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ’ਚ ਦੇ ਸਕਦੇ ਹਨ ਗੈਂਗਸਟਰ ਬਾਰੇ ਜਾਣਕਾਰੀ 

— ਯੁੱਧ ਨਸ਼ਿਆਂ ਵਿਰੱੁਧ ਦੇ 366ਵੇਂ ਦਿਨ 92 ਨਸ਼ਾ ਤਸਕਰ 1.2 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਮਾਰਚ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 41ਵੇਂ ਦਿਨ ਪੰਜਾਬ ਪੁਲਿਸ ਨੇ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 409 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਵੱਲੋਂ ਸੂਬੇ ਭਰ ’ਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ  ਰਹੀਆਂ ਹਨ।

41ਵੇਂ ਦਿਨ, ਪੁਲਿਸ ਟੀਮਾਂ ਨੇ 132 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 12,335 ਹੋ ਗਈ ਹੈ।

ਇਸ ਤੋਂ ਇਲਾਵਾ 71 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ , ਜਦੋਂ ਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਚਾਰ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫਤਾਰ ਕੀਤਾ ਹੈ।

ਉਨ੍ਹਾਂ ਕਿਹਾ ਕਿ ਲੋਕ ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਬਾਰੇ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ/ਜਾਣਕਾਰੀ ਵੀ ਸਾਂਝੀ ਕੀਤੀ ਜਾ ਸਕਦੀ ਹੈ। 

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ 366ਵੇਂ ਦਿਨ ਵੀ ਜਾਰੀ ਰੱਖੀ ਹੈ, ਜਿਸ ਵਿੱਚ ਅੱਜ 92 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.2 ਕਿਲੋ ਹੈਰੋਇਨ, 3 ਕਿਲੋ ਅਫੀਮ, 11 ਕਿਲੋ ਭੁੱਕੀ, 635 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 4720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਸਿਰਫ 366 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 51,856 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

Powered by Froala Editor


Recommended News
Most Read
Just Now